Image of Lord Shri Ram made with14 lakh diyas: 22 ਜਨਵਰੀ ਨੂੰ ਅਯੁੱਧਿਆ ਵਿੱਚ ਰਾਮ ਮੰਦਰ ਦੇ ਉਦਘਾਟਨ ਤੋਂ ਪਹਿਲਾਂ ਸਾਕੇਤ ਮਹਾਵਿਦਿਆਲਿਆ ਵਿੱਚ ਮੋਜ਼ੇਕ ਕਲਾਕਾਰ ਅਨਿਲ ਕੁਮਾਰ ਦੁਆਰਾ 14 ਲੱਖ ਦੀਵੇ ਦੀ ਵਰਤੋਂ ਕਰਕੇ ਭਗਵਾਨ ਰਾਮ (Lord Shri Ram) ਦੀ ਇੱਕ ਵੱਡੀ ਤਸਵੀਰ ਬਣਾਈ ਗਈ ਹੈ। ਬੇਹੱਦ ਅਲੌਕਿਕ ਨਜ਼ਾਰੇ ਵਾਲਾ ਇਹ ਪਲ ਕੈਮਰੇ ਦੇ ਵਿੱਚ ਕੈਦ ਹੋ ਗਿਆ, ਜਿਸ ਦਾ ਵੀਡੀਓ ਹੁਣ ਸੋਸ਼ਲ ਮੀਡੀਆ ਉੱਤੇ ਵੀ ਖੂਬ ਵਾਇਰਲ ਹੋ ਰਿਹਾ ਹੈ।
ਇਸ ਆਰਟਵਰਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀਆਂ ਤਸਵੀਰਾਂ ਵੀ ਦਿਖਾਈਆਂ ਗਈਆਂ ਹਨ। ਇਨ੍ਹਾਂ ਚਿੱਤਰਾਂ ਵਿੱਚ ਦੀਵਿਆਂ ਦੀ ਵਰਤੋਂ ਕਰਕੇ 'ਜੈ ਸ਼੍ਰੀ ਰਾਮ' ਲਿਖਿਆ ਗਿਆ ਹੈ।
ਸ਼ਨੀਵਾਰ ਸ਼ਾਮ ਨੂੰ ਅਯੁੱਧਿਆ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਕਲਾਕਾਰੀ ਪਿਛਲੇ ਪੰਜ-ਸੱਤ ਦਿਨਾਂ ਵਿੱਚ ਬਿਹਾਰ ਦੇ ਕਲਾਕਾਰਾਂ ਦੇ ਇੱਕ ਸਮੂਹ ਵੱਲੋਂ ਬਣਾਈ ਗਈ ਹੈ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਜਨਵਰੀ ਨੂੰ ਵਿਸ਼ਾਲ ਮੰਦਰ ਦੇ ਪਾਵਨ ਅਸਥਾਨ ਦੇ ਅੰਦਰ ਰਾਮ ਲੱਲਾ ਦੀ ਮੂਰਤੀ ਦੀ ਰਸਮੀ ਸਥਾਪਨਾ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ। ਰਾਮ ਲਾਲਾ ਦੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਲਈ ਵੈਦਿਕ ਰਸਮ ਇੱਕ ਹਫ਼ਤਾ ਪਹਿਲਾਂ 16 ਜਨਵਰੀ ਨੂੰ ਸ਼ੁਰੂ ਹੋਵੇਗੀ।
ਸਮਾਰੋਹ ਤੋਂ ਪਹਿਲਾਂ, ਉੱਤਰ ਪ੍ਰਦੇਸ਼ ਪੁਲਿਸ ਨੇ 10,000 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਹਨ ਅਤੇ ਅਯੁੱਧਿਆ ਵਿੱਚ ਰਾਮ ਮੰਦਿਰ ਵਿੱਚ ਸ਼ਾਨਦਾਰ ਸਮਾਗਮ ਵਾਲੇ ਦਿਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡਰੋਨ ਤਾਇਨਾਤ ਕੀਤੇ ਜਾਣਗੇ।
ਭਾਰਤੀ ਜਨਤਾ ਪਾਰਟੀ ਨੇ ਅਯੁੱਧਿਆ ਵਿੱਚ ਰਾਮ ਮੰਦਰ ਦੇ ਉਦਘਾਟਨ ਦਾ ਪੂਰੇ ਭਾਰਤ ਵਿੱਚ ਬੂਥ ਪੱਧਰ 'ਤੇ ਸਿੱਧਾ ਪ੍ਰਸਾਰਣ ਕਰਨ ਦੀ ਯੋਜਨਾ ਦਾ ਵੀ ਐਲਾਨ ਕੀਤਾ ਹੈ। ਇਹ ਨਿਊਯਾਰਕ, ਅਮਰੀਕਾ ਦੇ ਮਸ਼ਹੂਰ ਟਾਈਮਜ਼ ਸਕੁਆਇਰ ਤੋਂ ਲਾਈਵ ਦਿਖਾਇਆ ਜਾਵੇਗਾ। ਇਸ ਤੋਂ ਇਲਾਵਾ, ਵਿਸ਼ਵ ਪੱਧਰ 'ਤੇ ਵੱਖ-ਵੱਖ ਭਾਰਤੀ ਦੂਤਾਵਾਸ ਅਤੇ ਕੌਂਸਲੇਟ ਦੇ ਨਾਲ-ਨਾਲ ਹਜ਼ਾਰਾਂ ਮੰਦਰ ਵੀ ਇਸ ਮਹੱਤਵਪੂਰਣ ਮੌਕੇ ਦਾ ਪ੍ਰਸਾਰਣ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।