Ram Rahim parole: ਬਲਾਤਕਾਰ ਅਤੇ ਕਤਲ ਮਾਮਲੇ 'ਚ ਸਜਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ 'ਤੇ ਹਰਿਆਣਾ ਸਰਕਾਰ ਇੱਕ ਵਾਰ ਫਿਰ ਮਿਹਰਬਾਨ ਹੋ ਗਈ ਹੈ। 26 ਜਨਵਰੀ ਮੌਕੇ ਹਰਿਆਣਾ ਸਰਕਾਰ ਨੇ ਗੁਰਮੀਤ ਸਿੰਘ ਰਾਮ ਰਹੀਮ ਦੀ ਪੈਰੋਲ 'ਚ  10 ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਹੈ।  ਸੌਦਾ ਸਾਧ 20 ਜਨਵਰੀ ਨੂੰ ਹੀ 50 ਦਿਨਾਂ ਲਈ ਪੈਰੋਲ 'ਤੇ ਬਾਹਰ ਆਇਆ ਸੀ। ਯਾਨੀ ਹੁਣ ਡੇਰਾ ਮੁਖੀ 60 ਦਿਨਾਂ ਤੱਕ ਬਾਹਰ ਰਹੇਗਾ।  ਸਜ਼ਾ ਸੁਣਾਏ ਜਾਣ ਤੋਂ ਬਾਅਦ ਉਸ ਨੂੰ 9ਵੀਂ ਵਾਰ ਪੈਰੋਲ ਮਿਲੀ ਹੈ।


 


ਹਰਿਆਣਾ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜਿਨ੍ਹਾਂ ਅਪਰਾਧੀਆਂ ਨੂੰ ਤਾ ਉਮਰ  ਜੇਲ੍ਹ, 10 ਸਾਲ ਜਾਂ ਇਸ ਤੋਂ ਵੱਧ ਦੇ ਸਮੇਂ ਦੀ ਸਜਾ ਸੁਣਾਈ ਗਈ ਹੈ, ਉਨ੍ਹਾਂ ਨੂੰ 60 ਦਿਨ ਅਤੇ ਜਿਨ੍ਹਾਂ ਅਪਰਾਧੀਆਂ ਨੂੰ ਪੰਜ ਸਾਲ, ਪੰਜ ਸਾਲ ਤੋਂ ਉੱਪਰ ਤੇ 10 ਸਾਲ ਤੋਂ ਘੱਟ ਦੀ ਸਜਾ ਸੁਣਾਈ ਗਈ ਹੈ, ਉਨ੍ਹਾਂ ਨੂੰ 45 ਦਿਨ ਦੀ ਛੋਟ ਪ੍ਰਦਾਨ ਕੀਤੀ ਜਾਵੇਗੀ।  ਇਸ ਤਰ੍ਹਾ, ਜਿਨ੍ਹਾਂ ਅਪਰਾਧੀਆਂ ਨੂੰ ਪੰਜ ਸਾਲ ਤੋਂ ਘੱਟ ਦੀ ਸਜਾ ਸੁਣਾਈ ਗਈ ਹੈ, ਉਨ੍ਹਾਂ ਨੂੰ 30 ਦਿਨ ਦੀ ਛੋਟ ਪ੍ਰਦਾਨ ਕੀਤੀ ਜਾਵੇਗੀ।


 
ਸਰਕਾਰੀ ਬੁਲਾਰੇ ਨੇ ਦਸਿਆ ਕਿ ਗਣਤੰਤਰ ਦਿਵਸ ਯਾਨੀ 26 ਜਨਵਰੀ, 2024 ਨੂੰ ਜੇਲ੍ਹ ਤੋਂ ਪੈਰੋਲ ਅਤੇ ਫਰਲੋ 'ਤੇ ਆਏ ਸਾਰੇ ਅਪਰਾਧੀਆਂ ਨੂੰ ਵੀ ਇਹ ਛੋਟ ਵੀ ਦਿੱਤੀ ਜਾਵੇਗੀ, ਬੇਸ਼ਰਤੇ ਉਹ ਆਪਣੇ ਨਿਰਧਾਰਿਤ ਸਮੇਂ 'ਤੇ ਸਬੰਧਿਤ ਜੇਲ੍ਹ ਵਿਚ ਆਤਮ ਸਮਰਪਣ ਕਰਦੇ ਹਨ ਤਾਂ ਉਸ ਸਥਿਤੀ ਵਿਚ ਜੇਲ੍ਹ ਦੇ ਬਚੇ ਹੋਏ ਸਮੇਂ ਵਿਚ ਇਹ ਛੋਟ ਦਿੱਤੀ ਜਾਵੇਗੀ।



ਉਨ੍ਹਾਂ ਨੇ ਅੱਗੇ ਦਸਿਆ ਕਿ ਜਿਨ੍ਹਾਂ ਅਪਰਾਧੀਆਂ 'ਤੇ ਜੁਰਮਾਨਾ ਭੁਗਤਾਨ ਨਾ ਕਰਨ 'ਤੇ ਸਜਾ ਹੋਈ ਹੈ, ਉਨ੍ਹਾਂ ਨੂੰ ਇਹ ਛੋਟ ਨਹੀਂ ਦਿੱਤੀ ਜਾਵੇਗੀ।  ਜਿਨ੍ਹਾਂ ਅਪਰਾਧੀਆਂ ਨੂੰ ਹਰਿਆਣਾ 'ਚ ਅਪਰਾਧਿਕ ਨਿਆਂ ਖੇਤਰ ਦੇ ਕੋਰਟਾਂ ਵੱਲੋਂ ਦੋਸ਼ੀ ਠਹਿਰਾਇਆ ਗਿਆ ਹੈ ਪਰ ਹਰਿਆਣਾ ਦੇ ਬਾਹਰ ਜੇਲ੍ਹਾਂ ਵਿਚ ਆਪਣੀ ਸਜਾ ਕੱਟ ਰਹੇ ਹਨ, ਉਹ ਵੀ ਉਪਰੋਕਤ ਪੈਮਾਨੇ ਅਨੁਸਾਰ ਇਹ ਛੋਟ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ। ਉਨ੍ਹਾਂ ਨੇ ਦਸਿਆ ਕਿ ਜੋ ਅਪਰਾਧੀ ਜਮਾਨਤ 'ਤੇ ਹਨ, ਉਨ੍ਹਾਂ ਨੂੰ ਇਹ ਛੋਟ ਨਹੀਂ ਦਿੱਤੀ ਜਾਵੇਗੀ।


14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਹੱਤਿਆ ਅਤੇ ਅਗਵਾ, ਜਬਰ ਜਨਾਹ ਦੇ ਨਾਲ ਕਤਲ, ਡਕੈਤੀ ਅਤੇ ਲੁੱਟ-ਕਸੁੱਟ, ਏਸਿਡ ਅਟੈਕ, ਟੈਰੋਰਿਸਟ ਐਂਡ ਡਿਸਰੈਪਟਿਵ ਐਕਟੀਵਿਟੀਜ  (ਪ੍ਰੀਵੇਂਸ਼ਨ) ਐਕਟ - 1987,  ਵਿਦੇਸ਼ੀ ਐਕਟ-1948, ਪਾਸਪੋਰਟ ਐਕਟ-1967, ਅਪਰਾਧਿਕ ਕਾਨੂੰਨ ਸੋਧ ਐਕਟ-1961 ਦੀ ਧਾਰਾ 2 ਅਤੇ 3, IPC 1960 ਦੀ ਧਾਰਾ 121 ਤੋਂ 130, ਫਿਰੌਤੀ ਲਈ ਅਗਵਾ ਕਰਨਾ, ਪੋਕਸੋ ਐਕਟ 2012 ਤਹਿਤ ਕੋਈ ਅਪਰਾਧ, NDPS ਐਕਟ ਤਹਿਤ ਧਾਰਾ 32 A ਦੇ ਤਹਿਤ ਸਜਾ ਕੱਟ ਰਹੇ ਦੋਸ਼ੀਆਂ ਨੂੰ ਛੋਟ ਨਹੀਂ ਦਿੱਤੀ ਜਾਵੇਗੀ।