Ram Rahim Parole: ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 40 ਦਿਨਾਂ ਲਈ ਜੇਲ੍ਹ ਤੋਂ ਬਾਹਰ ਆਏਗਾ
Ram Rahim Parole: ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ ਮੁੜ ਜੇਲ੍ਹ ਤੋਂ ਬਾਹਰ ਆ ਰਿਹਾ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਸਾਲ ਵਿੱਚ ਦੂਜੀ ਵਾਰ ਜੇਲ੍ਹ...
Ram Rahim Parole: ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ ਮੁੜ ਜੇਲ੍ਹ ਤੋਂ ਬਾਹਰ ਆ ਰਿਹਾ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਸਾਲ ਵਿੱਚ ਦੂਜੀ ਵਾਰ ਜੇਲ੍ਹ ਵਿੱਚੋਂ ਬਾਹਰ ਆਏਗਾ। ਉਹ ਇਸ ਵਾਰ ਰਾਜਸਥਾਨ ਸਥਿਤ ਡੇਰੇ ਵਿੱਚ ਰੁਕੇਗਾ।
ਜ਼ਿਕਰਯੋਗ ਹੈ ਕਿ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਰਾਮ ਰਹੀਮ ਦੇ ਬਾਹਰ ਆਉਣ ਨੂੰ ਲੈ ਕੇ ਵੀਰਵਾਰ ਨੂੰ ਦਿਨ ਭਰ ਪ੍ਰਸ਼ਾਸਨ ਚੌਕਸ ਰਿਹਾ। ਖੁਫੀਆ ਵਿਭਾਗ ਤੋਂ ਲੈ ਕੇ ਪੁਲਿਸ ਤੱਕ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ, ਜਦੋਂ ਹੈੱਡਕੁਆਰਟਰ ਤੋਂ ਹੁਕਮ ਆਉਣੇ ਹਨ। ਹਾਲਾਂਕਿ ਦੇਰ ਰਾਤ ਤੱਕ ਰਾਮ ਰਹੀਮ ਨੂੰ ਪੈਰੋਲ 'ਤੇ ਬਾਹਰ ਲਿਆਉਣ ਦੇ ਹੁਕਮ ਨਹੀਂ ਆਇਆ ਸੀ। ਦੱਸਿਆ ਜਾ ਰਿਹਾ ਸੀ ਕਿ ਰਾਮ ਰਹੀਮ ਸ਼ੁੱਕਰਵਾਰ ਸਵੇਰੇ ਪੈਰੋਲ 'ਤੇ ਬਾਹਰ ਆ ਸਕਦਾ ਹੈ। ਦੱਸਣਯੋਗ ਹੈ ਕਿ ਸਿਰਸਾ ਡੇਰਾ ਮੁਖੀ ਰਾਮ ਰਹੀਮ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਇਸ ਤੋਂ ਪਹਿਲਾਂ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਉਸ ਨੇ ਸੂਬਾ ਸਰਕਾਰ ਤੋਂ 40 ਦਿਨਾਂ ਲਈ ਪੈਰੋਲ ਦੀ ਮੰਗ ਕੀਤੀ ਸੀ। ਉਹ ਸਿਰਸਾ ਜਾਂ ਰਾਜਸਥਾਨ 'ਚ ਪੈਰੋਲ 'ਤੇ ਜਾਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :