ਪੜਚੋਲ ਕਰੋ

ਫਿਰ ਛਿੜ ਸਕਦਾ ਹੈ ਰਾਮ ਮੰਦਰ ਅੰਦੋਲਨ, ਲੋਕਸਭਾ ਚੋਣਾਂ 'ਚ ਬੀਜੇਪੀ ਲੈ ਸਕਦੀ ਲਾਹਾ

ਨਵੀਂ ਦਿੱਲੀ: ਰਾਮ ਮੰਦਰ ਅੰਦੋਲਨ ਅਕਤੂਬਰ ਤੋਂ ਫਿਰ ਸ਼ੁਰੂ ਹੋ ਸਕਦਾ ਹੈ। ਇਸ ਲਈ ਸੰਤਾਂ ਦੀ ਬੈਠਕ 5 ਅਕਤੂਬਰ ਨੂੰ ਰਾਮਮੰਦਰ ਦੇ ਨਿਰਮਾਣ ਲਈ ਕਾਰ ਸੇਵਾ ਦਾ ਐਲਾਨ ਕਰ ਸਕਦੀ ਹੈ। ਵਿਸ਼ਵ ਹਿੰਦੂ ਪਰਿਸ਼ਦ ਨੇ 5 ਅਕਤੂਬਰ ਨੂੰ ਸੰਤਾਂ ਦੀ ਉੱਚਪੱਧਰੀ ਬੈਠਕ ਬੁਲਾਈ ਹੈ। ਸੰਤਾਂ ਦੀ ਇਸ ਬੈਠਕ 'ਚ ਦੇਸ਼ ਭਰ ਦੇ 36 ਪ੍ਰਮੁੱਖ ਸੰਤਾਂ ਨੂੰ ਸੱਦਾ ਦਿੱਤਾ ਗਿਆ ਹੈ।

ਇਸ ਬੈਠਕ ਦੇ ਪ੍ਰਮੁੱਖ ਰਾਮ ਮੰਦਰ ਅੰਦੋਲਨ ਦੇ ਮੁੱਖੀ ਮਹੰਤ ਨ੍ਰਿਤਿਆ ਗੋਪਾਲ ਦਾਸ ਹਨ। ਇਹ ਬੈਠਕ ਦਿੱਲੀ 'ਚ ਹੋਵੇਗੀ। ਸੂਤਰਾਂ ਮੁਤਾਬਕ ਸੰਤਾਂ ਦੀ ਇਸ ਬੈਠਕ 'ਚ ਰਾਮ ਮੰਦਰ ਨਿਰਮਾਣ ਲਈ ਅੰਦੋਲਨ ਕਰਨ ਦਾ ਫੈਸਲਾ ਲਿਆ ਜਾਵੇਗਾ।

ਸੂਤਰਾਂ ਮੁਤਾਬਕ ਰਾਮ ਮੰਦਰ ਅੰਦੋਲਨ 'ਚ ਹਿੰਦੂਆਂ ਦੀ ਭਾਗੀਦਾਰੀ ਵਧਾਉਣ ਲਈ ਸੋਚ ਸਮਝ ਕੇ ਅਕਤੂਬਰ ਮਹੀਨੇ ਬੈਠਕ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਕ ਗੱਲ ਸਾਫ ਹੈ ਕਿ ਵਿਸ਼ਵ ਹਿੰਦੂ ਪਰਿਸ਼ਦ ਲੋਕਸਭਾ ਚੋਣਾਂ ਦੇ ਮੱਦੇਨਜ਼ਰ ਰਾਮ ਮੰਦਰ ਨਿਰਮਾਣ ਦੇ ਅੰਦੋਲਨ ਨੂੰ ਫਿਰ ਤੋਂ ਖੜ੍ਹਾ ਕਰਨਾ ਚਾਹੁੰਦਾ ਹੈ ਜਿਸ ਦਾ ਸਿੱਧਾ ਫਾਇਦਾ ਬੀਜੇਪੀ ਨੂੰ ਹੋਵੇਗਾ।

ਰਾਮ ਮੰਦਰ ਦੇ ਮੁੱਦੇ 'ਤੇ ਵਿਸ਼ਵ ਹਿੰਦੂ ਪਰਿਸ਼ਦ ਦੇ ਸੁਰੇਂਦਰ ਜੈਨ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਦਾ ਕਦੋਂ ਤੱਕ ਇੰਤਜ਼ਾਰ ਕੀਤਾ ਜਾ ਸਕਦਾ ਹੈ। ਜਦੋਂ ਇਸ ਵਿਸ਼ੇ 'ਤੇ ਏਨਾ ਸਮਾਂ ਹੋ ਚੁੱਕਾ ਹੈ ਤਾਂ ਅਸੀਂ ਇਸ ਅੰਦੋਲਨ ਲਈ ਸਾਡੀ ਅੱਗੇ ਦੀ ਰਣਨੀਤੀ ਕੀ ਹੋਵੇਗੀ ਇਸ ਲਈ ਸੰਤਾਂ ਦੀ ਬੈਠਕ 5 ਅਕਤੂਬਰ ਨੂੰ ਬੁਲਾਈ ਗਈ ਹੈ।

ਦੋ ਦਿਨ ਪਹਿਲਾਂ ਹੀ ਆਰਐਸਐਸ ਮੁਖੀ ਮੋਹਨ ਭਾਗਵਤ ਨੇ ਵੀ ਰਾਮ ਮੰਦਰ ਨੂੰ ਲੈਕੇ ਵੱਡਾ ਬਿਆਨ ਦਿੱਤਾ ਸੀ ਕਿ ਇਸ ਵਿਸ਼ੇ 'ਤੇ ਆਰਡੀਨੈਂਸ ਲਿਆਉਣ 'ਤੇ ਵਿਚਾਰ ਕਰਨਾ ਚਾਹੀਦਾ ਹੈ। ਭਾਗਵਤ ਨੇ ਕਿਹਾ ਸੀ ਕਿ ਰਾਮ ਜਨਮ ਭੂਮੀ 'ਤੇ ਰਾਮ ਮੰਦਰ ਜਲਦ ਬਣਨਾ ਚਾਹੀਦਾ ਹੈ। ਇਸ ਮਾਮਲੇ ਨੂੰ ਹੋਰ ਨਹੀਂ ਲਟਕਾਉਣਾ ਚਾਹੀਦਾ।

ਕੀ ਹੈ ਰਾਮ ਮੰਦਰ ਦਾ ਵਿਵਾਦ:

ਜ਼ਿਕਰਯੋਗ ਹੈ ਕਿ ਰਾਮ ਮੰਦਰ ਦਾ ਮੁੱਦਾ ਫਿਲਹਾਲ ਸੁਪਰੀਮ ਕੋਰਟ 'ਚ ਹੈ। ਸਾਲ 1989 'ਚ ਰਾਮ ਜਨਮ ਭੂਮੀ ਤੇ ਬਾਬਰੀ ਮਸਜਿਦ ਜ਼ਮੀਨ ਵਿਵਾਦ ਦਾ ਇਹ ਮਾਮਲਾ ਇਲਾਹਾਬਾਦ ਹਾਈਕੋਰਟ ਪਹੁੰਚਿਆ ਸੀ। 30 ਸਤੰਬਰ, 2010 ਨੂੰ ਜਸਟਿਸ ਸੁਧੀਰ ਅਗਰਵਾਲ, ਜਸਟਿਸ ਐਸ ਯੂ ਖਾਨ ਤੇ ਜਸਟਿਸ ਡੀ ਵੀ ਸ਼ਰਮਾ ਦੀ ਬੈਂਚ ਨੇ ਅਯੋਧਿਆ ਵਿਵਾਦ 'ਤੇ ਆਪਣਾ ਫੈਸਲਾ ਸੁਣਾਇਆ। ਫੈਸਲਾ ਹੋਇਆ ਸੀ ਕਿ 2.77 ਏਕੜ ਵਿਵਾਦਤ ਭੂਮੀ ਦੇ ਤਿੰਨ ਬਰਾਬਰ ਹਿੱਸੇ ਕੀਤੇ ਜਾਣ। ਰਾਮ ਮੂਰਤੀ ਵਾਲਾ ਪਹਿਲਾ ਹਿੱਸਾ ਰਾਮ ਲਲਾ ਵਿਰਾਜਮਾਨ ਨੂੰ ਦਿੱਤਾ ਗਿਆ। ਰਾਮ ਚਬੂਤਰਾ ਤੇ ਸੀਤਾ ਰਸੋਈ ਵਾਲਾ ਦੂਜਾ ਹਿੱਸਾ ਨਿਰਮੋਹੀ ਅਖਾੜੇ ਨੂੰ ਦਿੱਤਾ ਗਿਆ ਤੇ ਬਾਕੀ ਬਚਿਆ ਤੀਜਾ ਹਿੱਸਾ ਸੁੰਨੀ ਵਕਫ ਬੋਰਡ ਨੂੰ ਦਿੱਤਾ ਗਿਆ।

ਇਲਾਹਾਬਾਦ ਹਾਈਕੋਰਟ ਦੇ ਇਸ ਫੈਸਲੇ ਨੂੰ ਹਿੰਦੂ ਮਹਾਂਸਭਾ ਤੇ ਸੁੰਨੀ ਸੈਂਟਰਲ ਵਕਫ ਬੋਰਡ ਨੇ ਸੁਪਰੀਮ ਕੋਰਟ 'ਚ ਚੁਣੌਤੀ ਦੇ ਦਿੱਤੀ। 9 ਮਈ 2011 ਨੂੰ ਸੁਪਰੀਮ ਕੋਰਟ ਨੇ ਪੁਰਾਣੀ ਸਥਿਤੀ ਬਰਕਰਾਰ ਰੱਖਣ ਦਾ ਐਲਾਨ ਕੀਤਾ। ਉਸ ਸਮੇਂ ਤੋਂ ਹੀ ਇਹ ਸਥਿਤੀ ਬਣੀ ਹੋਈ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget