Ram Rahim Parole Controversy: ਡੇਰਾ ਸੱਚਾ ਸੌਦਾ (Dera Sacha Sauda) ਦੇ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਦੀ ਪੈਰੋਲ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਜਾਰੀ ਹੈ। ਇਸ ਦੌਰਾਨ ਦਿੱਲੀ ਮਹਿਲਾ ਕਮਿਸ਼ਨ  (Delhi Commission for Women) ਦੀ ਚੇਅਰਪਰਸਨ ਸਵਾਤੀ ਮਾਲੀਵਾਲ  (Swati Maliwal) ਨੂੰ ਧਮਕੀ ਦੇਣ ਦੇ ਦੋਸ਼ 'ਤੇ ਡੇਰਾ ਸੱਚਾ ਸੌਦਾ ਵੱਲੋਂ ਪ੍ਰਤੀਕਿਰਿਆ ਆਈ ਹੈ। ਡੇਰਾ ਸੱਚਾ ਸੌਦਾ ਨੇ ਆਪਣੇ ਜਵਾਬ ਵਿੱਚ ਕਿਹਾ ਹੈ ਕਿ ਸਵਾਤੀ ਮਾਲੀਵਾਲ ਨੂੰ ਗੁਰਮੀਤ ਰਾਮ ਰਹੀਮ ਦੇ ਕਿਸੇ ਵੀ ਪੈਰੋਕਾਰ ਵੱਲੋਂ ਕੋਈ ਧਮਕੀ ਨਹੀਂ ਦਿੱਤੀ ਗਈ ਹੈ।


ਡੇਰਾ ਸੱਚਾ ਸੌਦਾ ਵੱਲੋਂ ਅੱਗੇ ਕਿਹਾ ਗਿਆ ਹੈ ਕਿ 'ਕੁਝ ਲੋਕ ਗੁਰਮੀਤ ਰਾਮ ਰਹੀਮ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਇਹ ਕਹਿਣਾ ਬਿਲਕੁਲ ਗਲਤ ਹੈ ਕਿ ਡੇਰਾ ਸੱਚਾ ਸੌਦਾ ਦੇ ਕਿਸੇ ਚੇਲੇ ਨੇ ਧਮਕੀ ਦਿੱਤੀ ਹੈ। ਇਸ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜੇ ਕੋਈ ਸਮਾਜ ਵਿਰੋਧੀ ਸ਼ਰਾਰਤੀ ਅਨਸਰ ਅਜਿਹਾ ਕਰ ਰਿਹਾ ਹੈ ਤਾਂ ਪ੍ਰਸ਼ਾਸਨ ਤੋਂ ਮੰਗ ਹੈ ਕਿ ਅਜਿਹੇ ਲੋਕਾਂ ਦੀ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਡੇਰਾ ਸੱਚਾ ਸੌਦਾ ਦੇ ਬੁਲਾਰੇ ਜਤਿੰਦਰ ਖੁਰਾਣਾ ਨੇ ਕਿਹਾ ਹੈ ਕਿ ਡੇਰੇ ਦੇ ਸ਼ਰਧਾਲੂ ਅਜਿਹਾ ਕਰਨ ਬਾਰੇ ਸੋਚ ਵੀ ਨਹੀਂ ਸਕਦੇ। ਇਹ ਸਮਾਜ ਵਿਰੋਧੀ ਅਨਸਰਾਂ ਵੱਲੋਂ ਡੇਰੇ ਦੇ ਅਕਸ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਹੈ, ਜਿਸ ਦੀ ਡੇਰਾ ਸੱਚਾ ਸੌਦਾ ਸਖ਼ਤ ਨਿੰਦਾ ਕਰਦਾ ਹੈ।


ਸਵਾਤੀ ਮਾਲੀਵਾਲ ਨੇ ਕੀਤਾ ਹੈ ਇਹ ਦਾਅਵਾ 


ਇਸ ਤੋਂ ਪਹਿਲਾਂ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਦਾਅਵਾ ਕੀਤਾ ਸੀ ਕਿ ਡੇਰਾ ਪੈਰੋਕਾਰਾਂ ਨੇ ਗੁਰਮੀਤ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕਰਨ ਦੀ ਧਮਕੀ ਦਿੱਤੀ ਹੈ। ਇਸ ਨਾਲ ਹੀ ਸਵਾਤੀ ਮਾਲੀਵਾਲ ਨੇ ਇਸ ਸਬੰਧੀ ਟਵਿੱਟਰ 'ਤੇ ਕੁਝ ਸੰਦੇਸ਼ ਸਾਂਝੇ ਕੀਤੇ ਸਨ। ਸਵਾਤੀ ਮਾਲੀਵਾਲ ਨੇ ਟਵੀਟ ਕਰਕੇ ਕਿਹਾ ਸੀ, "ਜਦੋਂ ਤੋਂ ਰਾਮ ਰਹੀਮ ਖਿਲਾਫ਼ ਆਵਾਜ਼ ਉਠਾਈ ਹੈ, ਉਸ ਦੇ ਚੇਲੇ ਕਹਿ ਰਹੇ ਹਨ ਕਿ ਬਾਬੇ ਤੋਂ ਦੂਰ ਰਹੋ। ਮੇਰਾ ਜਵਾਬ ਸੁਣ ਲਓ- ਮੇਰੀ ਰੱਖਿਆ ਰੱਬ ਕਰੇਗਾ, ਮੈਂ ਅਜਿਹੀਆਂ ਧਮਕੀਆਂ ਤੋਂ ਡਰਦੀ ਨਹੀਂ, ਸੱਚ ਦੀ ਆਵਾਜ਼ ਬੁਲੰਦ ਕਰਦੀ ਹਾਂ ਤੇ ਕਰਦੀ ਰਹਾਂਗੀ, ਹਿੰਮਤ ਹੈ ਤਾਂ ਸਾਹਮਣੇ ਆ ਕੇ ਗੋਲੀ ਮਾਰੋ...!"


 


 




ਪ੍ਰਧਾਨ ਮੰਤਰੀ ਨੂੰ ਵੀ ਲਿਖੀ ਚਿੱਠੀ 


29 ਅਕਤੂਬਰ ਨੂੰ ਸਵਾਤੀ ਮਾਲੀਵਾਲ ਨੇ ਟਵੀਟ ਕੀਤਾ, "ਬਿਲਕਿਸ ਬਾਨੋ ਬਲਾਤਕਾਰ ਦੇ ਦੋਸ਼ੀ ਦੀ ਰਿਹਾਈ ਅਤੇ ਰਾਮ ਰਹੀਮ ਦੀ ਪੈਰੋਲ ਨੇ ਦੇਸ਼ ਦੀ ਹਰ ਨਿਰਭਯਾ ਦੀ ਭਾਵਨਾ ਨੂੰ ਤੋੜ ਦਿੱਤਾ ਹੈ। ਮੈਂ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਮੁਆਫੀ ਅਤੇ ਪੈਰੋਲ ਨਿਯਮਾਂ ਨੂੰ ਬਦਲਣ ਦੀ ਅਪੀਲ ਕੀਤੀ ਹੈ। ਇਸ ਨਾਲ ਹੀ ਬਿਲਕਿਸ ਬਾਨੋ ਅਤੇ ਰਾਮ ਰਹੀਮ ਦੇ ਬਲਾਤਕਾਰੀ ਨੂੰ ਵਾਪਸ ਜੇਲ੍ਹ ਭੇਜਣ ਦੀ ਮੰਗ ਕੀਤੀ ਗਈ ਹੈ।" ਇਸ ਤੋਂ ਬਾਅਦ ਹੀ ਇਹ ਮਾਮਲਾ ਗਰਮਾ ਗਿਆ ਹੈ।