(Source: ECI/ABP News/ABP Majha)
ਰਾਮੂਵਾਲੀਆ ਦੀ ਧੀ ਅਮਨਜੋਤ ਬੀਜੇਪੀ 'ਚ ਸ਼ਾਮਲ, ਕਈ ਹੋਰ ਅਕਾਲੀ ਲੀਡਰਾਂ ਵੀ ਫੜਿਆ ਕਮਲ
ਭਾਜਪਾ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਦਾ ਸਵਾਗਤ ਕਰਦਿਆਂ ਗੌਤਮ ਨੇ ਕਿਹਾ ਕਿ ਜਿਸ ਤਰ੍ਹਾਂ ਕੁਝ ਸਿਆਸੀ ਪਾਰਟੀਆਂ ਕਿਸਾਨ ਅੰਦੋਲਨ ਦੀ ਆੜ ਵਿੱਚ ਸੰਵਿਧਾਨ ਦੀ ਮਾਣ ਮਰਿਆਦਾ ਦੀ ਉਲੰਘਣਾ ਕਰ ਰਹੀਆਂ ਹਨ, ਉਸ ਤੋਂ ਪੰਜਾਬ ਦੇ ਲੋਕ ਬਹੁਤ ਦੁਖੀ ਹਨ।
ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਸਮੇਤ ਪੰਜਾਬ ਦੀ ਮੁੱਖ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਸੋਮਵਾਰ ਨੂੰ ਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਏ। ਅਮਨਜੋਤ ਕੌਰ ਰਾਮੂਵਾਲੀਆ, ਗੁਰਪ੍ਰੀਤ ਸਿੰਘ ਸ਼ਾਹਪੁਰ, ਅਕਾਲੀ ਦਲ ਦੇ ਸਾਬਕਾ ਕੌਮੀ ਸੰਗਠਨ ਸਕੱਤਰ ਚੰਦ ਸਿੰਘ ਚੱਠਾ, ਅਕਾਲੀ ਦਲ ਦੇ ਸਾਬਕਾ ਮੀਤ ਪ੍ਰਧਾਨ ਚੇਤਨ ਮੋਹਨ ਜੋਸ਼ੀ, ਆਮ ਆਦਮੀ ਪਾਰਟੀ ਦੇ ਬਾਨੀ ਮੈਂਬਰਾਂ ਵਿੱਚੋਂ ਬਲਜਿੰਦਰ ਸਿੰਘ ਢਕੋਹਾ ਬੀਜੇਪੀ ਵਿੱਚ ਸ਼ਾਮਲ ਹੋਏ।
ਇਸ ਦੌਰਾਨ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਭਾਜਪਾ ਦੇ ਜਨਰਲ ਸਕੱਤਰ ਤੇ ਪੰਜਾਬ ਦੇ ਇੰਚਾਰਜ ਦੁਸ਼ਯੰਤ ਗੌਤਮ ਤੇ ਰਾਸ਼ਟਰੀ ਜਨਰਲ ਸਕੱਤਰ ਤਰੁਨ ਚੁੱਘ ਰਾਜਧਾਨੀ ਵਿੱਚ ਪਾਰਟੀ ਹੈੱਡਕੁਆਰਟਰ ਵਿਖੇ ਮੌਜੂਦ ਸਨ।
ਇਸ ਮੌਕੇ ਬੋਲਦਿਆਂ ਸ਼ੇਖਾਵਤ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਦਰਸਾਉਂਦਾ ਹੈ ਕਿ ਪੰਜਾਬ ਵਿੱਚ ਹਵਾ ਕਿਸ ਦਿਸ਼ਾ ਵੱਲ ਵਗ ਰਹੀ ਹੈ। ਉਨ੍ਹਾਂ ਕਿਹਾ, 'ਅਸੀਂ ਸਾਰੇ ਮਿਲ ਕੇ ਕੋਸ਼ਿਸ਼ ਕਰਾਂਗੇ ਕਿ ਪੰਜਾਬ ਚੋਣਾਂ ਦਾ ਨਤੀਜਾ ਭਾਜਪਾ ਦੇ ਹੱਕ ਵਿੱਚ ਆਵੇ।' ਉਨ੍ਹਾਂ ਦੋਸ਼ ਲਾਇਆ ਕਿ ਕੁਝ ਸਿਆਸੀ ਪਾਰਟੀਆਂ ਕਿਸਾਨਾਂ ਦੇ ਨਾਂਅ ’ਤੇ ਤੇ ਮੋਢਿਆਂ ’ਤੇ ਬੰਦੂਕ ਰੱਖ ਕੇ ਪੰਜਾਬ ਵਿੱਚ ਸੱਤਾ ਵਿੱਚ ਆਉਣਾ ਚਾਹੁੰਦੀਆਂ ਹਨ।
ਭਾਜਪਾ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਦਾ ਸਵਾਗਤ ਕਰਦਿਆਂ ਗੌਤਮ ਨੇ ਕਿਹਾ ਕਿ ਜਿਸ ਤਰ੍ਹਾਂ ਕੁਝ ਸਿਆਸੀ ਪਾਰਟੀਆਂ ਕਿਸਾਨ ਅੰਦੋਲਨ ਦੀ ਆੜ ਵਿੱਚ ਸੰਵਿਧਾਨ ਦੀ ਮਾਣ ਮਰਿਆਦਾ ਦੀ ਉਲੰਘਣਾ ਕਰ ਰਹੀਆਂ ਹਨ, ਉਸ ਤੋਂ ਪੰਜਾਬ ਦੇ ਲੋਕ ਬਹੁਤ ਦੁਖੀ ਹਨ। ਉਨ੍ਹਾਂ ਦੀ ਨਜ਼ਰ ਸੂਬੇ ਵਿੱਚ ਅਮਨ ਤੇ ਸ਼ਾਂਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਟਿਕੀ ਹੋਈ ਹੈ।
ਕਿਸਾਨ ਅੰਦੋਲਨ ਦੇ ਚੱਲਦਿਆਂ ਪੰਜਾਬ ਦੇ ਕਿਸੇ ਆਗੂ ਦਾ ਭਾਜਪਾ ’ਚ ਜਾਣਾ ਆਪਣੇ-ਆਪ ਵਿੱਚ ਹੀ ਕਈ ਤਰ੍ਹਾਂ ਦੇ ਸੁਆਲ ਖੜ੍ਹੇ ਕਰਦੀਆਂ ਹਨ।
ਇਹ ਵੀ ਪੜ੍ਹੋ: Pornography Case: ਸ਼ਿਲਪਾ ਸ਼ੈੱਟੀ ਨੇ ਪਤੀ ਰਾਜ ਕੁੰਦਰਾ ਦੇ ਅਸ਼ਲੀਲ ਫਿਲਮਾਂ ਬਣਾਉਣ 'ਤੇ ਤੋੜੀ ਚੁੱਪੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904