Rakesh Tikait gave a warning to modi government start the farmers movement again
Rakesh Tikait News: ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕਮੇਟੀ ਦੇ ਗਠਨ ਨੂੰ ਲੈ ਕੇ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਕਿਸਾਨ ਆਗੂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਐਮਐਸਪੀ ’ਤੇ ਕਮੇਟੀ ਬਣਾਉਣ ਦੇ ਨਾਂ ’ਤੇ ਧੋਖਾ ਕਰ ਰਹੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗ ਨਾ ਮੰਨੀ ਤਾਂ ਦੇਸ਼ ਭਰ 'ਚ ਕਿਸਾਨ ਅੰਦੋਲਨ ਮੁੜ ਸ਼ੁਰੂ ਕੀਤਾ ਜਾਵੇਗਾ।
ਕਿਸਾਨ ਆਗੂ ਨੇ ਕਿਹਾ, 'ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਕਮੇਟੀ ਬਣਾਉਣ ਦੇ ਨਾਂ 'ਤੇ ਧੋਖਾ ਕਰ ਰਹੀ ਹੈ। ਐਸਕੇਐਮ ਤੋਂ 3 ਨਾਂਅ ਲੈ ਕੇ ਕਮੇਟੀ ਦੀ ਪ੍ਰਕਿਰਤੀ ਅਤੇ ਯੋਜਨਾ ਬਾਰੇ ਵੀ ਨਹੀਂ ਦੱਸਣਾ ਚਾਹੁੰਦੇ। ਇਸ ਧੋਖੇ ਦਾ ਜਵਾਬ ਇੱਕ ਵਾਰ ਫਿਰ ਦੇਸ਼ ਭਰ ਵਿੱਚ ਕਿਸਾਨਾਂ ਦਾ ਅੰਦੋਲਨ ਹੋਵੇਗਾ।'
ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਅੰਦੋਲਨ ਨੂੰ ਖ਼ਤਮ ਕਰਨ ਲਈ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਨੂੰ ਲੈ ਕੇ ਕਮੇਟੀ ਬਣਾਉਣ ਦਾ ਵਾਅਦਾ ਕੀਤਾ ਸੀ। ਪਰ ਕੇਂਦਰ ਸਰਕਾਰ ਵੱਲੋਂ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਵੀ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਲਈ ਕੇਂਦਰ ਸਰਕਾਰ ਵਿਰੁੱਧ ਨਵਾਂ ਅੰਦੋਲਨ ਸ਼ੁਰੂ ਕਰਨ ਦੀ ਯੋਜਨਾ ਬਣਾ ਰਿਹਾ ਹੈ।
ਕਿਸਾਨ ਆਗੂ ਨੇ ਕਹੀ ਇਹ ਗੱਲ
ਇਸ ਤੋਂ ਪਹਿਲਾਂ ਕਿਸਾਨ ਆਗੂ ਨੇ ਕਿਹਾ ਸੀ ਕਿ ਜੇਕਰ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਾ ਕੀਤਾ ਤਾਂ ਤਿੱਖਾ ਅੰਦੋਲਨ ਕੀਤਾ ਜਾਵੇਗਾ। ਕਿਸਾਨ ਆਗੂ ਨੇ ਕਿਹਾ ਸੀ ਕਿ ਸਰਕਾਰ ਨੂੰ ਮੇਜ਼ 'ਤੇ ਬੈਠ ਕੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇੱਕ ਸਾਲ ਦਾ ਅੰਦੋਲਨ ਖ਼ਤਮ ਹੋ ਗਿਆ ਹੈ, ਕਈ ਕਿਸਾਨਾਂ ਨੇ ਤਾਂ ਆਪਣੀ ਫਸਲ ਦੀ ਵਾਢੀ ਵੀ ਨਹੀਂ ਕੀਤੀ, ਇਸ ਦਾ ਹਿਸਾਬ ਇੰਨੀ ਜਲਦੀ ਕਿਵੇਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਅਸਲ ਲੜਾਈ ਅੰਦੋਲਨ ਲਈ ਪਲੇਟਫਾਰਮ ਤਿਆਰ ਕਰਨ ਦੀ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਨਵਾਂ ਨਾਅਰਾ ਲੈ ਕੇ ਚੱਲ ਰਹੇ ਹਨ, ਕਿਸਾਨ ਸ਼ਹੀਦ ਹੋਏ ਹਨ, ਸਰਕਾਰ ਸਾਡੇ ਤੋਂ ਉਨ੍ਹਾਂ ਦੇ ਅੰਕੜੇ ਪੁੱਛ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪੋ-ਆਪਣੇ ਥਾਣਿਆਂ ਵਿੱਚ ਜਾ ਕੇ ਕਿਸਾਨਾਂ ਦੀਆਂ ਸ਼ਹੀਦੀਆਂ ਦੇ ਅੰਕੜੇ ਹਾਸਲ ਕਰੇ। ਉਨ੍ਹਾਂ ਕਿਹਾ ਕਿ ਜੇਕਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਤੋਂ ਕੋਈ ਘਾਟਾ ਹੈ ਤਾਂ ਸਰਕਾਰ ਨੂੰ ਇਸ ਦਾ ਲਾਭ-ਨੁਕਸਾਨ ਦੱਸਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਹਾਰ ਤੋਂ ਬਾਅਦ ਵੀ ਜਾਰੀ, ਮਹਿੰਗਾਈ ਖਿਲਾਫ ਪ੍ਰਦਰਸ਼ਨ ਦੌਰਾਨ ਸਿੱਧੂ ਤੇ ਢਿੱਲੋਂ 'ਚ ਬਹਿਸ