ਪੜਚੋਲ ਕਰੋ
ਪੱਤਰਕਾਰ ਰਾਮਚੰਦਰ ਦੇ ਕਤਲ ਕੇਸ ‘ਚ ਰਾਮ ਰਹੀਮ ਨੂੰ ਸਜ਼ਾ ਦਾ ਐਲਾਨ ਅੱਜ

ਚੰਡੀਗੜ੍ਹ: ਜਿਣਸੀ ਸੋਸ਼ਣ ਮਾਮਲੇ ‘ਚ ਜੇਲ੍ਹ ਦੀ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਨੂੰ ਅੱਜ ਫੇਰ ਇੱਕ ਮਾਮਲੇ ‘ਚ ਸਜ਼ਾ ਸੁਣਾਈ ਜਾਵੇਗੀ। ਅਦਾਲਤ ਵੱਲੋਂ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਕੇਸ਼ ‘ਚ ਦੋਸ਼ੀ ਪਾਏ ਜਾਣ ਤੋਂ ਬਾਅਦ ਅੱਜ ਗੁਰਮੀਤ ਰਾਮ ਰਹੀਮ ਨੂੰ ਵੀਡੀਓ ਕਾਨਫਰੰਸ ਰਾਹੀਂ ਸਜ਼ਾ ਦਾ ਐਲਾਨ ਕੀਤਾ ਜਾਣਾ ਹੈ। ਇਸ ਮਾਮਲੇ ‘ਚ ਸੀਬੀਆਈ ਕੋਰਟ ਨੇ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ। ਸਜ਼ਾ ਦੇ ਐਲਾਨ ਨੂੰ ਦੇਖਦੇ ਹੋਏ ਪੰਜਾਬ-ਹਰਿਆਣਾ ਸੂਬਿਆਂ ‘ਚ ਸੁੱਰਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। 16 ਸਾਲ ਪੁਰਾਣੇ ਇਸ ਮਾਮਲੇ ‘ਚ ਰਾਮ ਰਹੀਮ ਦੇ ਨਾਲ ਤਿੰਨ ਹੋਰ ਦੋਸ਼ੀਆਂ ਨੂੰ ਸਜ਼ਾ ਸੁਣਾਈ ਜਾਵੇਗੀ।
ਰਾਮ ਰਹੀਮ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਕੋਰਟ ‘ਚ ਜੱਜ ਜਗਦੀਪ ਸਿੰਘ ਪਹੁੰਚ ਚੁੱਕੇ ਹਨ ਅਤੇ ਰਾਮ ਰਹੀਮ ਨੂੰ ਕਿਸੇ ਵੀ ਸਮੇਂ ਸਜ਼ਾ ਦਾ ਐਲਾਨ ਕੀਤਾ ਜਾ ਸਕਦਾ ਹੈ।Haryana: Security tightened in Panchkula ahead of pronouncement of sentence of Gurmeet Ram Rahim Singh and three others in Journalist Ramchandra Chhatarpati murder case. pic.twitter.com/YtiBCuUEUd
— ANI (@ANI) January 17, 2019
Before You Go
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
ਟ੍ਰੈਂਡਿੰਗ ਟੌਪਿਕ






















