Ram Mandir Inauguration: ਰਾਮ ਮੰਦਰ ਦੇ ਉਦਘਾਟਨ ਨੂੰ ਲੈ ਕੇ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਤਿਆਰੀਆਂ ਵਿਚਾਲੇ ਕੇਂਦਰ ਦੀ ਮੋਦੀ ਸਰਕਾਰ ਨੇ ਵੀਰਵਾਰ (18 ਜਨਵਰੀ) ਨੂੰ ਵੱਡਾ ਐਲਾਨ ਕੀਤਾ ਹੈ। ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ ਨੇ ਐਲਾਨ ਕੀਤਾ ਕਿ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਮੌਕੇ 22 ਜਨਵਰੀ ਨੂੰ ਸਰਕਾਰੀ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਰੀ ਜਨਤਕ ਭਾਵਨਾਵਾਂ ਦੇ ਮੱਦੇਨਜ਼ਰ ਲਿਆ ਗਿਆ ਹੈ।
ਸਰਕਾਰ ਨੇ ਆਪਣੇ ਆਦੇਸ਼ ਵਿੱਚ ਕਿਹਾ, "ਅਯੁੱਧਿਆ ਵਿੱਚ ਰਾਮਲਲਾ ਪ੍ਰਾਣ ਪ੍ਰਤਿਸ਼ਠਾ 22 ਜਨਵਰੀ, 2024 ਨੂੰ ਪੂਰੇ ਭਾਰਤ ਵਿੱਚ ਮਨਾਇਆ ਜਾਵੇਗਾ।" ਕਰਮਚਾਰੀਆਂ ਨੂੰ ਤਿਉਹਾਰ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣ ਲਈ, ਇਹ ਫੈਸਲਾ ਕੀਤਾ ਗਿਆ ਹੈ ਕਿ ਭਾਰਤ ਭਰ ਵਿੱਚ ਸਾਰੇ ਕੇਂਦਰੀ ਸਰਕਾਰੀ ਦਫਤਰ, ਕੇਂਦਰੀ ਸੰਸਥਾਵਾਂ ਅਤੇ ਕੇਂਦਰੀ ਉਦਯੋਗਿਕ ਅਦਾਰੇ 22 ਜਨਵਰੀ 2024 ਨੂੰ ਦੁਪਹਿਰ 2:30 ਵਜੇ ਤੱਕ ਅੱਧੇ ਦਿਨ ਲਈ ਬੰਦ ਰਹਿਣਗੇ।
ਕਿਹੜੇ ਰਾਜਾਂ ਨੇ ਛੁੱਟੀਆਂ ਦਾ ਕੀਤਾ ਹੈ ਐਲਾਨ ?
ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਗੋਆ, ਹਰਿਆਣਾ ਅਤੇ ਛੱਤੀਸਗੜ੍ਹ ਨੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਜ਼ਿਕਰ ਕਰ ਦਈਏ ਕਿ ਰਾਮ ਮੰਦਰ ਵਿੱਚ 22 ਜਨਵਰੀ ਨੂੰ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਲਈ ਰਸਮਾਂ ਨਿਭਾਈਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਬੁੱਧਵਾਰ (17 ਜਨਵਰੀ) ਨੂੰ ਕਲਸ਼ ਪੂਜਾ ਦਾ ਆਯੋਜਨ ਕੀਤਾ ਗਿਆ ਸੀ। ਵੀਰਵਾਰ ਨੂੰ ਰਾਮ ਮੰਦਰ ਦੇ ਪਾਵਨ ਅਸਥਾਨ 'ਚ ਰਾਮਲਲਾ ਦੀ ਮੂਰਤੀ ਸਥਾਪਿਤ ਕੀਤੀ ਗਈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।