ਨਵੀਂ ਦਿੱਲੀ: ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਨੂੰ 70 ਦਿਨ ਹੋ ਗਏ ਹਨ। ਕਿਸਾਨ ਤਿੰਨਾਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਤੇ ਅੜੇ ਹੋਏ ਹਨ। ਕਿਸਾਨ ਜਥੇਬੰਦੀਆਂ ਲਗਾਤਾਰ ਆਪਣਾ ਅੰਦੋਲਨ ਤੇਜ਼ ਕਰ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਹਨ। ਰਾਕੇਸ਼ ਟਿਕੈਤ ਨ ਸਰਕਾਰ ਨੂੰ ਅਕਤੂਬਰ ਤਕ ਦਾ ਸਮਾਂ ਦੇਣ ਦੀ ਗੱਲ ਕਹੀ ਹੈ। ਉਸ ਤੋਂ ਬਾਅਦ ਦੇਸ਼ ਭਰ 'ਚ 40 ਲੱਖ ਟ੍ਰੈਕਟਰਾਂ ਦੀ ਰੈਲੀ ਕੱਢਣ ਦੀ ਚੇਤਾਵਨੀ ਦਿੱਤੀ ਹੈ।


ਰਾਕੇਸ਼ ਟਿਕੈਤ ਨੇ ਕਿਹਾ, 'ਅਸੀਂ ਸਰਕਾਰ ਨੂੰ ਅਕਤੂਬਰ ਤਕ ਦਾ ਸਮਾਂ ਦਿੱਤਾ ਹੈ। ਜੇਕਰ ਉਹ ਸਾਡੀ ਗੱਲ ਨਹੀਂ ਮੰਨਦੇ ਤਾਂ ਅਸੀਂ 40 ਲੱਖ ਟ੍ਰੈਕਟਰਾਂ ਦੀ ਦੇਸ਼ਭਰ 'ਚ ਰੈਲੀ ਕੱਢਣਗੇ।