Punjab News: ਪੈਰੋਲ 'ਤੇ ਬਾਹਰ ਆਇਆ ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ ਅਸਲੀ ਹੈ ਜਾਂ ਫਿਰ ਨਕਲੀ। ਇਸ ਦਾ ਫੈਸਲਾ ਹੁਣ ਸੁਪਰੀਮ ਕੋਰਟ ਕਰੇਗੀ। ਰਾਮ ਰਹੀਮ ਫਰਜ਼ੀ ਹੋਣ ਦੇ ਦਾਅਵੇ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਸਰਬਉੱਚ ਅਦਾਲਤ ਨੇ ਕੇਸ ਦੀ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ। 


ਦੱਸ ਦਈਏ ਕਿ ਡੇਰਾ ਪੈਰੋਕਾਰ ਡਾਕਟਰ ਮੋਹਿਤ ਇੰਸਾ ਨੇ ਸੁਪਰੀਮ ਕੋਰਟ ਵਿੱਚ ਰਿੱਟ ਦਾਇਰ ਕੀਤੀ ਹੈ। ਮਾਮਲੇ ਦੀ ਸੁਣਵਾਈ 13 ਮਾਰਚ ਨੂੰ ਹੋਵੇਗੀ। ਇਸ ਵਿੱਚ ਕੇਂਦਰ ਤੇ ਹਰਿਆਣਾ ਸਰਕਾਰ ਨੂੰ ਧਿਰ ਬਣਾਇਆ ਗਿਆ ਹੈ। ਇਹ ਰਿੱਟ 12 ਨਵੰਬਰ 2022 ਨੂੰ ਦਾਇਰ ਕੀਤੀ ਗਈ ਸੀ ਜਿਸ ਨੂੰ ਸਵੀਕਾਰ ਕਰਦਿਆਂ ਸੁਪਰੀਮ ਕੋਰਟ ਨੇ 13 ਮਾਰਚ ਨੂੰ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ।


ਯਾਦ ਰਹੇ ਇਸ ਤੋਂ ਪਹਿਲਾਂ ਜੁਲਾਈ 2022 'ਚ ਰਾਮ ਰਹੀਮ ਦੀ ਪੈਰੋਲ ਦੇ ਸਮੇਂ ਮੋਹਿਤ ਇੰਸਾ ਤੇ 19 ਹੋਰਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪੀਐਲਏ ਦਾਇਰ ਕੀਤੀ ਸੀ, ਪਰ ਹਾਈਕੋਰਟ ਨੇ ਇਸ ਨੂੰ ਰੱਦ ਕਰਦਿਆਂ ਟਿੱਪਣੀ ਕੀਤੀ ਸੀ ਕਿ ਇਹ ਫਿਲਮ ਨਹੀਂ ਚੱਲ ਰਹੀ। 


ਦੂਜੇ ਪਾਸੇ ਡੇਰਾ ਟਰੱਸਟੀ ਨੇ ਮੋਹਿਤ ਇੰਸਾ ਖ਼ਿਲਾਫ਼ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਇਸ ਦੇ ਨਾਲ ਹੀ ਮੋਹਿਤ ਇੰਸਾ ਖਿਲਾਫ ਸਿਰਸਾ ਦੀ ਅਦਾਲਤ 'ਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਵਿੱਚ ਉਸ ਨੂੰ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ