ਪੜਚੋਲ ਕਰੋ

ਰਾਮ ਰਹੀਮ ਨੇ ਖੇਤੀ ਕਰਨੋਂ ਲਿਆ ਯੂ-ਟਰਨ, ਪੈਰੋਲ ਦੀ ਅਰਜ਼ੀ ਲਈ ਵਾਪਸ

ਰਾਮ ਰਹੀਮ ਦੀ ਪੈਰੋਲ ਕਰਕੇ ਹਰਿਆਣਾ ਦੀ ਖੱਟਰ ਸਰਕਾਰ ਸਵਾਲਾਂ ਵਿੱਚ ਘਿਰ ਰਹੀ ਸੀ ਕਿਉਂਕਿ ਰਾਮ ਰਹੀਮ ਦੀ ਪੈਰੋਲ ਨੂੰ ਹਰਿਆਣਾ ਵਿੱਚ ਹੋਣ ਵਾਲੀਆਂ ਚੋਣਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਸੀ।

ਚੰਡੀਗੜ੍ਹ: ਬਲਾਤਕਾਰ ਤੇ ਕਤਲ ਦੇ ਦੋਸ਼ਾਂ ਵਿੱਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਖੇਤੀ ਕਰਨ ਲਈ ਲਾਈ ਪੈਰੋਲ ਦੀ ਅਰਜ਼ੀ ਨੂੰ ਹੁਣ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਵਕੀਲ ਨੇ ਜੇਲ੍ਹ ਪ੍ਰਸ਼ਾਸਨ ਨੂੰ ਪੈਰੋਲ ਦੀ ਅਰਜ਼ੀ ਵਾਪਸ ਲੈਣ ਦੀ ਅਪੀਲ ਕੀਤੀ। ਦੱਸ ਦੇਈਏ ਰਾਮ ਰਹੀਮ ਦੀ ਪੈਰੋਲ ਕਰਕੇ ਹਰਿਆਣਾ ਦੀ ਖੱਟਰ ਸਰਕਾਰ ਸਵਾਲਾਂ ਵਿੱਚ ਘਿਰ ਰਹੀ ਸੀ ਕਿਉਂਕਿ ਰਾਮ ਰਹੀਮ ਦੀ ਪੈਰੋਲ ਨੂੰ ਹਰਿਆਣਾ ਵਿੱਚ ਹੋਣ ਵਾਲੀਆਂ ਚੋਣਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਸੀ। ਰਾਮ ਰਹੀਮ ਨੇ ਲਿਖਤ ਵਿੱਚ ਬਿਆਨ ਦਿੱਤਾ ਹੈ ਕਿ ਮੈਂ ਆਪਣੀ ਪੈਰੋਲ ਅਰਜ਼ੀ ਵਾਪਸ ਲੈਂਦਾ ਹਾਂ, ਮੈਂ ਪੈਰੋਲ ਨਹੀਂ ਲੈਣਾ ਚਾਹੁੰਦਾ। ਦਰਅਸਲ ਹਰ ਪਾਸੇ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕੀਤਾ ਜਾ ਰਿਹਾ ਸੀ। ਰਾਮ ਰਹੀਮ ਨੇ ਖੇਤੀ ਦਾ ਹਵਾਲਾ ਦੇ ਕੇ ਪੈਰੋਲ ਮੰਗੀ ਸੀ ਪਰ ਸਾਹਮਣੇ ਆਇਆ ਸੀ ਕਿ ਨਾ ਤਾਂ ਉਹ ਕਿਸਾਨ ਹਨ ਤੇ ਨਾ ਹੀ ਉਹ ਖੇਤੀ ਲਾਇਕ ਜ਼ਮੀਨ ਦੇ ਮਾਲਕ ਹਨ। ਇੱਕ ਮਨੁੱਖੀ ਅਧਿਕਾਰ ਸੰਗਠਨ ਨੇ ਵੀ ਹਾਈਕੋਰਟ ਤਕ ਪਹੁੰਚ ਕਰਨ ਦੀ ਗੱਲ ਕਹੀ ਸੀ। ਐਡਵੋਕੇਟ ਨਵਕਿਰਨ ਸਿੰਘ ਨੇ ਕਿਹਾ ਸੀ ਕਿ ਰਾਮ ਰਹੀਮ ਨੂੰ ਪੈਰੋਲ ਮਿਲਣ ਨਾਲ ਗਵਾਹਾਂ ਨੂੰ ਖ਼ਤਰਾ ਹੋਏਗਾ ਤੇ ਰਾਮ ਰਹੀਮ ਖ਼ਿਲਾਫ਼ CBI ਵਿੱਚ ਚੱਲ ਰਹੇ ਦੋਵਾਂ ਮਾਮਲਿਆਂ 'ਤੇ ਵੀ ਅਸਰ ਪਏਗਾ। ਇਹ ਵੀ ਪੜ੍ਹੋ: ਰਾਮ ਰਹੀਮ ਨੂੰ ਜੇਲ੍ਹੋਂ ਕੱਢਣ ਲਈ ਪੂਰਾ ਟਿੱਲ, ਅਫਸਰ ਰਿਪੋਰਟ ਤਿਆਰ ਕਰਨ 'ਚ ਜੁਟੇ ਮਨੁੱਖੀ ਅਧਿਕਾਰ ਇੰਟਰਨੈਸ਼ਨਲ ਵਿੰਗ ਨੇ ਕਿਹਾ ਸੀ ਕਿ ਜੇ ਹਰਿਆਣਾ ਸਰਕਾਰ ਪੈਰੋਲ ਨੂੰ ਮਨਜ਼ੂਰ ਕਰਦੀ ਹੈ ਤਾਂ ਉਹ ਹਾਈਕੋਰਟ ਵਿੱਚ ਚੁਣੌਤੀ ਦੇਵੇਗੀ। ਸੰਗਠਨ ਨੇ ਕਿਹਾ ਹੈ ਕਿ ਹਰਿਆਣਾ ਦੀ ਖੱਟਰ ਸਰਕਾਰ ਨੂੰ ਪੈਰੋਲ ਦੀ ਜਾਂਚ ਨੂੰ ਅਗਾਂਹ ਲੈ ਕੇ ਜਾਣ ਦੀ ਬਜਾਏ ਤੁਰੰਤ ਇਸ ਨੂੰ ਰੱਦ ਕਰ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਰਾਮ ਰਹੀਮ ਦੇ ਕਈ ਕੇਸ ਹਾਲੇ ਵੀ ਪੈਂਡਿੰਗ ਪਏ ਹਨ, ਜੇ ਉਹ ਬਾਹਰ ਆਉਂਦਾ ਹੈ ਤਾਂ ਉਸ ਨਾਲ ਗਵਾਹਾਂ ਨੂੰ ਖ਼ਤਰਾ ਹੋ ਸਕਦਾ ਹੈ। ਸਬੰਧਿਤ ਖ਼ਬਰ: ਰਾਮ ਰਹੀਮ ਦੀ ਪੈਰੋਲ ਤੇ ਖੱਟਰ ਸਰਕਾਰ ਨਰਮਾਈ 'ਤੇ ਛੱਤਰਪਤੀ ਦੀ ਧੀ ਨੇ ਚੁੱਕੇ ਵੱਡੇ ਸਵਾਲ ਹਰਿਆਣਾ ਦੇ ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਵੀ ਕਿਹਾ ਸੀ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲ ਜਾਵੇਗੀ। ਪੰਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਸਾ ਤੋਂ ਰਿਪੋਰਟ ਆਉਣ ਦਾ ਇੰਤਜ਼ਾਰ ਹੈ, ਜਦ ਉਹ ਰਿਪੋਰਟ ਆ ਜਾਵੇਗੀ, ਉਹ ਰਾਮ ਰਹੀਮ ਨੂੰ ਪੈਰੋਲ ਦੇ ਦੇਣਗੇ। ਹੁਣ ਵੱਡਾ ਸਵਾਲ ਇਹ ਹੈ ਕਿ ਸਿਰਸਾ ਪ੍ਰਸ਼ਾਸਨ ਨੇ ਰਾਮ ਰਹੀਮ ਦੀ ਖੇਤੀਬਾੜੀ ਸਬੰਧੀ ਰਿਪੋਰਟ ਮੰਗੀ ਸੀ ਤੇ ਕੀ ਅਫ਼ਸਰਾਂ ਦੀ ਨਾਕਾਰਾਤਮਕ ਰਿਪੋਰਟ ਦੇ ਡਰ ਤੋਂ ਰਾਮ ਰਹੀਮ ਨੇ ਪੈਰੋਲ ਦੀ ਅਰਜ਼ੀ ਵਾਪਸ ਲਈ ਹੈ? ਇਹ ਵੀ ਪੜ੍ਹੋ: ਰਾਮ ਰਹੀਮ ਜਲਦ ਹੋਵੇਗਾ ਜੇਲ੍ਹ 'ਚੋਂ ਬਾਹਰ, ਖੱਟਰ ਦੇ ਮੰਤਰੀ ਨੇ ਦਿੱਤਾ ਵੱਡਾ ਬਿਆਨ

ਟਾਪ ਹੈਡਲਾਈਨ

ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Embed widget