ਚੰਡੀਗੜ੍ਹ: ਬਾਲੀਵੁੱਡ ਅਦਾਕਾਰਾ ਤੇ ਡਾਂਸਰ ਰਾਖੀ ਸਾਵੰਤ ਆਏ ਦਿਨ ਆਪਣੀ ਬੋਲਡਨੈਸ ਤੇ ਵਿਵਾਦਾਂ ਕਰਕੇ ਲਾਈਮਲਾਈਟ ਵਿੱਚ ਰਹਿੰਦੀ ਹੈ। ਹੁਣ ਇੱਕ ਵਾਰ ਫਿਰ ਤੋਂ ਰਾਖੀ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਅਜਿਹੀਆਂ ਤਸਵੀਰਾਂ ਪੋਸਟ ਕੀਤੀਆਂ ਹਨ ਜਿਨ੍ਹਾਂ ਕਰਕੇ ਉਹ ਫਿਰ ਤੋਂ ਸੁਰਖੀਆਂ ਵਿੱਚ ਆ ਸਕਦੀ ਹੈ। ਦਰਅਸਲ ਰਾਖੀ ਨੇ ਪਾਕਿਸਤਾਨ ਦੇ ਝੰਡੇ ਨਾਲ ਪੋਜ਼ ਦਿੰਦਿਆਂ ਦੀ ਫੋਟੋ ਪੋਸਟ ਕੀਤੀ ਹੈ। ਇਸ ਨੂੰ ਲੈ ਕੇ ਉਸ ਨੂੰ ਕਾਫੀ ਟ੍ਰੋਲ ਵੀ ਕੀਤਾ ਜਾ ਰਿਹਾ ਹੈ।


ਹਾਲਾਂਕਿ ਰਾਖੀ ਨੇ ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦਿਆਂ ਇਹ ਸਾਫ ਕੀਤਾ ਹੈ ਕਿ ਉਹ ਆਪਣੇ ਦੇਸ਼ ਭਾਰਤ ਨੂੰ ਬਹੁਤ ਪਿਆਰ ਕਰਦੀ ਹੈ। ਦਰਅਸਲ ਰਾਖੀ ਇਨ੍ਹੀਂ ਦਿਨੀਂ ਆਪਣੇ ਫਿਲਮ 'ਧਾਰਾ-370' ਦੀ ਸ਼ੂਟਿੰਗ ਕਰ ਰਹੀ ਹੈ। ਇਹ ਤਸਵੀਰਾਂ ਉਸੇ ਫਿਲਮ ਦੇ ਸੈਟ ਦੀਆਂ ਹਨ। ਇਹ ਉਸ ਦੇ ਕਿਰਦਾਰ ਦਾ ਹਿੱਸਾ ਹੈ।


ਫਿਲਮ 'ਧਾਰਾ-370' ਬਾਰੇ ਗੱਲ ਕਰਦਿਆਂ ਰਾਖੀ ਨੇ ਦੱਸਿਆ ਕਿ ਫਿਲਮ ਕਸ਼ਮੀਰੀ ਪੰਡਿਤਾਂ 'ਤੇ ਆਧਾਰਿਤ ਹੈ ਜਿਸ ਵਿੱਚ ਉਹ ਪਾਕਿਸਤਾਨੀ ਲੜਕੀ ਦਾ ਕਿਰਦਾਰ ਨਿਭਾ ਰਹੀ ਹੈ। ਇਸ ਫਿਲਮ ਵਿੱਚ ਉਹ ਬੱਚਿਆਂ ਨੂੰ ਜਿਹਾਦੀ ਬਣਾਉਣ ਦੀ ਪੋਲ ਖੋਲ੍ਹਦੀ ਹੈ। ਉਸ ਨੇ ਆਪਣੇ ਆਈਟਨ ਗੀਤ ਦੀ ਫੋਟੋ ਵੀ ਸ਼ੇਅਰ ਕੀਤੀ ਹੈ।