ਇਸ ਮਾਮਲੇ ‘ਚ ਸੀਬੀਆਈ ਕੋਰਟ ਨੇ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ। ਸਜ਼ਾ ਦੇ ਐਲਾਨ ਨੂੰ ਦੇਖਦੇ ਹੋਏ ਪੰਜਾਬ-ਹਰਿਆਣਾ ਸੂਬਿਆਂ ‘ਚ ਸੁੱਰਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। 16 ਸਾਲ ਪੁਰਾਣੇ ਇਸ ਮਾਮਲੇ ‘ਚ ਰਾਮ ਰਹੀਮ ਦੇ ਨਾਲ ਤਿੰਨ ਹੋਰ ਦੋਸ਼ੀਆਂ ਨੂੰ ਸਜ਼ਾ ਸੁਣਾਈ ਜਾਵੇਗੀ।
ਰਾਮ ਰਹੀਮ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਕੋਰਟ ‘ਚ ਜੱਜ ਜਗਦੀਪ ਸਿੰਘ ਪਹੁੰਚ ਚੁੱਕੇ ਹਨ ਅਤੇ ਰਾਮ ਰਹੀਮ ਨੂੰ ਕਿਸੇ ਵੀ ਸਮੇਂ ਸਜ਼ਾ ਦਾ ਐਲਾਨ ਕੀਤਾ ਜਾ ਸਕਦਾ ਹੈ।