Haryana News: ਦੇਸ਼ ਦੇ ਕਿਸਾਨ ਇੱਕ ਵਾਰ ਫਿਰ ਸਰਕਾਰ ਖਿਲਾਫ ਅੰਦੋਲਨ ਦੇ ਰਾਹ ‘ਤੇ ਚੱਲ ਸਕਦੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਇਸ ਸਬੰਧੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਲਾਗੂ ਨਾ ਕੀਤਾ ਤਾਂ ਦੇਸ਼ ਵਿੱਚ ਇੱਕ ਵਾਰ ਫਿਰ ਵੱਡਾ ਅੰਦੋਲਨ ਵਿੱਢਿਆ ਜਾਵੇਗਾ।


ਭਾਜਪਾ 'ਤੇ ਵਿਅੰਗ ਕੱਸਦਿਆਂ ਹੋਇਆਂ ਟਿਕੈਤ ਨੇ ਕਿਹਾ ਕਿ ਭਾਜਪਾ ਹਰ ਕੰਮ 'ਚ ਮੋਦੀ ਦਾ ਨਾਂ ਲੈਂਦੀ ਹੈ। ਚੰਦਰਯਾਨ-3 ਦੀ ਲੈਂਡਿੰਗ ਹੋਣ 'ਤੇ ਵੀ ਮੋਦੀ ਦੀ ਤਾਰੀਫ ਕੀਤੀ ਗਈ। ਫਿਰ ਹਰ ਕੰਮ ਵਿੱਚ ਮੋਦੀ ਦੀ ਤਾਰੀਫ਼ ਕਰਨ ਵਾਲੀ ਭਾਜਪਾ ਐਮਐਸਪੀ ਕਾਨੂੰਨ ਵੀ ਮੋਦੀ ਦਾ ਨਾਂ ਜੋੜ ਕੇ ਲਾਗੂ ਕਰ ਦੇਵੇ।


‘ਪੱਕੇ ਮੋਰਚੇ ਵਾਲੀ ਥਾਂ ‘ਤੇ ਪਹੁੰਚੇ ਟਿਕੈਤ’
ਦੱਸ ਦਈਏ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਅੱਜ ਟੋਹਾਣਾ 'ਚ ਪੱਕੇ ਮੋਰਚੇ ਵਾਲੀ ਥਾਂ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਕਿਸਾਨਾਂ ਨਾਲ ਮਿਲ ਕੇ ਗੱਲਬਾਤ ਕੀਤੀ। ਦੇਸ਼ ਭਰ ਦੇ ਕਈ ਰੇਲਵੇ ਸਟੇਸ਼ਨਾਂ 'ਤੇ ਟਰੇਨਾਂ ਨਾ ਰੁਕਣ ਕਾਰਨ ਟੋਹਾਣਾ ਦੇ ਲੋਕਾਂ 'ਚ ਰੋਸ ਹੈ। ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਕੋਰੋਨਾ ਤੋਂ ਬਾਅਦ ਦੇਸ਼ ਦੇ ਕਈ ਰੇਲਵੇ ਸਟੇਸ਼ਨਾਂ 'ਤੇ ਟਰੇਨਾਂ ਨਹੀਂ ਰੁਕਦੀਆਂ। ਜਿਸ ਕਾਰਨ ਲੋਕ ਪਰੇਸ਼ਾਨ ਹੁੰਦੇ ਹਨ। ਇਸ ਕਰਕੇ ਉਨ੍ਹਾਂ ਨੂੰ ਰੇਲਵੇ ਟਰੈਕ 'ਤੇ ਆ ਕੇ ਬੈਠਣ ਲਈ ਮਜਬੂਰ ਹੋਣਾ ਪਿਆ।


ਇਹ ਵੀ ਪੜ੍ਹੋ: Punjab News: ਭਗਵੰਤ ਮਾਨ ਨਾਲ ਪੁੱਠਾ ਪੰਗਾ ਲੈ ਬੈਠੇ ਗਵਰਨਰ! ਰਾਸ਼ਟਰਪਤੀ ਰਾਜ ਦੀ ਚੇਤਾਵਨੀ ਮਗਰੋਂ ਐਕਸ਼ਨ ਮੋਡ 'ਚ ਸੀਐਮ ਮਾਨ


ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਵਿਚਾਲੇ ਚੱਲ ਰਹੇ ਵਿਵਾਦ 'ਤੇ ਬੋਲੇ ਟਿਕੈਤ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਚੱਲ ਰਹੇ ਵਿਵਾਦ ਬਾਰੇ ਕਿਸਾਨ ਆਗੂ ਟਿਕੈਤ ਨੇ ਕਿਹਾ ਕਿ ਜਿੱਥੇ ਭਾਜਪਾ ਦੀ ਸਰਕਾਰ ਨਹੀਂ ਹੈ, ਉੱਥੇ ਭਾਜਪਾ ਅਜਿਹੀਆਂ ਗੱਲਾਂ ਕਰਦੀ ਹੈ। ਉਹ ਵਿਰੋਧੀ ਧਿਰ ਨੂੰ ਕਹਿਣਾ ਚਾਹੁੰਦੇ ਹਨ ਕਿ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਭਾਜਪਾ ਦੀ ਇਸ ਨੀਤੀ ਦਾ ਵਿਰੋਧ ਕਰਨਾ ਚਾਹੀਦਾ ਹੈ। ਜਿਨ੍ਹਾਂ ਰਾਜਾਂ ਵਿੱਚ ਭਾਜਪਾ ਦੀ ਸਰਕਾਰ ਨਹੀਂ ਹੈ, ਉੱਥੇ ਭਾਜਪਾ ਅਜਿਹਾ ਦਬਾਅ ਬਣਾਉਣ ਦਾ ਕੰਮ ਕਰਦੀ ਹੈ।


ਦੂਜੇ ਪਾਸੇ ਨੂਹ 'ਚ ਬ੍ਰਜਮੰਡਲ ਯਾਤਰਾ ਦੀ ਇਜਾਜ਼ਤ ਨਾ ਮਿਲਣ 'ਤੇ ਟਿਕੈਤ ਨੇ ਕਿਹਾ ਕਿ ਕਿਸੇ ਵੀ ਧਰਮ ਦੇ ਲੋਕਾਂ ਵਲੋਂ ਯਾਤਰਾ ਕੱਢਣਾ ਗਲਤ ਨਹੀਂ ਹੈ। ਉਨ੍ਹਾਂ ਨੇ ਯਾਤਰਾ ਦੀ ਇਜਾਜ਼ਤ ਨਾ ਦੇਣ ਦੇ ਫੈਸਲੇ ਨੂੰ ਜਾਇਜ਼ ਠਹਿਰਾਇਆ ਅਤੇ ਸੀਐਮ ਮਨੋਹਰ ਲਾਲ ਖੱਟਰ ਦੇ ਫੈਸਲੇ ਦਾ ਸਵਾਗਤ ਕੀਤਾ।


ਇਹ ਵੀ ਪੜ੍ਹੋ: Jalandhar Breaking: ਪੈਟਰੋਲ ਪੰਪ ਦੀ ਇਮਾਰਤ ਡਿੱਗੀ, ਦੋ ਮਜ਼ਦੂਰਾਂ ਦੀ ਮੌਤ, ਦੋ ਗੰਭੀਰ ਜ਼ਖ਼ਮੀ