ਪੜਚੋਲ ਕਰੋ

Ram rahim news: ਰਾਮ ਰਹੀਮ ਸੁਰੱਖਿਆ ਹੇਠ ਜੇਲ੍ਹ ਤੋਂ ਆਇਆ ਬਾਹਰ, 21 ਦਿਨਾਂ ਦੀ ਮਿਲੀ ਫਰਲੋ

Ram rahim news: ਰਾਮ ਰਹੀਮ ਦੇ ਪਰਿਵਾਰਕ ਮੈਂਬਰਾਂ ਨੂੰ ਦੋ ਗੱਡੀਆਂ ਸਮੇਤ ਪੁਲਿਸ ਸੁਰੱਖਿਆ ਵਿਚਕਾਰ ਬਰਨਾਵਾ ਆਸ਼ਰਮ ਲਿਜਾਇਆ ਜਾ ਰਿਹਾ ਹੈ। ਰਾਮ ਰਹੀਮ ਨੂੰ KMP ਐਕਸਪ੍ਰੈਸ ਵੇਅ ਰਾਹੀਂ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ਲਿਜਾਇਆ ਜਾਵੇਗਾ।

Ram rahim news: ਰਾਮ ਰਹੀਮ ਦੇ ਪਰਿਵਾਰਕ ਮੈਂਬਰਾਂ ਨੂੰ ਦੋ ਗੱਡੀਆਂ ਸਮੇਤ ਪੁਲਿਸ ਸੁਰੱਖਿਆ ਵਿਚਕਾਰ ਬਰਨਾਵਾ ਆਸ਼ਰਮ ਲਿਜਾਇਆ ਜਾ ਰਿਹਾ ਹੈ। ਰਾਮ ਰਹੀਮ ਨੂੰ KMP ਐਕਸਪ੍ਰੈਸ ਵੇਅ ਰਾਹੀਂ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ਲਿਜਾਇਆ ਜਾਵੇਗਾ। ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਨੂੰ 21 ਦਿਨਾਂ ਲਈ ਜੇਲ੍ਹ ਤੋਂ ਬਾਹਰ ਭੇਜ ਦਿੱਤਾ ਗਿਆ ਹੈ। 

ਦੱਸ ਦਈਏ ਕਿ 2017 ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ ਕੁੱਲ 7 ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਇਸ ਸਾਲ ਆਪਣੇ ਜਨਮ ਦਿਨ ਤੋਂ ਪਹਿਲਾਂ 20 ਜੁਲਾਈ ਨੂੰ ਉਸ ਨੂੰ ਫਰਲੋ ਮਿਲੀ ਸੀ। ਫਿਰ ਉਹ 30 ਦਿਨਾਂ ਲਈ ਬਾਹਰ ਆਇਆ। ਇਸ ਵਾਰ ਵੀ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਪਣੇ ਆਸ਼ਰਮ 'ਚ ਰਹਿਣਾ ਪਵੇਗਾ।

28 ਅਗਸਤ 2017 ਨੂੰ 20 ਸਾਲ ਦੀ ਹੋਈ ਸਜ਼ਾ 

ਆਪਣੀਆਂ ਦੋ ਵਿਦਿਆਰਥਣਾਂ ਨਾਲ ਬਲਾਤਕਾਰ ਦੇ ਦੋਸ਼ੀ ਰਾਮ ਰਹੀਮ ਨੂੰ 28 ਅਗਸਤ 2017 ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਫਿਰ 17 ਜਨਵਰੀ, 2019 ਨੂੰ ਅਦਾਲਤ ਨੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਦੇ ਦੋਸ਼ ਵਿੱਚ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ।

ਫਰਲੋ ਇੱਕ ਕਿਸਮ ਦੀ ਛੁੱਟੀ ਹੈ, ਜਿਸ ਵਿੱਚ ਸਜ਼ਾਯਾਫ਼ਤਾ ਕੈਦੀ ਨੂੰ ਕੁਝ ਦਿਨਾਂ ਲਈ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਂਦਾ ਹੈ। ਫਰਲੋ ਦੀ ਮਿਆਦ ਨੂੰ ਕੈਦੀ ਦੀ ਸਜ਼ਾ ਅਤੇ ਉਸਦੇ ਅਧਿਕਾਰ ਤੋਂ ਰਾਹਤ ਵਜੋਂ ਦੇਖਿਆ ਜਾਂਦਾ ਹੈ।

ਇਹ ਵੀ ਪੜ੍ਹੋ: Ram Rahim: ਸਰਕਾਰਾਂ ਦੀ ਦੋਗਲੀ ਨੀਤੀ ਕਾਰਨ ਸਿੱਖਾਂ 'ਚ ਬੇਭਰੋਸਗੀ ਤੇ ਵਿਤਕਰੇ ਦਾ ਮਾਹੌਲ, ਰਾਮ ਰਹੀਮ ਦੀ ਫਰਲੋ 'ਤੇ ਭੜਕੀ ਸ਼੍ਰੋਮਣੀ ਕਮੇਟੀ

ਆਮ ਤੌਰ 'ਤੇ ਇਹ ਅਧਿਕਾਰ ਲੰਬੇ ਸਮੇਂ ਤੋਂ ਸਜ਼ਾ ਕੱਟ ਰਹੇ ਕੈਦੀਆਂ ਨੂੰ ਹੁੰਦਾ ਹੈ। ਇਹ ਵੀ ਬਿਨਾਂ ਕਿਸੇ ਕਾਰਨ ਤੋਂ ਦਿੱਤਾ ਜਾਂਦਾ ਹੈ। ਇਸ ਦਾ ਮਕਸਦ ਕੈਦੀਆਂ ਨੂੰ ਆਪਣੇ ਪਰਿਵਾਰ ਅਤੇ ਸਮਾਜ ਨਾਲ ਮਿਲਣ ਦੇ ਯੋਗ ਬਣਾਉਣਾ ਹੈ। ਪਰ ਹਰ ਰਾਜ ਵਿੱਚ ਫਰਲੋ ਸਬੰਧੀ ਵੱਖ-ਵੱਖ ਵਿਵਸਥਾਵਾਂ ਹਨ। ਉੱਤਰ ਪ੍ਰਦੇਸ਼ ਵਿੱਚ ਫਰਲੋ ਦੇਣ ਦਾ ਕੋਈ ਨਿਯਮ ਨਹੀਂ ਹੈ।

ਹਾਲਾਂਕਿ ਇਸ ਵਾਰ ਵੀ ਗੁਰਮੀਤ ਰਾਮ ਰਹੀਮ ਨੂੰ ਫਰਲੋ ਦੇਣਾ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਰਾਮ ਰਹੀਮ ਨੂੰ ਇਹ ਫਰਲੋ ਰਾਜਸਥਾਨ ਅਤੇ ਮੱਧ ਪ੍ਰਦੇਸ਼ ਚੋਣਾਂ ਦੇ ਮੱਦੇਨਜ਼ਰ ਮਿਲੀ ਹੈ। ਇਸ ਤੋਂ ਪਹਿਲਾਂ ਵੀ ਰਾਮ ਰਹੀਮ ਹਰਿਆਣਾ ਅਤੇ ਪੰਜਾਬ ਸਮੇਤ ਵੱਖ-ਵੱਖ ਰਾਜਾਂ ਵਿਚ ਹੋਈਆਂ ਚੋਣਾਂ ਤੋਂ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਵੀ ਉਹ ਵਿਵਾਦਾਂ ਨਾਲ ਜੁੜਿਆ ਰਹਿੰਦਾ ਹੈ। ਪਹਿਲਾਂ ਛੁੱਟੀਆਂ ਦੌਰਾਨ, ਤਲਵਾਰ ਨਾਲ ਕੇਕ ਕੱਟਣ ਅਤੇ ਤਿਰੰਗੀਆਂ ਦੀਆਂ ਬੋਤਲਾਂ ਵਿੱਚ ਸਬਜ਼ੀਆਂ ਉਗਾਉਣ ਦਾ ਉਸਦਾ ਵੀਡੀਓ ਵਾਇਰਲ ਹੋਇਆ ਸੀ। ਉਸ 'ਤੇ ਤਲਵਾਰ ਨਾਲ ਕੇਕ ਕੱਟਣ ਦੇ ਦੋਸ਼ 'ਚ ਵੀ ਐੱਫ.ਆਈ.ਆਰ. ਵੀ ਦਰਜ ਹੋਈ ਸੀ। 

ਇਹ ਵੀ ਪੜ੍ਹੋ: Exclusive: ਭਾਰਤੀ ਖ਼ੂਫੀਆ ਏਜੰਸੀਆਂ ਦੇ ਹੱਥ ਲੱਗਿਆ ਪਾਕਿਸਤਾਨ ਦਾ 'Secret Message', ਜਾਣੋ ਕੀ ਹੈ ਖ਼ਾਸ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
Embed widget