Rakesh Tikait on Ashish Mishra Bail: ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਹਾਈ ਕੋਰਟ ਦੀ ਲਖਨਾਉ ਬੈਂਚ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਇਹ ਰਾਹਤ ਦਿੱਤੀ। ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਣ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਕੋਈ ਆਮ ਆਦਮੀ ਹੁੰਦਾ ਤਾਂ ਇੰਨੀ ਜਲਦੀ ਜ਼ਮਾਨਤ ਮਿਲ ਜਾਂਦੀ?


ਰਾਕੇਸ਼ ਟਿਕੈਤ ਨੇ 'ਏਬੀਪੀ ਨਿਊਜ਼' ਨੂੰ ਦੱਸਿਆ ਕਿ ਅਸੀਂ ਇਸ ਗੱਲ ਨੂੰ ਯੂਪੀ 'ਚ ਬੀਜੇਪੀ ਦੇ ਖਿਲਾਫ ਪ੍ਰਚਾਰ ਕਰਾਂਗੇ। ਅਦਾਲਤ 'ਤੇ ਤੁਸੀਂ ਕੀ ਕਹਿ ਸਕਦੇ ਹੋ, ਜ਼ਮਾਨਤ ਦੇ ਦਿੱਤੀ ਹੈ। ਸਾਡਾ ਕਹਿਣਾ ਹੈ ਕਿ ਜੇਕਰ 302 ਦੇ ਅਜਿਹੇ ਗੰਭੀਰ ਮਾਮਲੇ 'ਚ ਹੋਰ ਲੋਕਾਂ ਨੂੰ ਜ਼ਮਾਨਤ ਮਿਲੀ ਹੋਵੇ ਤਾਂ ਠੀਕ ਹੈ, ਜੇਕਰ ਨਹੀਂ ਮਿਲੀ ਤਾਂ ਦੇਖ ਲਵੋ।


'ਕੀ ਤੱਥ ਇੰਨੀ ਜਲਦੀ ਸਾਹਮਣੇ ਆਏ'
ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਚੋਣਾਂ ਵਿਚ ਸਾਡੀ ਮੁਹਿੰਮ ਦਾ ਹਿੱਸਾ ਹੋਵੇਗਾ। ਇੰਨੀ ਜਲਦੀ ਕੀ ਤੱਥ ਸਭ ਦੇ ਸਾਹਮਣੇ ਆ ਗਏ ਹਨ, ਇੰਨੀ ਜਲਦੀ ਕਿਸੇ ਹੋਰ ਨੂੰ ਜ਼ਮਾਨਤ ਮਿਲ ਜਾਂਦੀ ਹੈ? ਅਜਿਹੇ ਵਿਚ ਸਾਹਮਣੇ ਆਉਣ ਵਾਲੇ ਤੱਥ ਹਨ। 


ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਕੋਲ ਇੰਨੇ ਵੱਡੇ ਵਕੀਲ ਨਹੀਂ ਹਨ, ਉਹ ਵੱਡੇ ਬੰਦੇ ਹਨ, ਸਰਕਾਰ ਉਨ੍ਹਾਂ ਨਾਲ ਹੋਰ ਵਕੀਲ ਖੜ੍ਹੇ ਕਰ ਸਕਦੀ ਹੈ। ਇਸ ਲਈ ਜ਼ਮਾਨਤ ਮਿਲ ਗਈ ਹੋਵੇਗੀ, ਅਦਾਲਤ ਤੱਥਾਂ ਦੇ ਆਧਾਰ 'ਤੇ ਚਲਦੀ ਹੈ, ਉਨ੍ਹਾਂ ਨੇ ਇਸ ਤਰ੍ਹਾਂ ਦੀ ਦਲੀਲ ਦਿੱਤੀ ਹੋਵੇਗੀ।


ਰਾਕੇਸ਼ ਟਿਕੈਤ ਨੇ ਅੱਗੇ ਕਿਹਾ ਕਿ ਕਿਸਾਨਾਂ ਦਾ ਬਚਾਅ ਕੌਣ ਕਰੇਗਾ। ਉਨ੍ਹਾਂ ਨਾਲ ਸ਼ਾਇਦ 32 ਵਕੀਲ ਸਨ। ਇਹ ਲੋਕ ਉਸ ਤਰ੍ਹਾਂ ਦੇ ਲੋਕਾਂ ਦਾ ਸਾਹਮਣਾ ਕਰ ਸਕਦੇ ਹਨ। ਹੁਣ ਦੇਖਦੇ ਹਾਂ ਕਿ ਇਸ ਵਿੱਚ ਕੀ ਹੋਇਆ। ਇਹ ਕੇਸ ਹਮੇਸ਼ਾ ਸਾਡਾ ਰਹੇਗਾ। ਇਹ ਸੰਯੁਕਤ ਮੋਰਚੇ ਅਤੇ ਦੇਸ਼ ਦਾ ਹੋਵੇਗਾ, ਜਿਸ ਤਰ੍ਹਾਂ ਕਤਲ ਹੋਇਆ ਸੀ। ਕਿਸਾਨ ਲੜਾਈ ਲੜ ਰਿਹਾ ਹੈ।


ਕੀ ਹੈ ਸਾਰਾ ਮਾਮਲਾ
ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੇੜੀ ਦੇ ਟਿਕੁਨੀਆ ਵਿਖੇ ਚਾਰ ਕਿਸਾਨਾਂ ਨੂੰ ਇੱਕ ਵਾਹਨ ਨੇ ਕੁਚਲ ਕੇ ਮਾਰ ਦਿੱਤਾ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਹ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਕੇ ਵਾਪਸ ਪਰਤ ਰਹੇ ਸਨ। ਇਸ ਘਟਨਾ ਤੋਂ ਬਾਅਦ ਹੋਈ ਹਿੰਸਾ 'ਚ ਕੁਝ ਲੋਕ ਮਾਰੇ ਵੀ ਗਏ ਸਨ।


ਕਿਸਾਨਾਂ ਨੇ ਦੋਸ਼ ਲਾਇਆ ਸੀ ਕਿ ਗੱਡੀ ਅਜੇ ਮਿਸ਼ਰਾ ਟੈਣੀ ਦੀ ਸੀ ਅਤੇ ਉਸ ਵਿੱਚ ਉਸ ਦਾ ਪੁੱਤਰ ਆਸ਼ੀਸ਼ ਮਿਸ਼ਰਾ ਸਵਾਰ ਸੀ। ਆਸ਼ੀਸ਼ ਮਿਸ਼ਰਾ ਨੂੰ ਕਈ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ 9 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ