Haryana Election: ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ 21 ਦਿਨਾਂ ਦੀ ਪੈਰੋਲ ਮਨਜ਼ੂਰ ਹੋ ਗਈ ਹੈ। ਰਾਮ ਰਹੀਮ ਮੰਗਲਵਾਰ ਸਵੇਰੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ। ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਵਾ ਆਸ਼ਰਮ ਪਹੁੰਚਿਆ।


ਅਜੇ 2 ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਰਾਮ ਰਹੀਮ ਨੂੰ ਚੰਗੀ ਤਰ੍ਹਾਂ ਵਿਚਾਰ ਕਰਨ ਤੋਂ ਬਾਅਦ ਹੀ ਫਰਲੋ ਜਾਂ ਪੈਰੋਲ ਦਿੱਤੀ ਜਾਵੇ। ਇਸ ਤੋਂ ਬਾਅਦ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ 'ਤੇ ਛੁੱਟੀ ਦੇ ਦਿੱਤੀ ਕਿ ਉਹ ਸਿਰਸਾ ਸਥਿਤ ਡੇਰਾ ਸੱਚਾ ਸੌਦਾ 'ਚ ਨਹੀਂ ਜਾਵੇਗਾ। ਉਹ ਬਾਗਪਤ ਸਥਿਤ ਬਰਨਵਾ ਆਸ਼ਰਮ 'ਚ 21 ਦਿਨ ਰੁਕੇਗਾ।


ਬਰਨਾਵਾ ਆਸ਼ਰਮ ਪਹੁੰਚਣ ਤੋਂ ਬਾਅਦ ਰਾਮ ਰਹੀਮ ਨੇ 23 ਸੈਕਿੰਡ ਦਾ ਵੀਡੀਓ ਜਾਰੀ ਕੀਤਾ। ਜਿਸ ਵਿੱਚ ਕਿਹਾ ਗਿਆ ਸੀ- “ਪਿਆਰੀ ਸਾਧ ਸੰਗਤ ਜੀ, ਮੈਂ ਫਿਰ ਤੁਹਾਡੇ ਦਰਸ਼ਨਾਂ ਲਈ ਆਇਆ ਹਾਂ। ਤੁਸੀਂ ਆਪੋ-ਆਪਣੇ ਘਰਾਂ ਵਿੱਚ ਰਹਿਣਾ ਹੈ। ਕਿਸੇ ਨੇ ਇੱਥੇ ਨਹੀਂ ਆਉਣਾ, ਜਿਵੇ ਸੇਵਾਦਾਰ ਤੁਹਾਨੂੰ ਕਹਿਣਗੇ ਤੁਸੀਂ ਉਸੇ ਹਿਸਾਬ ਨਾਲ ਕੰਮ ਕਰਿਓ


ਇਸ ਤੋਂ ਪਹਿਲਾਂ 10 ਅਗਸਤ ਨੂੰ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਵਿੱਚ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਜਾਂ ਫਰਲੋ ਦੇਣ 'ਤੇ ਸਵਾਲ ਉਠਾਏ ਗਏ ਸਨ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ 'ਤੇ ਫੈਸਲੇ ਲੈਣ ਦੇ ਸਮਰੱਥ ਹੈ।


ਇਹ ਵੀ ਪੜ੍ਹੋ-Crime News: ਪੰਜਾਬ ਚੋਂ 2 ਲੱਖ 'ਚ 'ਖ਼ਰੀਦੀ ਘਰਵਾਲੀ' ਨਾਲ ਰਾਜਸਥਾਨ 'ਚ ਤਸ਼ੱਦਦ, ਮੋਟਰਸਾਇਕਲ ਪਿੱਛੇ ਬੰਨ੍ਹ ਕੇ ਪਿੰਡ 'ਚ ਘੜੀਸਿਆ, ਵੀਡੀਓ ਬਣਾਉਂਦੇ ਰਹੇ 'ਤਮਾਸ਼ਬੀਨ'


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।