ਪੜਚੋਲ ਕਰੋ
Advertisement
Kisan Tractor Rally: ਰਾਕੇਸ਼ ਟਿਕੈਤ ਨੇ ਕਬੂਲੀ ਡਾਂਗਾਂ ਲਿਆਉਣ ਦੀ ਗੱਲ, ਨਾਲ ਹੀ ਉਠਾਇਆ ਸਵਾਲ
ਮੰਗਲਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਟਰੈਕਟਰ ਰੈਲੀ ਦੌਰਾਨ ਕਿਸਾਨ 'ਹਿੰਸਕ' ਹੋ ਗਏ। ਬਹੁਤ ਸਾਰੀਆਂ ਥਾਂਵਾਂ 'ਤੇ ਕਿਸਾਨਾਂ ਨੇ ਬੈਰੀਕੇਡ ਤੋੜ ਦਿੱਤੇ ਤੇ ਲੋਹੇ ਦੀਆਂ ਰਾਡਾਂ ਨੂੰ ਨੁਕਸਾਨ ਪਹੁੰਚਾਇਆ। ਇੱਥੋਂ ਤੱਕ ਕਿ ਬੈਰੀਕੇਡਿੰਗ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ 'ਤੇ ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ।
ਨਵੀਂ ਦਿੱਲੀ: ਗਣਤੰਤਰ ਦਿਵਸ ਮੌਕੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਪੁਲਿਸ ਤੇ ਕਿਸਾਨਾਂ ਵਿਚਾਲੇ ਟਕਰਾਅ ਦੇ ਮਾਮਲੇ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਕਿਸਾਨਾਂ ਨੂੰ ਲਾਠੀਆਂ ਲਿਆਉਣ ਲਈ ਕਿਹਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਵਾਲੀਆ ਅੰਦਾਜ਼ 'ਚ ਪੁੱਛਿਆ ਕਿ ਕੀ ਕੋਈ ਦੱਸ ਸਕਦਾ ਹੈ ਕਿ ਬਗੈਰ ਡੰਡੇ ਤੋਂ ਕੋਈ ਝੰਡਾ ਹੁੰਦਾ ਹੈ? ਦਰਅਸਲ, ਟਿਕੈਤ ਨੇ ਉਸ ਵਾਇਰਲ ਵੀਡੀਓ 'ਤੇ ਆਪਣੀ ਸਪੱਸ਼ਟੀਕਰਨ ਦਿੱਤਾ ਹੈ, ਜਿਸ ਵਿੱਚ ਉਹ ਕਿਸਾਨਾਂ ਨੂੰ ਲਾਠੀਆਂ ਤੇ ਡੰਡਿਆਂ ਨਾਲ ਟਰੈਕਟਰ ਰੈਲੀ ਵਿੱਚ ਆਉਣ ਲਈ ਕਹਿੰਦੇ ਸੁਣਾਈ ਦੇ ਰਹੇ ਹਨ।
ਇਸ ਬਾਰੇ, ਰਾਕੇਸ਼ ਟਿਕੈਟ ਨੇ ਨਿਊਜ਼ ਏਜੰਸੀ ਏਐਨਆਈ ਨੂੰ ਕਿਹਾ, "ਹਾਂ, ਅਸੀਂ ਲੋਕਾਂ ਨੂੰ ਲਾਠੀ-ਡੰਡੇ ਲਿਆਉਣ ਲਈ ਕਿਹਾ ਸੀ। ਤੁਸੀਂ ਕਿਰਪਾ ਕਰਕੇ ਮੈਨੂੰ ਕੋਈ ਅਜਿਹਾ ਝੰਡਾ ਦਿਖਾਓ ਜੋ ਡੰਡਿਆਂ ਤੋਂ ਬਗੈਰ ਹੈ, ਫਿਰ ਮੈਂ ਆਪਣੀ ਗਲਤੀ ਸਵੀਕਾਰ ਕਰਾਂਗਾ।" ਇਸ ਤੋਂ ਪਹਿਲਾਂ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਲਾਲ ਕਿਲ੍ਹੇ ਵਿਖੇ ਧਾਰਮਿਕ ਝੰਡਾ ਲਹਿਰਾਉਣ ਵਾਲੇ ਦੀਪ ਸਿੱਧੂ ਸਿੱਖ ਨਹੀਂ ਬਲਕਿ ਉਹ ਭਾਜਪਾ ਵਰਕਰ ਹੈ। ਟਿਕੈਤ ਨੇ ਕਿਹਾ ਕਿ ਦੀਪ ਸਿੱਧੂ ਦੀ ਪ੍ਰਧਾਨ ਮੰਤਰੀ ਨਾਲ ਫੋਟੋ ਹੈ।
ਉਨ੍ਹਾਂ ਕਿਹਾ ਕਿ ਇਹ ਕਿਸਾਨ ਅੰਦੋਲਨ ਹੈ ਤੇ ਸਿਰਫ ਕਿਸਾਨ ਅੰਦੋਲਨ ਹੀ ਰਹੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਪੁਲਿਸ ਬੈਰੀਕੇਟਸ ਤੋੜੇ, ਉਹ ਕਿਸਾਨ ਅੰਦੋਲਨ ਦਾ ਹਿੱਸਾ ਨਹੀਂ ਰਹੇ ਹਨ। ਰਾਕੇਸ਼ ਟਿਕੈਤ ਨੇ ਗਣਤੰਤਰ ਦਿਵਸ ਦੇ ਮੌਕੇ ਪਰੇਡ ਵਿੱਚ ਹਿੱਸਾ ਲੈਣ ਵਾਲੇ ਸਾਰੇ ਕਿਸਾਨੀ ਭਰਾਵਾਂ ਦਾ ਦਿਲੋਂ ਧੰਨਵਾਦ ਕੀਤਾ ਹੈ ਜੋ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ 'ਤੇ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਰੇਡ ਦੌਰਾਨ ਵਾਪਰੀਆਂ ਅਣਸੁਖਾਵੀਂ ਘਟਨਾਵਾਂ ਦੀ ਸਖ਼ਤ ਨਿੰਦਾ ਵੀ ਕੀਤੀ ਹੈ। ਇਹ ਵੀ ਪੜ੍ਹੋ: ਕੰਗਨਾ ਨੇ ਮੁੜ ਕੀਤਾ ਵੱਡਾ ਹਮਲਾ, ਬੋਲੀ ਮਨੋਰੰਜਨ ਦੀ ਆੜ ‘ਚ ਹਿੰਸਾ ਭੜਕਾਉਣ ਵਾਲਿਆਂ ਨੂੰ ਜੇਲ੍ਹ 'ਚ ਸੁੱਟਿਆ ਜਾਵੇWe said bring your own sticks. Please show me a flag without a stick, I will accept my mistake: Rakesh Tikait on viral video where he was seen appealing to his supporters to be armed with lathis https://t.co/LKw8ihVmtE
— ANI (@ANI) January 27, 2021
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿਹਤ
ਕ੍ਰਿਕਟ
ਵਿਸ਼ਵ
ਪੰਜਾਬ
Advertisement