ਸਿਰਸਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਤੋਂ ਬਾਹਰ ਆਉਣ ਦੀਆਂ ਅਟਕਲਾਂ 'ਤੇ ਸੂਬੇ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਦਾ ਇਹ ਬਿਆਨ ਸਾਹਮਣੇ ਆਇਆ ਹੈ। ਅੱਜ ਸਿਰਸਾ ਸਥਿਤ ਪੀ.ਡਬਲਿਊ.ਡੀ ਰੈਸਟ ਹਾਊਸ ਵਿਖੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਡੇਰਾ ਮੁਖੀ ਦੇ ਪਰਿਵਾਰ ਵੱਲੋਂ ਇੱਕ ਅਰਜ਼ੀ ਦਿੱਤੀ ਗਈ ਹੈ ਜਿਸ ਵਿੱਚ ਉਨ੍ਹਾਂ ਨੂੰ 40 ਦਿਨਾਂ ਦੀ ਪੇਰੋਲ ਮੰਗੀ ਗਈ ਹੈ।


ਉਨ੍ਹਾਂ ਨੇ ਦੱਸਿਆ ਕਿ ਪਰੋਲ ਲੈਣੀ ਉਸ ਦਾ ਅਧਿਕਾਰ ਹੈ ਅਤੇ ਉਸ ਦੀ ਪੇਰੋਲ ਬਕਾਇਆ ਹੈ, ਉਨ੍ਹਾਂ ਨੇ ਦੱਸਿਆ ਕਿ ਪੇਰੋਲ ਤੋਂ ਬਾਅਦ ਉਹ ਕਿੱਥੇ ਜਾਣਗੇ ਇਸ ਬਾਰੇ ਉਨ੍ਹਾਂ ਦਾ ਫ਼ੈਸਲਾ ਆਖ਼ਰੀ ਹੋਵੇਗਾ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸੁਰੱਖਿਆ ਦੇ ਨਜ਼ਰੀਏ ਤੋਂ ਇਹ ਫ਼ੈਸਲਾ ਕਰਕੇ ਇਸ ਨੂੰ ਮਨਜ਼ੂਰੀ ਦਿੱਤੀ ਜਾਵੇਗੀ


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਦਮਪੁਰ ਜ਼ਿਮਨੀ ਚੋਣ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਜਿੱਤ ਭਾਜਪਾ ਦੇ ਉਮੀਦਵਾਰ ਦੀ ਹੀ ਹੋਵੇਗੀ, ਜਦਕਿ ਬਾਕੀ ਪਾਰਟੀਆਂ 'ਚ ਸਿਰਫ਼ ਦੂਜੇ ਨੰਬਰ 'ਤੇ ਹੀ ਮੁਕਾਬਲਾ ਹੋਵੇਗਾ ਕਿ ਕੌਣ ਦੂਜੇ ਨੰਬਰ 'ਤੇ ਆਉਂਦਾ ਹੈ ਕਿਉਂਕਿ ਹਰ ਕੋਈ ਦਾਅਵੇ ਕਰਦਾ ਹੈ|


ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵੀ ਆਦਮਪੁਰ ਹਲਕੇ ਤੋਂ ਚੋਣ ਲੜੀ ਸੀ ਬੇਸ਼ੱਕ ਉਹ ਹਾਰ ਗਏ ਸੀ ਪਰ ਫਿਰ ਵੀ ਜੇ ਉਨ੍ਹਾਂ ਦੀ ਡਿਊਟੀ ਲੱਗੀ ਤਾਂ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਜਾਣਗੇ।


ਇਸ ਦੇ ਨਾਲ ਹੀ ਬਿਜਲੀ ਅਤੇ ਜੇਲ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਵੀ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹੁਣ ਕਾਂਗਰਸ ਦੇ ਰੁਖ਼ਸਤ ਹੋਣ ਦੇ ਦਿਨ ਆ ਗਏ ਹਨ ਅਤੇ ਕਾਂਗਰਸ 'ਚ ਕੋਈ ਵੀ ਚੋਣ ਹੋਵੇ ਹਮੇਸ਼ਾ ਪੇਚ ਲੱਗ ਜਾਂਦੀ ਹੈ ਕਿਉਂਕਿ ਕਾਂਗਰਸ 'ਚ ਕਈ ਪੇਚ ਹਨ। 


ਕਾਂਗਰਸ ਉਮੀਦਵਾਰ ਬਾਬਤ ਉਨ੍ਹਾਂ ਕਿਹਾ ਕਿ ਇਸ ਦਾ ਫ਼ੈਸਲਾ ਹਾਈਕਮਾਨ ਕਰੇਗੀ ਫਿਰ ਉਸ ਨੂੰ ਹੁੱਡਾ ਤੇ ਕਿਰਣ ਚੌਧਰੀ ਤੇ ਸਾਰਿਆਂ ਨੂੰ ਮੰਨਣਾ ਪਵੇਗਾ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।