ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਅੱਜ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਪੰਜ ਸਾਲ ਲਈ ਚੱਲ ਸਕਦੀ ਹੈ ਤਾਂ ਕਿਸਾਨ ਅੰਦੋਲਨ ਏਨੇ ਅਰਸੇ ਲਈ ਕਿਉਂ ਨਹੀਂ ਚੱਲ ਸਕਦਾ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ 'ਤੇ ਕਾਇਮ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਲਾਏ ਮੋਰਚੇ ਅੱਜ 51ਵੇਂ ਦਿਨ 'ਚ ਦਾਖਲ ਹੋ ਗਏ ਹਨ।


ਇਸ ਦੌਰਾਨ ਟਿਕੈਤ ਨੇ ਕਾਨੂੰਨ ਕਰਨ ਲਈ ਸਰਕਾਰ ਨਾਲ ਚਰਚਾ ਜਾਰੀ ਰੱਖਣ ਦੀ ਹਾਮੀ ਭਰੀ। ਟਿਕੈਤ ਨੇ ਕਿਹਾ ਜੇਕਰ ਸਰਕਾਰ ਪੰਜ ਸਾਲਾਂ ਲਈ ਕੰਮ ਕਰ ਸਕਦੀ ਹੈ ਤਾਂ ਕਿਸਾਨ ਅੰਦੋਲਨ ਓਨੇ ਸਮੇਂ ਲਈ ਕਿਉਂ ਨਹੀਂ ਚੱਲ ਸਕਦਾ। ਉਨ੍ਹਾਂ ਕਿਹਾ ਅਸੀਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਤਿਕਾਰ ਕਰਦੇ ਹਾਂ ਪਰ ਕਮੇਟੀ ਦਾ ਗਠਨ ਮਨਜੂਰ ਨਹੀਂ।


ਉਨ੍ਹਾਂ ਦੋ ਟੁੱਕ ਸੁਣਾਉਂਦਿਆਂ ਕਿਹਾ ਜਿੰਨ੍ਹਾ ਚਿਰ ਸਰਕਾਰ ਕਾਨੂੰਨ ਵਾਪਸ ਨਹੀਂ ਲੈਂਦੀ, ਸਾਡੀ ਮੁਹਿੰਮ ਜਾਰੀ ਰਹੇਗੀ। ਟਿਕੈਤ ਨੇ 26 ਜਨਵਰੀ ਨੂੰ ਹੋਣ ਵਾਲੇ ਪ੍ਰੋਗਰਾਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋਣ ਦੀ ਗੱਲ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਜ਼ਰੂਰ ਹੋਵੇਗਾ ਤੇ ਪ੍ਰੋਗਰਾਮ ਮਿੱਥੀ ਯੋਜਨਾ ਦੇ ਮੁਤਾਬਕ ਹੀ ਹੋਵੇਗਾ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ