ਚੰਡੀਗੜ੍ਹ / ਰੋਹਤਕ: ਬਲਾਤਕਾਰ ਅਤੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪਿਛਲੇ ਦਿਨੀਂ ਇੱਕ ਦਿਨ ਦੀ ਪੈਰੋਲ ਮਿਲੀ ਸੀ। ਰਾਮ ਰਹੀਮ ਨੂੰ 24 ਅਕਤੂਬਰ ਨੂੰ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਭਾਜਪਾ-ਜੇਜੇਪੀ ਗੱਠਜੋੜ ਸਰਕਾਰ ਨੇ ਪੈਰੋਲ 'ਚ ਮਦਦ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਨੂੰ ਸਖ਼ਤ ਸੁਰੱਖਿਆ ਹੇਠ ਰੋਹਤਕ ਜੇਲ੍ਹ ਤੋਂ ਗੁਰੂਗਰਾਮ ਲਿਆਂਦਾ ਗਿਆ ਸੀ, ਪਰ ਸੁਰੱਖਿਆ ਕਰਮਚਾਰੀ ਵੀ ਇਸ ਤੋਂ ਜਾਣੂ ਨਹੀਂ ਸੀ। ਇਸ ਬਾਰੇ ਸਿਰਫ ਸੀਐਮ ਅਤੇ ਕੁਝ ਅਧਿਕਾਰੀ ਜਾਣਦੇ ਸੀ।
ਦੱਸ ਦੇਈਏ ਕਿ ਬਲਾਤਕਾਰ ਅਤੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਡੇਰਾ ਮੁਖੀ ਰੋਹਤਕ ਜੇਲ੍ਹ ਵਿੱਚ ਹੈ। ਸੂਤਰਾਂ ਨੇ ਦੱਸਿਆ ਕਿ ਰਾਮ ਰਹੀਮ ਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਇੱਕ ਦਿਨ ਦੀ ਪੈਰੋਲ ਮਿਲੀ ਸੀ। ਉਹ ਗੁਰੂਗਾਮ ਦੇ ਇੱਕ ਹਸਪਤਾਲ ਵਿੱਚ ਦਾਖਲ ਹੈ। ਭਾਰੀ ਸੁਰੱਖਿਆ ਦੇ ਮੱਦੇਨਜ਼ਰ ਡੇਰਾ ਮੁਖੀ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਗੁਰੂਗ੍ਰਾਮ ਹਸਪਤਾਲ ਲਿਜਾਇਆ ਗਿਆ।
Breaking : Captain ਅੱਜ ਵੰਡਣਗੇ Students ਨੂੰ Tablet
ਰਾਮ ਰਹੀਮ ਦੀ ਸੁਰੱਖਿਆ 'ਚ ਤਿੰਨ ਪੁਲਿਸ ਟੁਕੜੀਆਂ:
ਰਾਮ ਰਹੀਮ 24 ਅਕਤੂਬਰ ਦੀ ਸ਼ਾਮ ਤੱਕ ਆਪਣੀ ਬੀਮਾਰ ਮਾਂ ਨਾਲ ਰਿਹਾ। ਸੂਤਰਾਂ ਨੇ ਦੱਸਿਆ ਕਿ ਹਰਿਆਣਾ ਪੁਲਿਸ ਦੀਆਂ ਤਿੰਨ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਸੀ। ਇਕ ਯੂਨਿਟ ਵਿਚ 80 ਤੋਂ 100 ਸਿਪਾਹੀ ਸੀ। ਡੇਰਾ ਮੁਖੀ ਨੂੰ ਜੇਲ੍ਹ ਤੋਂ ਪੁਲਿਸ ਦੀ ਕਾਰ ਵਿਚ ਲਿਆਂਦਾ ਗਿਆ ਜਿਸ 'ਚ ਪਰਦੇ ਲੱਗੇ ਸੀ। ਗੁਰੂਗ੍ਰਾਮ ਵਿੱਚ ਪੁਲਿਸ ਨੇ ਕਾਰ ਨੂੰ ਹਸਪਤਾਲ ਦੇ ਬੇਸਮੈਂਟ ਵਿੱਚ ਖੜ੍ਹਾ ਕੀਤਾ ਅਤੇ ਜਿਸ ਫਲੌਰ 'ਤੇ ਉਸ ਦੀ ਮਾਂ ਦਾ ਇਲਾਜ ਹੋ ਰਿਹਾ ਹੈ ਉਸ ਨੂੰ ਪੂਰੀ ਤਰ੍ਹਾਂ ਖਾਲੀ ਕਰਵਾਇਆ ਗਿਆ।
ਜੇਲ ਸੁਪਰਡੈਂਟ ਤੋਂ ਮਿਲੀ ਸੀ ਬੇਨਤੀ:
ਰੋਹਤਕ ਦੇ ਐਸਪੀ ਰਾਹੁਲ ਸ਼ਰਮਾ ਦੀ ਪੁਸ਼ਟੀ ਕਰਦਿਆਂ ਕਿਹਾ, "ਸਾਨੂੰ ਰਾਮ ਰਹੀਮ ਦੇ ਗੁਰੂਗ੍ਰਾਮ ਦੇ ਦੌਰੇ ਲਈ ਸੁਰੱਖਿਆ ਪ੍ਰਬੰਧਾਂ ਲਈ ਜੇਲ ਸੁਪਰਡੈਂਟ ਤੋਂ ਇੱਕ ਬੇਨਤੀ ਮਿਲੀ ਸੀ। 24 ਅਕਤੂਬਰ ਨੂੰ ਅਸੀਂ ਸਵੇਰ ਤੋਂ ਸ਼ਾਮ ਤੱਕ ਸੁਰੱਖਿਆ ਦਿੱਤੀ। ਸਭ ਕੁਝ ਸ਼ਾਂਤੀ ਨਾਲ ਹੋਇਆ।"
ਕੇਂਦਰ ਸਰਕਾਰ ਨਹੀਂ ਖੋਲ੍ਹੇਗੀ ਆਪਰੇਸ਼ਨ ਬਲੂ ਸਟਾਰ ਵੇਲੇ ਦੇ ਭੇਤ, CIC ਵੱਲੋਂ ਹਾਲੇ ਜਾਣਕਾਰੀ ਜੱਗ ਜ਼ਾਹਿਰ ਨਾ ਕਰਨ ਦੀ ਪ੍ਰਵਾਨਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Election Results 2024
(Source: ECI/ABP News/ABP Majha)
ਬਲਾਤਕਾਰ ਅਤੇ ਕਤਲ ਕੇਸ ਵਿੱਚ ਉਮਰ ਕੈਦ ਕੱਟ ਰਹੇ ਰਾਮ ਰਹੀਮ ਨੂੰ ਚੁੱਪ-ਚੁਪੀਤੇ ਮਿਲੀ ਪੈਰੋਲ
ਏਬੀਪੀ ਸਾਂਝਾ
Updated at:
07 Nov 2020 12:02 PM (IST)
ਡੇਰਾ ਮੁਖੀ ਰਾਮ ਰਹੀਮ ਬਲਾਤਕਾਰ ਅਤੇ ਕਤਲ ਕੇਸ ਵਿੱਚ ਦੋਸ਼ੀ ਠਹਿਰੇ ਜਾਣ ਮਗਰੋਂ ਰੋਹਤਕ ਜੇਲ੍ਹ ਵਿੱਚ ਬੰਦ ਹੈ। ਸੂਤਰਾਂ ਮੁਤਾਬਕ ਕਿ ਰਾਮ ਰਹੀਮ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਇੱਕ ਦਿਨ ਦੀ ਪੈਰੋਲ ਮਿਲੀ ਸੀ। ਰਾਮ ਰਹਿਮ ਦੀ ਮਾਂ ਗੁਰੂਗਾਮ ਦੇ ਇੱਕ ਹਸਪਤਾਲ ਵਿੱਚ ਦਾਖਲ ਹੈ।
- - - - - - - - - Advertisement - - - - - - - - -