Raksha Bandhan Today: ਰੱਖੜੀ ਦੇ ਤਿਉਹਾਰ ਮੌਕੇ ਪੀਐਮ ਮੋਦੀ ਸਮੇਤ ਤਮਾਮ ਲੀਡਰਾਂ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ
ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਭੈਣ ਭਰਾ ਦੇ ਇਸ ਪਵਿੱਤਰ ਤਿਉਹਾਰ ਦੇ ਦਿਨ ਰੱਖੜੀ ਬੰਨ੍ਹਦੀ ਹੈ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ 'ਚ ਉਨ੍ਹਾਂ ਕਿਹਾ ਕਿ ਸਾਰੇ ਦੇਸ਼ਵਾਸੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਢੇਰ ਸਾਰੀਆਂ ਸ਼ੁੱਭਕਾਮਨਾਵਾਂ। ਇਸ ਮੌਕੇ 'ਤੇ ਹੋਰ ਵੀ ਕਈ ਸਿਆਸੀ ਲੀਡਰਾਂ ਨੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ।
सभी देशवासियों को रक्षाबंधन के पावन पर्व पर ढेरों शुभकामनाएं।
— Narendra Modi (@narendramodi) August 22, 2021
ਦੱਸ ਦੇਈਏ ਕਿ ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਭੈਣ ਭਰਾ ਦੇ ਇਸ ਪਵਿੱਤਰ ਤਿਉਹਾਰ ਦੇ ਦਿਨ ਰੱਖੜੀ ਬੰਨ੍ਹਦੀ ਹੈ। ਇਹ ਤਿਉਹਾਰ ਭੈਣ ਭਰਾ ਦੇ ਪਿਆਰ ਦਾ ਅਟੁੱਟ ਬੰਧਨ ਦਿਖਾਉਂਦਾ ਹੈ।
ਰੱਖੜੀ ਬਣਵਾਉਣ ਤੋਂ ਬਾਅਦ ਭਾਰ ਆਪਣੀ ਭੈਣ ਨੂੰ ਪਿਆਰ ਨਾਲ ਪੈਸੇ ਜਾਂ ਤੋਹਫਾ ਦਿੰਦੇ ਹਨ ਤੇ ਹਮੇਸ਼ਾਂ ਉਸ ਦੀ ਰੱਖਿਆ ਕਰਨ ਦਾ ਵਚਨ ਦਿੰਦਾ ਹੈ। ਜੇਕਰ ਰੱਖੜੀ ਦੇ ਇਤਿਹਾਸ ਦੀ ਗੱਲ ਕਰੀਏ ਤਾਂ ਇਹ ਤਿਉਹਾਰ ਸਦੀਆਂ ਪੁਰਾਣਾ ਮੰਨਿਆ ਜਾਂਦਾ ਹੈ। ਇਸ ਦੀ ਸ਼ੁਰੂਆਤ ਕਦੋਂ ਹੋਈ ਇਸ ਸਬੰਧੀ ਕੋਈ ਸਪਸ਼ਟ ਜਾਣਕਾਰੀ ਨਹੀਂ ਹੈ।