ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ (BKU) ਦੇ ਆਗੂ ਰਾਕੇਸ਼ ਟਿਕੈਤ (Rakesh Tikait) ਨੇ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ (Central Government) ਕਿਸਾਨ ਅੰਦੋਲਨ (Farmers Protest) ਖ਼ਿਲਾਫ਼ ਕੁਝ ਸਖ਼ਤ ਕਦਮ ਉਠਾ ਸਕਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸਰਕਾਰ ਦੀ ‘ਖਾਮੋਸ਼ੀ’ ਇਹੀ ਸੰਕੇਤ ਦੇ ਰਹੀ ਹੈ। ਇਸ ਲਈ ਕਿਸਾਨਾਂ ਨੂੰ ਪੂਰੀ ਤਾਕਤ ਨਾਲ ਤਿਆਰ ਰਹਿਣਾ ਪਵੇਗਾ।
ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਮੁੜ ਤੋਂ ਸ਼ੁਰੂ ਕਰਨ ਲਈ ਸਰਕਾਰ ਨੂੰ ਹੀ ਤਜਵੀਜ਼ ਲੈ ਕੇ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਪਿਛਲੇ 15-20 ਦਿਨਾਂ ਤੋਂ ਸਰਕਾਰ ਦੀ ਖਾਮੋਸ਼ੀ ਤੋਂ ਸੰਕੇਤ ਮਿਲ ਰਿਹਾ ਹੈ ਕਿ ਉਹ ਅੰਦੋਲਨ ਖ਼ਿਲਾਫ਼ ਕੁਝ ਕਦਮ ਉਠਾਉਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਘਰ ਵਾਪਸੀ ਉਦੋਂ ਹੀ ਹੋਵੇਗੀ ਜਦੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਹੋ ਜਾਵੇਗਾ।
ਉਨ੍ਹਾਂ ਕਿਹਾ, ‘ਕਿਸਾਨ ਆਪਣੀਆਂ ਫ਼ਸਲਾਂ ਦੀ ਰਾਖੀ ਦੇ ਨਾਲ ਨਾਲ ਅੰਦੋਲਨ ਵੀ ਕਰਨਗੇ। ਸਰਕਾਰ ਕੋਲ ਜਦੋਂ ਸਮਾਂ ਹੋਵੇ, ਉਹ ਗੱਲਬਾਤ ਕਰਨ ਦਾ ਸੱਦਾ ਦੇਵੇ।’ ਟਿਕੈਤ ਨੇ ਕਿਹਾ ਕਿ ਦੇਸ਼ ’ਚ 24 ਮਾਰਚ ਤੱਕ ਮਹਾਪੰਚਾਇਤਾਂ ਹੋਣਗੀਆਂ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਹੀ ਗਣਤੰਤਰ ਦਿਵਸ ’ਤੇ ਬਖੇੜਾ ਖੜ੍ਹਾ ਕੀਤਾ ਸੀ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਯੂਪੀ ’ਚ ਕਣਕ ਘੱਟੋ ਘੱਟ ਸਮਰਥਨ ਮੁੱਲ ’ਤੇ ਨਾ ਵਿਕੀ ਤਾਂ ਪ੍ਰਦਰਸ਼ਨ ਹੋਰ ਤੇਜ਼ ਕਰਨਗੇ ਤੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨੇ ਦਿੱਤੇ ਜਾਣਗੇ।
ਇਹ ਵੀ ਪੜ੍ਹੋ: 100 ਰੁਪਏ ਪ੍ਰਤੀ ਲਿਟਰ ਦੁੱਧ ਵੇਚਣ ਮਗਰੋਂ ਹਾਹਾਕਾਰ!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904