Rajasthan Assembly Election 2023: ਪੰਜਾਬ, ਹਰਿਆਣਾ ਜਾਂ ਹਿਮਾਚਲ ਵਿੱਚ ਜਦੋਂ ਜਦੋਂ ਚੋਣਾਂ ਹੋਈਆਂ ਹਨ। ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਇਆ ਹੈ। ਇੱਕ ਵਾਰ ਮੁੜ ਰਾਮ ਰਹੀਮ ਨੂੰ ਫਰਲੋ ਮਿਲ ਗਈ ਤੇ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ।
ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਦੋ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ 21 ਦਿਨਾਂ ਦੀ ਛੁੱਟੀ ਮਿਲੀ ਹੈ। ਜੇਲ੍ਹ ਤੋਂ ਬਾਹਰ ਆਉਂਦੇ ਹੀ ਹਨੀਪ੍ਰੀਤ ਉਸ ਨੂੰ ਲੈਣ ਪਹੁੰਚੀ। ਜਿਸ ਤੋਂ ਬਾਅਦ ਉਹ 6 ਵਾਹਨਾਂ ਦੇ ਕਾਫਲੇ ਨਾਲ ਉੱਤਰ ਪ੍ਰਦੇਸ਼ (ਯੂ.ਪੀ.) ਲਈ ਰਵਾਨਾ ਹੋ ਗਏ। ਕੁਝ ਘੰਟਿਆਂ ਬਾਅਦ ਉਹ ਬਾਗਪਤ ਜ਼ਿਲ੍ਹੇ 'ਚ ਸਥਿਤ ਬਰਨਾਵਾ ਕੈਂਪ ਪਹੁੰਚ ਗਿਆ।
ਰਾਮ ਰਹੀਮ ਦੇ ਫਰਲੋ ਨੂੰ ਰਾਜਸਥਾਨ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ਅਜਿਹਾ ਇਸ ਲਈ ਕਿਉਂਕਿ ਪਿਛਲੇ ਸਮੇਂ ਵਿੱਚ ਵੀ ਰਾਮ ਰਹੀਮ ਨੂੰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ, ਹਰਿਆਣਾ ਵਿੱਚ ਪੰਚਾਇਤ ਅਤੇ ਹਿਮਾਚਲ ਵਿੱਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਫਰਲੋ ਜਾਂ ਪੈਰੋਲ ਮਿਲਦੀ ਰਹੀ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਆਨਲਾਈਨ ਸਤਿਸੰਗ 'ਚ ਖਾਸ ਤੌਰ 'ਤੇ ਭਾਜਪਾ ਨੇਤਾਵਾਂ ਨੇ ਸ਼ਿਰਕਤ ਕੀਤੀ।
ਦੂਜੇ ਪਾਸੇ ਹਰਿਆਣਾ ਸਰਕਾਰ ਦੇ ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੇ ਰਾਮ ਰਹੀਮ ਬਾਰੇ ਕਿਹਾ ਕਿ ਕਿਸੇ ਨੂੰ ਫਰਲੋ ਦੇਣਾ ਜਾਂ ਨਾ ਦੇਣਾ ਕਾਨੂੰਨ ਦਾ ਮਾਮਲਾ ਹੈ। ਭਾਜਪਾ ਨੂੰ ਇਸ ਦਾ ਕੋਈ ਫਾਇਦਾ ਨਹੀਂ ਹੈ। ਸਾਨੂੰ ਕਿਸੇ ਦੀ ਮਿਹਰ ਦੀ ਲੋੜ ਨਹੀਂ। ਭਾਜਪਾ ਨੇ ਦੇਸ਼ ਦੇ ਨਾਲ-ਨਾਲ ਹਰਿਆਣਾ ਰਾਜ ਵਿੱਚ ਇਤਿਹਾਸਕ ਕੰਮ ਕੀਤਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ