Ramlala Pran Pratishtha: ਅਯੁੱਧਿਆ 'ਚ 22 ਜਨਵਰੀ ਨੂੰ ਹੋਣ ਵਾਲੇ ਰਾਮਲਲਾ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਇਸ ਦੌਰਾਨ ਰਾਮ ਜਨਮ ਭੂਮੀ ਮਾਮਲੇ ਵਿੱਚ ਇਤਿਹਾਸਕ ਫੈਸਲਾ ਦੇਣ ਵਾਲੇ ਸੁਪਰੀਮ ਕੋਰਟ ਦੇ ਪੰਜ ਜੱਜਾਂ ਨੂੰ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਹ ਜਾਣਕਾਰੀ ਨਿਊਜ਼ ਏਜੰਸੀ ਪੀਟੀਆਈ ਨੇ ਦਿੱਤੀ।


ਇਨ੍ਹਾਂ ਜੱਜਾਂ ਵਿੱਚ ਭਾਰਤ ਦੇ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ, ਸਾਬਕਾ ਸੀਜੇਆਈ ਐਸਏ ਬੋਬੜੇ, ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਅਸ਼ੋਕ ਭੂਸ਼ਣ ਅਤੇ ਐਸ ਅਬਦੁਲ ਨਜ਼ੀਰ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ 2019 ਵਿੱਚ ਰਾਮ ਮੰਦਰ ਦੀ ਉਸਾਰੀ ਦੇ ਪੱਖ ਵਿੱਚ ਫੈਸਲਾ ਦਿੱਤਾ ਸੀ।


ਇਨ੍ਹਾਂ ਤੋਂ ਇਲਾਵਾ ਸਾਬਕਾ ਚੀਫ਼ ਜਸਟਿਸ, ਜੱਜਾਂ ਅਤੇ ਦੇਸ਼ ਦੇ ਚੋਟੀ ਦੇ ਵਕੀਲਾਂ ਸਮੇਤ 50 ਤੋਂ ਵੱਧ ਜੱਜਾਂ ਨੂੰ ਵੀ ਪ੍ਰੋਗਰਾਮ ਵਿੱਚ ਸੱਦਾ ਦਿੱਤਾ ਗਿਆ ਹੈ। ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਸਾਬਕਾ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਵੀ ਸੱਦੇ ਗਏ ਵਿਅਕਤੀਆਂ ਵਿੱਚ ਸ਼ਾਮਲ ਹਨ। ਜ਼ਿਕਰਯੋਗ ਹੈ ਕਿ 22 ਜਨਵਰੀ ਨੂੰ ਅਯੁੱਧਿਆ 'ਚ ਹੋਣ ਵਾਲੇ ਵਿਸ਼ਾਲ ਰਾਮ ਮੰਦਰ 'ਪ੍ਰਾਣ ਪ੍ਰਤੀਸ਼ਠਾ' ਸਮਾਰੋਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਹੋਣਗੇ।


ਇਹ ਵੀ ਪੜ੍ਹੋ: Basant Panchami 2024 Date: ਸਾਲ 2024 ‘ਚ ਬਸੰਤ ਪੰਚਮੀ ਕਦੋਂ? ਜਾਣੋ ਸਹੀ ਤਰੀਕ ਅਤੇ ਸਮਾਂ


ਰਾਮਲਲਾ ਦੀ ਮੂਰਤੀ ਦੀ ਪਹਿਲੀ ਤਸਵੀਰ ਆਈ ਸਾਹਮਣੇ


ਇਸ ਦੌਰਾਨ ਵੀਰਵਾਰ ਨੂੰ ਅਯੁੱਧਿਆ 'ਚ ਰਾਮ ਮੰਦਰ ਦੇ ਪਵਿੱਤਰ ਅਸਥਾਨ 'ਚ ਸਥਾਪਿਤ ਰਾਮਲਲਾ ਦੀ ਮੂਰਤੀ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ‘ਪ੍ਰਾਣ ਪ੍ਰਤਿਸ਼ਠਾ’ ਸਮਾਗਮ ਦੀਆਂ ਸੱਤ ਰੋਜ਼ਾ ਧਾਰਮਿਕ ਰਸਮਾਂ ਵੀ ਚੱਲ ਰਹੀਆਂ ਹਨ। ਇਹ ਰਸਮ 16 ਜਨਵਰੀ ਤੋਂ ਸ਼ੁਰੂ ਹੋ ਕੇ 21 ਜਨਵਰੀ ਤੱਕ ਜਾਰੀ ਰਹੇਗੀ।


ਸਮਾਗਮ ਵਿੱਚ 7 ​​ਹਜ਼ਾਰ ਤੋਂ ਵੱਧ ਲੋਕ ਹੋਣਗਸ਼ਾਮਲ


ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਅਨੁਸਾਰ, ਸਮਾਰੋਹ ਵਿੱਚ 7,000 ਤੋਂ ਵੱਧ ਲੋਕ ਹਿੱਸਾ ਲੈਣਗੇ। ਇਨ੍ਹਾਂ ਵਿੱਚ ਸਿਆਸਤਦਾਨ, ਫਿਲਮ, ਖੇਡ ਉਦਯੋਗ ਅਤੇ ਸੰਤ ਸ਼ਾਮਲ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ 'ਚ ਰਾਮ ਮੰਦਰ 'ਤੇ ਯਾਦਗਾਰੀ ਡਾਕ ਟਿਕਟ ਅਤੇ ਦੁਨੀਆ ਭਰ ਤੋਂ ਭਗਵਾਨ ਰਾਮ ਨੂੰ ਸਮਰਪਿਤ ਡਾਕ ਟਿਕਟਾਂ ਵਾਲੀ ਕਿਤਾਬ ਵੀ ਜਾਰੀ ਕੀਤੀ ਸੀ।


ਇਹ ਵੀ ਪੜ੍ਹੋ: Ram mandir: ਰਾਮ ਮੰਦਿਰ 'ਚੋਂ ਰਾਮ ਲੱਲਾ ਦੀ ਪੂਰੀ ਤਸਵੀਰ ਆਈ ਸਾਹਮਣੇ, ਦੇਖੋ