ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਆਗੂ ਰਾਕੇਸ਼ ਟਿਕੈਤ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਧਰਨਾ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਸਰਕਾਰ ਨੂੰ ਇੱਕ ਘੰਟੇ ’ਚ ਜਵਾਬ ਮਿਲ ਜਾਏਗੀ। ਉਨ੍ਹਾਂ ਕਿਹਾ ਕਿ ਕਰਫ਼ਿਊ ਲਾ ਕੇ ਸਰਕਾਰ ਕਿਸਾਨਾਂ ਦਾ ਅੰਦੋਲਨ ਖ਼ਤਮ ਕਰਨਾ ਚਾਹੁੰਦੀ ਹੈ ਪਰ ਸਰਕਾਰ ਦੀ ਚਾਲਬਾਜ਼ੀ ਨੂੰ ਕਿਸਾਨ ਸਮਝ ਚੁੱਕੇ ਹਨ ਤੇ ਕਿਸਾਨ ਧਰਨੇ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਕਿਤੇ ਨਹੀਂ ਜਾਣਗੇ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਪਿਛਲੇ ਚਾਰ ਮਹੀਨਿਆਂ ਤੋਂ ‘ਕਲੀਨ ਦਿੱਲੀ’ ਦੀ ਗੱਲ ਕਰ ਰਹੀ ਹੈ ਪਰ ਸਰਕਾਰ ਨੇ ਕਿਸਾਨਾਂ ਨੂੰ ਛੇੜਨ ਦੀ ਕੋਸ਼ਿਸ਼ ਕੀਤੀ, ਤਾਂ ਇੱਕ ਘੰਟੇ ਅੰਦਰ ਜਵਾਬ ਮਿਲ ਜਾਵੇਗਾ।


ਰਾਕੇਸ਼ ਟਿਕੈਤ ਨੇ ਕਿਸਾਨਾਂ ’ਚ ਜੋਸ਼ ਭਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਸਭ ਤੋਂ ਵੱਡੇ ਅੰਦੋਲਨ ਨੂੰ ਕੁਚਲਣ ਲਈ ਸਾਰੇ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪੂਰੀ ਤਰ੍ਹਾਂ ਇੱਕਜੁਟ ਹਨ ਤੇ ਸਰਕਾਰ ਦੀਆਂ ਤਰਕੀਬਾਂ ਨੂੰ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਬੰਦ ਕਰਕੇ ਸਰਕਾਰ ਬੱਚਿਆਂ ਦੀ ਪੜ੍ਹਾਈ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਹਰਿਆਣਾ ਦੇ ਕਿਸਾਨਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਹਰ ਸਮੇਂ ਹਰਿਆਣਾ ਦਾ ਕਿਸਾਨ ਸਹਿਯੋਗ ਲਈ ਤਿਆਰ ਰਹਿੰਦਾ ਹੈ। ਜਦੋਂ ਵੀ ਕਿਸਾਨਾਂ ਲਈ ਲੜਾਈ ਲੜਨ ਦੀ ਦੇਸ਼ ਨੂੰ ਜ਼ਰੂਰਤ ਪਈ ਹੈ, ਹਰਿਆਣਾ ਦੇ ਕਿਸਾਨ ਅੱਗੇ ਰਹੇ ਹਨ।


ਇਸ ਤੋਂ ਬਾਅਦ ਰਾਕੇਸ਼ ਟਿਕੈਤ ਹਾਂਸੀ ’ਚ ਨੇਤਾ ਪ੍ਰੇਮ ਮਲਿਕ ਦੇ ਘਰ ਪੁੱਜੇ ਤੇ ਉੱਥੇ ਵੀ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਰਾਕੇਸ਼ ਟਿਕੈਤ ਨੇ ਉੱਥੇ ਕਿਹਾ ਕਿ ਜੇ ਸਰਕਾਰ ਕਿਸਾਨਾਂ ਨੂੰ ਕੋਰੋਨਾ ਦਾ ਟੀਕਾ ਲਾਉਣਾ ਚਾਹੁੰਦੀ ਹੈ, ਤਾਂ ਉਹ ਟੀਕਾਕਰਣ ਕਰੇ, ਜਿਨ੍ਹਾਂ ਨੇ ਵੈਕਸੀਨ ਲਵਾਉਣੀ ਹੋਵੇਗੀ, ਉਹ ਲਵਾਉਣਗੇ।


ਦੱਸ ਦੇਈਏ ਕਿ ਰਾਕੇਸ਼ ਟਿਕੈਤ ਨੇ ਇਸ ਤੋਂ ਪਹਿਲਾਂ ਆਖਿਆ ਸੀ ਕਿ ਜੇ ਸਰਕਾਰ ਸੱਦਾ ਦਿੰਦੀ ਹੈ, ਤਾਂ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਗੱਲਬਾਤ ਲਈ ਤਿਆਰ ਹਨ। ਗੱਲਬਾਤ ਉੱਥੋਂ ਹੀ ਸ਼ੁਰੂ ਹੋਵੇਗੀ, ਜਿੱਥੇ 22 ਜਨਵਰੀ ਨੂੰ ਖ਼ਤਮ ਹੋਈ ਸੀ ਤੇ ਮੰਗਾਂ ਵਿੱਚ ਕੋਈ ਤਬਦੀਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਵਾਰਤਾ ਦੀ ਬਹਾਲੀ ਲਈ ਸਰਕਾਰ ਨੂੰ ਪ੍ਰਦਰਸ਼ਨਕਾਰੀਆਂ ਦੀ ਨੁਮਾਇੰਦਗੀ ਕਰਨ ਵਾਲੇ ਸੰਯੁਕਤ ਕਿਸਾਨ ਮੋਰਚਾ ਨੂੰ ਵਾਰਤਾ ਦਾ ਸੱਦਾ ਦੇਣਾ ਚਾਹੀਦਾ ਹੈ।


 ਰਾਕੇਸ਼ ਟਿਕੈਤ ਨੇ ਕਿਹਾ ਕਿਸਾਨਾਂ ਦੀਆਂ ਉਹੀ ਮੰਗਾਂ ਹਨ ਕਿ ਤਿੰਨੇ ਕਾਲੇ ਕਾਨੂੰਨ ਰੱਦ ਕੀਤੇ ਜਾਣ, ਘੱਟੋ-ਘੱਟ ਸਮਰਥਨ ਮੁੱਲ (MSP) ਯਕੀਨੀ ਬਣਾਉਣ ਲਈ ਨਵਾਂ ਕਾਨੂੰਨ ਬਣਾਹਿਆ ਜਾਵੇ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904