ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਜੇਲ੍ਹ ਵਿੱਚੋਂ 21 ਦਿਨਾਂ ਦੀ ਛੁੱਟੀ ਮਿਲਣ ਮਗਰੋਂ ਮਾਹੌਲ ਗਰਮਾ ਗਿਆ ਹੈ। ਹਰਿਆਣਾ ਦੀ ਬੀਜੇਪੀ ਸਰਕਾਰ ਉੱਪਰ ਸਵਾਲ ਉੱਠਣ ਲੱਗੇ ਹਨ। ਇਸ ਦੇ ਨਾਲ ਹੀ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪਰਿਵਾਰ ਨੇ ਰਾਮ ਰਹੀਮ ਦੀ ਛੁੱਟੀ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ। ਰਾਮ ਰਹੀਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਕੇਸ ਵਿੱਚ ਵੀ ਸਜ਼ਾ ਭੁਗਤ ਰਿਹਾ ਹੈ। 


ਇਸ ਬਾਰੇ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਕਿਹਾ ਕਿ ਰਾਮ ਰਹੀਮ ਦੀ ਛੁੱਟੀ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਾਂ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਹੈ ਕਿ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਵੋਟਾਂ ਦੀ ਚੋਟ ਕੀਤੀ ਜਾਵੇ।


 


ਹਰਿਆਣਾ ਸਰਕਾਰ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵੱਡੀ ਰਾਹਤ ਦਿੱਤੀ ਹੈ। ਰਾਮ ਰਹੀਮ ਦੀ 21 ਦਿਨਾਂ ਦੀ ਪੈਰੋਲ ਮਨਜ਼ੂਰ ਕਰ ਲਈ ਹੈ। ਡੇਰਾ ਮੁੱਖੀ ਸਜ਼ਾ ਸੁਣਾਏ ਜਾਣ ਮਗਰੋਂ ਪਹਿਲੀ ਵਾਰ ਛੁੱਟੀ ਉੱਪਰ ਜੇਲ੍ਹ ਵਿੱਚੋਂ ਬਾਹਰ ਆਏਗਾ। ਡੇਰਾ ਮੁਖੀ ਬਲਾਤਕਾਰ ਤੇ ਕਤਲ ਦੇ ਵੱਖ-ਵੱਖ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਸਰਕਾਰੀ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 3 ਹਫ਼ਤਿਆਂ ਦੀ ਛੁੱਟੀ ਮਿਲ ਗਈ ਹੈ। ਉਸ ਨੂੰ ਮਾਂ ਦੀ ਬੀਮਾਰੀ ਦੇ ਨਾਂ 'ਤੇ ਛੁੱਟੀ ਮਿਲੀ ਹੈ। ਡੇਰਾ ਮੁਖੀ ਅੱਜ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਹੁਣ ਰਾਮ ਰਹੀਮ ਨੂੰ ਰੋਹਤਕ ਦਾ ਸੁਨਾਰੀਆ ਜੇਲ੍ਹ ਵਿੱਚੋਂ ਰਿਹਾਈ ਮਿਲੇਗੀ ਜਿੱਥੇ ਉਹ ਬਲਾਤਕਾਰ ਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਿਹਾ ਹੈ। 



ਰਾਮ ਰਹੀਮ 25 ਅਗਸਤ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਉਹ ਸਾਧਵੀਆਂ ਨਾਲ ਬਲਾਤਕਾਰ ਦੇ ਕੇਸ ਵਿੱਚ 10-10 ਸਾਲ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।


ਇਹ ਵੀ ਪੜ੍ਹੋ : ਟਵਿਟਰ 'ਤੇ ਆਏ #BycottHyundai ਦੇ ਹੜ੍ਹ ਮਗਰੋਂ Hyundai India ਨੇ ਦਿੱਤਾ ਸਪੱਸ਼ਟੀਕਰਨ, ਵਿਵਾਦ ਤੋਂ ਕੀਤਾ ਕਿਨਾਰਾ, ਭਾਰਤ ਨੂੰ ਦੱਸਿਆ ਦੂਜਾ ਘਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ