Ram Rahim Parole: 5 ਅਕਤੂਬਰ ਨੂੰ ਹੋਣ ਜਾ ਰਹੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਤੋਂ ਪਹਿਲਾਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਭਲਕੇ (ਮੰਗਲਵਾਰ) ਨੂੰ ਜੇਲ੍ਹ ਤੋਂ ਬਾਹਰ ਆ ਜਾਵੇਗਾ। ਚੋਣ ਕਮਿਸ਼ਨ ਨੇ ਇਸ ਲਈ ਸਰਕਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਮਿਸ਼ਨ ਨੇ ਕਿਹਾ ਹੈ ਕਿ ਉਹ ਚੋਣ ਜ਼ਾਬਤੇ ਦੇ ਨਿਯਮਾਂ ਨੂੰ ਦੇਖਦੇ ਹੋਏ ਰਾਮ ਰਹੀਮ ਨੂੰ ਪੈਰੋਲ ਦੇ ਸਕਦਾ ਹੈ। ਇਸ ਦੇ ਲਈ ਕਮਿਸ਼ਨ ਨੇ 3 ਸ਼ਰਤਾਂ ਵੀ ਰੱਖੀਆਂ ਹਨ।


ਚੋਣ ਕਮਿਸ਼ਨ ਦੇ ਸੂਤਰਾਂ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਨੂੰ ਭੇਜੇ ਪੱਤਰ ਵਿੱਚ 3 ਸ਼ਰਤਾਂ ਦਾ ਜ਼ਿਕਰ ਕੀਤਾ ਗਿਆ ਹੈ। ਪਹਿਲਾ ਇਹ ਕਿ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹਰਿਆਣਾ ਨਹੀਂ ਜਾਵੇਗਾ। ਦੂਜਾ ਇਹ ਤੈਅ ਕੀਤਾ ਗਿਆ ਹੈ ਕਿ ਉਹ ਚੋਣਾਂ ਦੌਰਾਨ ਕੋਈ ਸਿਆਸੀ ਸਰਗਰਮੀ ਨਹੀਂ ਕਰੇਗਾ। ਤੀਜਾ, ਉਹ ਸੋਸ਼ਲ ਮੀਡੀਆ ਰਾਹੀਂ ਵੀ ਕਿਸੇ ਚੋਣ ਗਤੀਵਿਧੀ ਵਿੱਚ ਹਿੱਸਾ ਨਹੀਂ ਲਵੇਗਾ।


ਕਮਿਸ਼ਨ ਨੇ ਇਹ ਵੀ ਕਿਹਾ ਹੈ ਕਿ ਜੇਕਰ ਰਾਮ ਰਹੀਮ ਚੋਣ ਜ਼ਾਬਤੇ ਜਾਂ ਦਿੱਤੀਆਂ ਗਈਆਂ ਸ਼ਰਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੀ ਪੈਰੋਲ ਤੁਰੰਤ ਰੱਦ ਕਰ ਦਿੱਤੀ ਜਾਵੇਗੀ।


ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਸਨੇ ਹਾਲ ਹੀ ਵਿੱਚ ਸਰਕਾਰ ਤੋਂ ਐਮਰਜੈਂਸੀ ਪੈਰੋਲ ਦੀ ਮੰਗ ਕੀਤੀ ਸੀ। ਰਾਮ ਰਹੀਮ ਨੇ ਜੇਲ੍ਹ ਵਿਭਾਗ ਨੂੰ ਅਰਜ਼ੀ ਦੇ ਕੇ 20 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਸੀ। ਇਸ ਦੌਰਾਨ ਉਸ ਨੇ ਉੱਤਰ ਪ੍ਰਦੇਸ਼ ਦੇ ਬਰਨਵਾ ਆਸ਼ਰਮ ਵਿੱਚ ਰਹਿਣ ਦੀ ਗੱਲ ਕੀਤੀ। ਇਸ ਤੋਂ ਪਹਿਲਾਂ ਰਾਮ ਰਹੀਮ ਅਗਸਤ 'ਚ 21 ਦਿਨਾਂ ਲਈ ਫਰਲੋ 'ਤੇ ਆਇਆ ਸੀ।


ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਕਾਰਨ ਸਰਕਾਰ ਨੇ ਰਾਮ ਰਹੀਮ ਦੀ ਅਰਜ਼ੀ ਮੁੱਖ ਚੋਣ ਅਧਿਕਾਰੀ (CEO) ਨੂੰ ਭੇਜ ਦਿੱਤੀ ਹੈ। ਮੁੱਖ ਚੋਣ ਅਧਿਕਾਰੀ ਨੇ ਸੂਬਾ ਸਰਕਾਰ ਨੂੰ ਪੱਤਰ ਲਿਖ ਕੇ ਪੈਰੋਲ ਸਬੰਧੀ ਸਵਾਲ ਪੁੱਛੇ ਸਨ।


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial