Rakesh Tikait: ਟਿਕੈਤ ਵੱਲੋਂ ਸਰਕਾਰ ਨੂੰ 26 ਨਵੰਬਰ ਤੱਕ ਦਾ ਅਲਟੀਮੇਟਮ, 27 ਨਵੰਬਰ ਨੂੰ ਟਰੈਕਟਰਾਂ ਦਾ ਦਿੱਲੀ ਕੂਚ
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਇਸ ਤੋਂ ਪਹਿਲਾਂ ਗੁਰਨਾਮ ਸਿੰਘ ਚੜੂਨੀ ਨੇ ਵੀਡੀਉ ਵਾਇਰਲ ਕਰਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ।

ਚੰਡੀਗੜ੍ਹ: ਝੋਨੇ ਦੀ ਵਾਢੀ ਤੇ ਕਣਕ ਦੀ ਬਿਜਾਈ ਮਗਰੋਂ ਇੱਕ ਵਾਰ ਮੁੜ ਕਿਸਾਨ ਅੰਦੋਲਨ ਤੇਜ਼ ਹੋਣ ਜਾ ਰਿਹਾ ਹੈ। ਕਿਸਾਨਾਂ ਨੇ ਅੰਦੋਲਨ ਬਾਰੇ ਨਵੀਂ ਰਣਨੀਤੀ ਘੜ ਲਈ ਹੈ। ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਚੁਣੌਤੀ ਭਰਪੂਰ ਟਵੀਟ ਕੀਤਾ ਹੈ ਜਿਸ ਤੋਂ ਸਪਸ਼ਟ ਹੈ ਕਿ ਕਿਸਾਨ ਹੁਣ ਸਰਕਾਰ ਨੂੰ ਮੁੜ ਵਖਤ ਪਾਉਣਗੇ।
ਟਿਕੈਤ ਨੇ ਟਵੀਟ ਕਰਕੇ ਕੇਂਦਰ ਸਰਕਾਰ ਨੂੰ 26 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ। ਟਿਕੈਤ ਨੇ ਕਿਹਾ ਹੈ ਕਿ 26 ਨਵੰਬਰ ਤੱਕ ਮੰਗਾਂ ਨਾ ਮੰਨੀਆਂ ਤਾਂ 27 ਨਵੰਬਰ ਨੂੰ ਪਿੰਡਾਂ ਤੋਂ ਟਰੈਕਟਰਾਂ ਨਾਲ ਦਿੱਲੀ ਨੂੰ ਚਾਰ ਪਾਸਿਆਂ ਤੋਂ ਘੇਰਿਆ ਜਾਵੇਗਾ। ਉਨ੍ਹਾਂ ਨੇ 26 ਨਵੰਬਰ ਤੋਂ ਬਾਅਦ ਮੁੜ ਦਿੱਲੀ ਬਾਰਡਰ 'ਤੇ ਵੱਡੀ ਗਿਣਤੀ ਟਰੈਕਟਰ ਲਿਆਉਣ ਦੀ ਗੱਲ ਕਹੀ ਹੈ।
केंद्र सरकार को 26 नवंबर तक का समय है, उसके बाद 27 नवंबर से किसान गांवों से ट्रैक्टरों से दिल्ली के चारों तरफ आंदोलन स्थलों पर बॉर्डर पर पहुंचेगा और पक्की किलेबंदी के साथ आंदोलन और आन्दोलन स्थल पर तंबूओं को मजबूत करेगा।#FarmersProtest
— Rakesh Tikait (@RakeshTikaitBKU) November 1, 2021
ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਕੋਲ 26 ਨਵੰਬਰ ਤੱਕ ਦਾ ਸਮਾਂ ਹੈ। ਉਸ ਤੋਂ ਬਾਅਦ 27 ਨਵੰਬਰ ਤੋਂ ਕਿਸਾਨ ਪਿੰਡਾਂ ਤੋਂ ਟਰੈਕਟਰਾਂ ਰਾਹੀਂ ਦਿੱਲੀ ਦੇ ਆਲੇ-ਦੁਆਲੇ ਅੰਦੋਲਨ ਵਾਲੀਆਂ ਥਾਵਾਂ 'ਤੇ ਪਹੁੰਚਣਗੇ। ਉਹ ਅੰਦੋਲਨ ਤੇ ਅੰਦੋਲਨ ਵਾਲੀ ਥਾਂ 'ਤੇ ਪੱਕੀ ਕਿਲੇਬੰਦੀ ਕਰਕੇ ਟੈਂਟ ਲਾਉਣਗੇ।
ਇਸ ਤੋਂ ਪਹਿਲਾਂ ਐਤਵਾਰ ਨੂੰ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਸੀ ਕਿ ਜੇਕਰ ਦਿੱਲੀ ਦੀਆਂ ਸਰਹੱਦਾਂ ਤੋਂ ਕਿਸਾਨਾਂ ਨੂੰ ਜ਼ਬਰਦਸਤੀ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਦੇਸ਼ ਭਰ ਦੇ ਸਰਕਾਰੀ ਦਫਤਰਾਂ ਨੂੰ ਗੱਲਾ ਮੰਡੀ 'ਚ ਬਦਲ ਦੇਣਗੇ। ਪਿਛਲੇ ਹਫਤੇ ਟਿਕੈਤ ਨੇ ਕਿਹਾ ਸੀ ਕਿ ਜੇਕਰ ਦਿੱਲੀ ਬਾਰਡਰ ਖੁੱਲ੍ਹਦਾ ਹੈ ਤਾਂ ਅਨਾਜ ਸਿੱਧੇ ਸੰਸਦ ਵਿੱਚ ਲਿਜਾ ਕੇ ਵੇਚਿਆ ਜਾਵੇਗਾ। ਟਿਕੈਤ ਦਾ ਟਵੀਟ ਦਿੱਲੀ ਪੁਲਿਸ ਵੱਲੋਂ ਗਾਜ਼ੀਪੁਰ ਤੇ ਟਿੱਕਰੀ ਸਰਹੱਦਾਂ ਤੋਂ ਵੱਡੇ ਸੀਮਿੰਟ ਬਲਾਕ ਤੇ ਬੈਰੀਕੇਡ ਹਟਾਉਣ ਤੋਂ ਬਾਅਦ ਆਇਆ ਹੈ।
ਇਹ ਵੀ ਪੜ੍ਹੋ: Punjab: ਬੰਦੇ ਦਾ ਆਈਫੋਨ ਬਣਿਆ ਕਤਲ ਦਾ ਕਾਰਨ, ਵੇਚਣ ਗਿਆ ਤਾਂ ਮਿਲੀ ਮੌਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
