Ram Rahim News: ਇੱਕ ਵਾਰ ਫਿਰ ਤੋਂ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, 21 ਦਿਨਾਂ ਦੀ ਮਿਲੀ ਫਰਲੋ
ਸੁਨਾਰੀਆ ਜੇਲ੍ਹ ਵਿੱਚ ਜਿਨਸੀ ਸ਼ੋਸ਼ਣ ਅਤੇ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਫਿਰ ਤੋਂ ਫਰਲੋ ਮਿਲੀ ਹੈ। ਤੜਕੇ-ਤੜਕੇ ਉਹ ਜੇਲ੍ਹ ਤੋਂ ਬਾਹਰ ਆਇਆ

Ram Rahim News: ਸੁਨਾਰੀਆ ਜੇਲ੍ਹ ਵਿੱਚ ਜਿਨਸੀ ਸ਼ੋਸ਼ਣ ਅਤੇ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਫਿਰ ਤੋਂ ਫਰਲੋ ਮਿਲੀ ਹੈ। ਤੜਕੇ-ਤੜਕੇ ਉਹ ਜੇਲ੍ਹ ਤੋਂ ਬਾਹਰ ਆਇਆ। ਸੂਤਰਾਂ ਦੇ ਅਨੁਸਾਰ ਹਨੀਪ੍ਰੀਤ ਰਾਮ ਰਹੀਮ ਨੂੰ ਲੈਣ ਆਈ ਸੀ। ਇੱਕ ਵਾਰ ਫਿਰ ਤੋਂ ਉਸ ਨੂੰ 21 ਦਿਨਾਂ ਦੀ ਫਰਲੋ ਮਿਲੀ ਹੈ। ਰਾਮ ਰਹੀਮ ਨੂੰ ਸਖ਼ਤ ਸੁਰੱਖਿਆ ਹੇਠ ਜੇਲ੍ਹ ਤੋਂ ਬਾਹਰ ਕੱਢਿਆ ਗਿਆ।
ਸੁਨਾਰੀਆ ਜੇਲ੍ਹ ਵਿੱਚ ਜਿਨਸੀ ਸ਼ੋਸ਼ਣ ਅਤੇ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇਸ ਸਾਲ 28 ਜਨਵਰੀ ਨੂੰ ਪੈਰੋਲ ਮਿਲੀ ਸੀ।
ਜ਼ਿਕਰਯੋਗ ਹੈ ਕਿ ਇਸ ਸਾਲ 92 ਦਿਨਾਂ 'ਚ ਉਹ 51 ਦਿਨਾਂ ਦੀ ਛੁੱਟੀ ਉੱਤੇ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















