Ram Rahim Parole : ਬਲਾਤਕਾਰ ਅਤੇ ਕਤਲ ਦੇ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ ਅਤੇ ਇੱਥੋਂ ਉਹ ਯੂਪੀ ਦੇ ਬਰਨਾਵਾ ਆਸ਼ਰਮ ਜਾਵੇਗਾ। ਰਾਮ ਰਹੀਮ ਸਖ਼ਤ ਸੁਰੱਖਿਆ ਵਿਚਕਾਰ 40 ਦਿਨਾਂ ਦੀ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਜਿਸ ਤੋਂ ਬਾਅਦ ਹਨੀਪ੍ਰੀਤ ਸ਼ਨੀਵਾਰ ਨੂੰ ਰਾਮ ਰਹੀਮ ਨੂੰ ਲੈਣ ਰੋਹਤਕ ਦੀ ਸੁਨਾਰੀਆ ਜੇਲ ਪਹੁੰਚੀ ਹੈ। ਰਾਮ ਰਹੀਮ ਨੂੰ ਇਸ ਵਾਰ ਡੇਰਾ ਮੁਖੀ ਸ਼ਾਹ ਸਤਨਾਮ ਸਿੰਘ ਦੇ ਜਨਮ ਦਿਨ ਦੇ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਪੈਰੋਲ ਮਿਲੀ ਹੈ, ਜੋ ਕਿ 25 ਜਨਵਰੀ ਨੂੰ ਹੈ।


 ਇਹ ਵੀ ਪੜੋ : ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਅੱਤਵਾਦੀ ਲਖਬੀਰ ਦੇ 2 ਸਾਥੀ ਗ੍ਰਿਫਤਾਰ, ਮੁਕਾਬਾਲੇ ਦੌਰਾਨ ਪੁਲਿਸ ਮੁਲਾਜ਼ਮ ਨੂੰ ਲੱਗੀ ਗੋਲੀ




ਦਰਅਸਲ ਬਲਾਤਕਾਰ ਦੇ ਮਾਮਲੇ 'ਚ 20 ਸਾਲ ਅਤੇ ਹੱਤਿਆ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਸ਼ੁੱਕਰਵਾਰ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਸੀ। ਇਸ ਤੋਂ ਪਹਿਲਾਂ ਅਕਤੂਬਰ ਵਿੱਚ ਵੀ ਉਸ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ ਜੋ ਕਿ 25 ਨਵੰਬਰ ਨੂੰ ਹੀ ਖਤਮ ਹੋਈ ਸੀ। ਜਿਸ ਅਨੁਸਾਰ ਉਨ੍ਹਾਂ ਨੂੰ 56 ਦਿਨਾਂ ਬਾਅਦ ਇੱਕ ਵਾਰ ਫਿਰ ਪੈਰੋਲ ਮਿਲੀ ਹੈ। ਰਾਮ ਰਹੀਮ  ਨੂੰ 14 ਮਹੀਨਿਆਂ ਵਿੱਚ ਚੌਥੀ ਵਾਰ ਪੈਰੋਲ ਮਿਲੀ ਹੈ। ਜਿਸ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਹਰਿਆਣਾ ਸਰਕਾਰ ਰਾਮ ਰਹੀਮ 'ਤੇ ਮਿਹਰਬਾਨ ਹੈ।

ਰਾਮ ਰਹੀਮ ਸਿਰਸਾ ਸਥਿਤ ਆਪਣੇ ਆਸ਼ਰਮ 'ਚ ਦੋ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ 'ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਗਸਤ 2017 ਵਿੱਚ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਇਸ ਤੋਂ ਇਲਾਵਾ ਗੁਰਮੀਤ ਰਾਮ ਰਹੀਮ ਨੂੰ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਵੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

 




 

ਫਰਵਰੀ ਵਿੱਚ ਮਿਲੀ ਸੀ 21 ਦਿਨਾਂ ਦੀ ਪੈਰੋਲ  


ਦੱਸ ਦੇਈਏ ਕਿ ਰਾਮ ਰਹੀਮ ਦੀ ਪੈਰੋਲ ਫਰਵਰੀ 'ਚ 21 ਦਿਨਾਂ ਲਈ ਮਨਜ਼ੂਰ ਹੋਈ ਸੀ। ਇਸ ਦੌਰਾਨ ਸਰਕਾਰ ਨੇ ਰਾਮ ਰਹੀਮ ਦੀ ਜਾਨ ਨੂੰ ਖਤਰਾ ਦੱਸਦੇ ਹੋਏ ਉਸ ਜ਼ੈੱਡ ਪਲੱਸ ਦੀ ਸੁਰੱਖਿਆ ਵੀ ਮੁਹੱਈਆ ਕਰਵਾਈ ਸੀ। ਪੈਰੋਲ ਦੌਰਾਨ ਰਾਮ ਰਹੀਮ ਜ਼ਿਆਦਾਤਰ ਆਪਣੇ ਗੁਰੂਗ੍ਰਾਮ ਆਸ਼ਰਮ 'ਚ ਹੀ ਰਿਹਾ। ਸਰਕਾਰ ਨੇ ਏਡੀਜੀਪੀ (ਸੀਆਈਡੀ) ਦੀ ਰਿਪੋਰਟ ਨੂੰ ਸੁਰੱਖਿਆ ਦਾ ਆਧਾਰ ਬਣਾਇਆ ਸੀ।