Kisan Mahapanchayat In Lucknow: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਵੱਡਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ 22 ਨਵੰਬਰ ਨੂੰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਇਹ ਐਲਾਨ ਕੀਤਾ ਹੈ। ਟਿਕੈਤ ਨੇ ਕਿਹਾ ਕਿ ਹੁਣ ਅੰਨਦਾਤਾ ਦਾ ਅੰਦੋਲਨ ਪੂਰਵਾਂਚਲ ਵਿੱਚ ਵੀ ਤੇਜ਼ ਹੋਵੇਗਾ।




ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ ਕਿ ''22 ਨਵੰਬਰ ਦੀ ਕਿਸਾਨ ਮਹਾਪੰਚਾਇਤ ਲਖਨਊ 'ਚ ਇਤਿਹਾਸਕ ਹੋਵੇਗੀ। SKM ਦੀ ਇਹ ਮਹਾਪੰਚਾਇਤ ਕਿਸਾਨ ਵਿਰੋਧੀ ਸਰਕਾਰ ਤੇ ਤਿੰਨ ਕਾਲੇ ਕਾਨੂੰਨਾਂ ਖਿਲਾਫ ਤਾਬੂਤ ਵਿੱਚ ਆਖਰੀ ਕਿਲ ਸਾਬਤ ਹੋਵੇਗੀ। ਹੁਣ ਪੂਰਵਾਂਚਲ ਵਿੱਚ ਵੀ ਅੰਨਦਾਤਾ ਦਾ ਅੰਦੋਲਨ ਤੇਜ਼ ਹੋਵੇਗਾ।


ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ 26 ਅਕਤੂਬਰ ਨੂੰ ਲਖਨਊ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਨੂੰ ਰੱਦ ਕਰ ਦਿੱਤਾ ਸੀ। ਹੁਣ ਇਹ ਮਹਾਂਪੰਚਾਇਤ ਸੰਯੁਕਤ ਕਿਸਾਨ ਮੋਰਚਾ ਵੱਲੋਂ 22 ਨਵੰਬਰ ਨੂੰ ਕਰਵਾਈ ਜਾਵੇਗੀ। ਇਸ ਮਹਾਂਪੰਚਾਇਤ ਰਾਹੀਂ ਸੰਯੁਕਤ ਕਿਸਾਨ ਮੋਰਚਾ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰੇਗਾ।


ਇਸ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ 26 ਨਵੰਬਰ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਅਗਲੇ ਦਿਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਟੈਂਟ ਲਗਾ ਕੇ ਆਪਣਾ ਅੰਦੋਲਨ ਹੋਰ ਤੇਜ਼ ਕਰਨਗੇ।


ਇਹ ਵੀ ਪੜ੍ਹੋ: ਗਰਲਫਰੈਂਡ ਨਾਲ ਹੋਟਲ 'ਚ ਸੀ ਇੰਸਪੈਕਟਰ, ਪਤਨੀ ਨੇ ਮਾਰਿਆ ਛਾਪਾ, ਰੱਜ ਕੇ ਚੱਲੇ ਲੱਤਾਂ-ਘਸੁੰਨ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904