Ram Mandir Inauguration: ਹਰਿਆਣਾ ਵਿੱਚ 22 ਜਨਵਰੀ ਨੂੰ ਅਯੁੱਧਿਆ ਵਿੱਚ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੇ ਮੱਦੇਨਜ਼ਰ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਹ ਐਲਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੋਮਵਾਰ ਨੂੰ ਇੱਥੇ ਕੀਤਾ। ਚੰਡੀਗੜ੍ਹ ਵਿੱਚ ਇੱਕ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਉਨ੍ਹਾਂ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ 22 ਜਨਵਰੀ ਨੂੰ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣੀਆਂ ਚਾਹੀਦੀਆਂ।
ਮੱਧ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਕਈ ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਾਸਿਤ ਰਾਜਾਂ ਨੇ ਪਹਿਲਾਂ ਹੀ 22 ਜਨਵਰੀ ਨੂੰ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦਾ ਐਲਾਨ ਕੀਤਾ ਹੈ। ਰਾਮ ਮੰਦਰ 'ਚ ਰਾਮਲਲਾ ਦੀ ਮੂਰਤੀ ਦੀ 'ਪ੍ਰਾਣ ਪ੍ਰਤਿਸ਼ਠਾ' 22 ਜਨਵਰੀ ਨੂੰ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਪਤਵੰਤੇ ਇਸ ਵਿੱਚ ਹਿੱਸਾ ਲੈਣਗੇ।
ਇਹ ਵੀ ਪੜ੍ਹੋ: PPA: ਬਿਜਲੀ ਖਰੀਦ ਸਮਝੌਤਿਆਂ 'ਚ ਕਿਵੇਂ ਹੋਏ ਘੁਟਾਲੇ ! ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ, ਵੱਡੇ ਲੀਡਰਾਂ 'ਤੇ ਡਿੱਗ ਸਕਦੀ ਗਾਜ
ਅਯੁੱਧਿਆ 'ਚ ਰਾਮ ਮੰਦਰ 'ਚ ਹੋਣ ਵਾਲੇ ਪ੍ਰਾਣ ਪ੍ਰਤੀਸ਼ਠਾ ਦੇ ਮੱਦੇਨਜ਼ਰ ਨੋਇਡਾ ਅਤੇ ਗ੍ਰੇਟਰ ਨੋਇਡਾ 'ਚ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ 22 ਜਨਵਰੀ ਨੂੰ ਬੰਦ ਰਹਿਣਗੀਆਂ। ਇਸ ਸਬੰਧੀ ਗੌਤਮ ਬੁੱਧ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ 15 ਜਨਵਰੀ ਨੂੰ ਹੁਕਮ ਜਾਰੀ ਕੀਤਾ ਹੈ। ਜ਼ਿਲ੍ਹਾ ਆਬਕਾਰੀ ਅਫ਼ਸਰ ਸੁਬੋਧ ਕੁਮਾਰ ਸ੍ਰੀਵਾਸਤਵ ਨੇ ਦੱਸਿਆ ਕਿ ਇਹ ਹੁਕਮ ਫ਼ੌਜ ਅਤੇ ਅਰਧ ਸੈਨਿਕ ਬਲਾਂ ਦੀਆਂ ਕੰਟੀਨਾਂ 'ਤੇ ਵੀ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਇਹ ਹੁਕਮ 22 ਜਨਵਰੀ ਨੂੰ ਅਯੁੱਧਿਆ 'ਚ ਰਾਮ ਮੰਦਰ 'ਚ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੇ ਮੱਦੇਨਜ਼ਰ ਜਾਰੀ ਕੀਤਾ ਗਿਆ ਹੈ।
ਉੱਤਰਾਖੰਡ ਦੇ ਅਯੁੱਧਿਆ 'ਚ ਰਾਮ ਮੰਦਿਰ ਦੇ ਪ੍ਰਾਣ ਪ੍ਰਤੀਸ਼ਠਾ ਦੇ ਮੌਕੇ 'ਤੇ ਸ਼ਰਾਬ ਦੀਆਂ ਦੁਕਾਨਾਂ ਅਤੇ ਬਾਰ ਬੰਦ ਰਹਿਣਗੇ। ਆਬਕਾਰੀ ਕਮਿਸ਼ਨਰ ਹਰੀ ਚੰਦਰ ਸੇਮਵਾਲ ਨੇ ਸ਼ੁੱਕਰਵਾਰ ਨੂੰ ਇਹ ਹੁਕਮ ਜਾਰੀ ਕੀਤੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੂਬੇ ਵਿੱਚ ਸ਼ਰਾਬ ਦੇ ਲਾਇਸੈਂਸ ਧਾਰਕਾਂ ਨੂੰ ਇਸ ਬੰਦ ਲਈ ਕੋਈ ਮੁਆਵਜ਼ਾ ਨਹੀਂ ਮਿਲੇਗਾ ਅਤੇ ਇਸ ਦੇ ਨਾਲ ਉਹ ਕੋਈ ਦਾਅਵਾ ਨਹੀਂ ਕਰ ਸਕਦੇ ਹਨ।
ਇਹ ਵੀ ਪੜ੍ਹੋ: Air India: ਏਅਰਪੋਰਟ 'ਤੇ ਜ਼ਮੀਨ 'ਤੇ ਬੈਠ ਕੇ ਖਾਣਾ ਖਾਂਦੇ ਨਜ਼ਰ ਆਏ ਇੰਡੀਗੋ ਦੇ ਮੁਸਾਫ਼ਰ, ਵੀਡੀਓ ਵਾਇਰਲ