ਪੜਚੋਲ ਕਰੋ
Advertisement
Ram Rahim parole : ਸਵਾਤੀ ਮਾਲੀਵਾਲ ਨੇ ਰਾਮ ਰਹੀਮ ਦੀ ਪੈਰੋਲ ਦਾ ਕੀਤਾ ਵਿਰੋਧ , ਮਨੋਹਰ ਲਾਲ ਬੋਲੇ - ਇਸ 'ਚ ਮੇਰੀ ਕੋਈ ਭੂਮਿਕਾ ਨਹੀਂ
Ram Rahim parole : ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਮਨੋਹਰ ਸਰਕਾਰ ਤੋਂ ਪੁੱਛਿਆ ਹੈ ਕਿ ਅਜਿਹੇ ਖਤਰਨਾਕ ਵਿਅਕਤੀ ਨੂੰ ਵਾਰ-ਵਾਰ ਪੈਰੋਲ ਕਿਵੇਂ ਦਿੱਤੀ ਜਾ ਰਹੀ ਹੈ।
Ram Rahim parole : ਦਿੱਲੀ ਮਹਿਲਾ ਕਮਿਸ਼ਨ (DCW) ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਟਵਿੱਟਰ 'ਤੇ ਇਕ ਟਵੀਟ ਕਰਦਿਆਂ ਮਨੋਹਰ ਸਰਕਾਰ ਤੋਂ ਪੁੱਛਿਆ ਹੈ ਕਿ ਅਜਿਹੇ ਖਤਰਨਾਕ ਵਿਅਕਤੀ ਨੂੰ ਵਾਰ-ਵਾਰ ਪੈਰੋਲ ਕਿਵੇਂ ਦਿੱਤੀ ਜਾ ਰਹੀ ਹੈ। ਮਾਲੀਵਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਖਤਮ ਕਰਕੇ ਉਸ ਨੂੰ ਜੇਲ੍ਹ ਭੇਜਣਾ ਚਾਹੀਦਾ ਹੈ।
कोर्ट ने गुरमीत राम रहीम को रेप & हत्या के जुर्म में उम्रक़ैद की सज़ा दी है।क्यों ऐसे खतरनाक शख्स को बार बार पैरोल दी जा रही है? वो पैरोल में प्रवचन और गाने बनाता है और हरियाणा सरकार के कुछ नेता ताली बजाते हैं, ‘भक्ति’ में लीन है!
— Swati Maliwal (@SwatiJaiHind) October 26, 2022
हरियाणा सरकार तुरन्त गुरमीत की पैरोल ख़तम करे! pic.twitter.com/WCkiROT9Co
ਸਵਾਤੀ ਮਾਲੀਵਾਲ ਨੇ ਟਵੀਟ ਕਰਦਿਆਂ ਲਿਖਿਆ , 'ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਰੇਪ ਅਤੇ ਹੱਤਿਆ ਦੇ ਜੁਰਮ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਜਿਹੇ ਖਤਰਨਾਕ ਵਿਅਕਤੀ ਨੂੰ ਵਾਰ-ਵਾਰ ਪੈਰੋਲ ਕਿਉਂ ਦਿੱਤੀ ਜਾ ਰਹੀ ਹੈ? ਉਹ ਪੈਰੋਲ 'ਤੇ ਭਾਜਨ ਅਤੇ ਗੀਤ ਬਣਾਉਂਦਾ ਹੈ ਅਤੇ ਹਰਿਆਣਾ ਸਰਕਾਰ ਦੇ ਕੁਝ ਨੇਤਾ ਤਾੜੀਆਂ ਵਜਾਉਂਦੇ ਹਨ, 'ਭਗਤੀ' ਵਿਚ ਲੀਨ ਹੋ ਜਾਂਦੇ ਹਨ। ਹਰਿਆਣਾ ਸਰਕਾਰ ਤੁਰੰਤ ਰਾਮ ਰਹੀਮ ਦੀ ਪੈਰੋਲ ਖ਼ਤਮ ਕਰੇ।
ਰਾਮ ਰਹੀਮ ਨੂੰ ਬਲਾਤਕਾਰੀ ਦੱਸਦਿਆਂ ਸਵਾਤੀ ਮਾਲੀਵਾਲ ਨੇ ਕਿਹਾ ਕਿ ਉਹ ਕਾਤਲ ਅਤੇ ਬਲਾਤਕਾਰੀ ਹੈ। ਹਰਿਆਣਾ ਸਰਕਾਰ ਜਦੋਂ ਚਾਹੇ ਉਸ ਨੂੰ ਪੈਰੋਲ ’ਤੇ ਰਿਹਾਅ ਕਰ ਦਿੰਦੀ ਹੈ। ਇਸ ਵਾਰ ਰਾਮ ਰਹੀਮ ਪੈਰੋਲ 'ਤੇ ਰਹਿ ਕੇ ਥਾਂ-ਥਾਂ ਸਤਿਸੰਗ ਕਰ ਰਿਹਾ ਹੈ। ਇਸ ਸਤਿਸੰਗ ਵਿੱਚ ਹਰਿਆਣਾ ਦੇ ਡਿਪਟੀ ਸਪੀਕਰ ਅਤੇ ਸੂਬੇ ਦੇ ਮੇਅਰ ਸ਼ਾਮਲ ਹੋ ਰਹੇ ਹਨ। ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ।
ਮੁੱਖ ਮੰਤਰੀ ਨੇ ਜੇਲ੍ਹ ਨਿਯਮਾਂ ਦਾ ਦਿੱਤਾ ਹਵਾਲਾ
ਓਧਰ ਰਾਮ ਰਹੀਮ ਦੀ ਪੈਰੋਲ 'ਤੇ ਸਵਾਲ ਉੱਠਣ ਤੋਂ ਬਾਅਦ ਹਰਿਆਣਾ ਸਰਕਾਰ ਨੂੰ ਅੱਗੇ ਆ ਕੇ ਜਵਾਬ ਦੇਣਾ ਪਿਆ। ਸੀਐਮ ਮਨੋਹਰ ਲਾਲ ਨੇ ਕਿਹਾ, ਮੈਂ ਇਸ ਬਾਰੇ ਕੁਝ ਨਹੀਂ ਕਹਿਣਾ ਚਾਹੁੰਦਾ, ਇਸ ਵਿੱਚ ਮੇਰੀ ਕੋਈ ਭੂਮਿਕਾ ਨਹੀਂ ਹੈ। ਅਦਾਲਤਾਂ ਕੈਦ ਦੀ ਸਜ਼ਾ ਦਿੰਦੀਆਂ ਹਨ ਅਤੇ ਦੋਸ਼ੀ ਜੇਲ੍ਹ ਜਾਂਦਾ ਹੈ। ਉਸ ਤੋਂ ਬਾਅਦ ਜੇਲ੍ਹ ਦੇ ਨਿਯਮ ਸਾਰੇ ਕੈਦੀਆਂ 'ਤੇ ਲਾਗੂ ਹੁੰਦੇ ਹਨ।
I do not want to say anything, I have no role in this. Courts announce imprisonment and a convict goes to jail. After that, the jail’s rules apply to all the inmates: Haryana CM Manohar Lal Khattar on the parole granted to Dera Sacha Sauda chief Gurmeet Ram Rahim Singh pic.twitter.com/0zYuuulDpr
— ANI (@ANI) October 26, 2022
ਦੱਸ ਦੇਈਏ ਕਿ ਹਰਿਆਣਾ ਦੀ ਆਦਮਪੁਰ ਵਿਧਾਨ ਸਭਾ ਸੀਟ 'ਤੇ ਉਪ ਚੋਣਾਂ ਹੋਣੀਆਂ ਹਨ। ਆਦਮਪੁਰ ਵਿੱਚ 3 ਨਵੰਬਰ ਨੂੰ ਜ਼ਿਮਨੀ ਚੋਣ ਅਤੇ 12 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਰਾਮ ਰਹੀਮ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 7 ਤੋਂ 27 ਫਰਵਰੀ ਦਰਮਿਆਨ ਪਰੋਲ ਦਿੱਤੀ ਗਈ ਸੀ। ਇਸ ਤੋਂ ਬਾਅਦ 17 ਜੂਨ ਨੂੰ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement