ਪੜਚੋਲ ਕਰੋ
Advertisement
ਟਿਕੈਤ ਨੇ ਦੀਪ ਸਿੱਧੂ ਦੀ ਗ੍ਰਿਫਤਾਰੀ ਨੂੰ ਸਹੀ ਠਹਿਰਾਇਆ
ਟਿਕੈਤ ਨੇ ਕਿਹਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਸਾਨਾਂ ਨੂੰ ਕੋਈ ਅਪੀਲ ਨਹੀਂ ਕੀਤੀ, ਸਗੋਂ ਉਨ੍ਹਾਂ ਨੇ ਅੰਦੋਲਨ ਨੂੰ ਪਰਜੀਵੀ ਦੱਸਿਆ ਜੋ ਬਹੁਤ ਗਲਤ ਹੈ।
ਪਾਨੀਪਤ: ਪਾਨੀਪਤ ਟੋਲ ਪਲਾਜ਼ਾ 'ਤੇ ਪਹੁੰਚੇ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਦੀਪ ਸਿੱਧੂ ਦੀ ਗ੍ਰਿਫਤਾਰੀ ਨੂੰ ਉੱਚਿਤ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਸਾਨਾਂ ਨੂੰ ਕੋਈ ਅਪੀਲ ਨਹੀਂ ਕੀਤੀ, ਸਗੋਂ ਉਨ੍ਹਾਂ ਨੇ ਅੰਦੋਲਨ ਨੂੰ ਪਰਜੀਵੀ ਦੱਸਿਆ ਜੋ ਬਹੁਤ ਗਲਤ ਹੈ। ਰਾਕੇਸ਼ ਟਿਕੈਤ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਤਾਂ ਅੰਦੋਲਨ ਬਾਰੇ ਅਜਿਹਾ ਨਹੀਂ ਕਹਿਣਾ ਚਾਹੀਦਾ ਸੀ।
ਟਿਕੈਤ ਨੇ ਕਿਹਾ ਜੇਕਰ ਅੰਦੋਲਨ ਪਰਜੀਵੀ ਹੈ ਤਾਂ ਕੀ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਮਹਾਤਮਾ ਗਾਂਧੀ, ਸ਼ਹੀਦ ਭਗਤ ਸਿੰਘ ਵੀ ਪਰਜੀਵੀ ਸੀ? ਟਿਕੈਤ ਨੇ ਕਿਹਾ ਪ੍ਰਧਾਨ ਮੰਤਰੀ ਨੇ ਅੰਦੋਲਨਕਾਰੀਆਂ ਦਾ ਅਪਮਾਨ ਕੀਤਾ ਹੈ।
ਪਾਨੀਪਤ ਦੇ ਕਿਸਾਨ ਟਿਕੈਤ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਸਮਾਂ ਘੱਟ ਹੋਣ ਕਾਰਨ ਟਿਕੈਤ ਉੱਥੋਂ ਚਲੇ ਗਏ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਮੁੜ ਆਉਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਸਿਹਤ
Advertisement