Ranjeet singh chautala: ਰਾਮ ਰਹੀਮ ਦੀ ਪੈਰੋਲ 'ਤੇ ਰਣਜੀਤ ਚੌਟਾਲਾ ਨੇ ਆਖ ਦਿੱਤੀ ਇਹ ਗੱਲ
Gurmeet Ram rahim Parole: ਰਣਜੀਤ ਸਿੰਘ ਚੌਟਾਲਾ ਨੇ ਕਿਹਾ ਕਿ ਜੇਲ ਮੈਨੂਅਲ ਦੇ ਨਿਯਮਾਂ ਅਨੁਸਾਰ ਕਿਸੇ ਵੀ ਕੈਦੀ ਨੂੰ 70 ਦਿਨ ਦੀ ਪੈਰੋਲ ਅਤੇ 30 ਦਿਨਾਂ ਦੀ ਫਰਲੋ ਦਿੱਤੀ ਜਾਂਦੀ ਹੈ।
Gurmeet Ram rahim: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ ਪੈਰੋਲ ਨੂੰ ਲੈ ਕੇ ਕੈਬਨਿਟ ਮੰਤਰੀ ਚੌਧਰੀ ਰਣਜੀਤ ਸਿੰਘ ਚੌਟਾਲਾ ਦਾ ਬਿਆਨ ਸਾਹਮਣੇ ਆਇਆ ਹੈ। ਸਿਰਸਾ ਸਥਿਤ ਆਪਣੀ ਰਿਹਾਇਸ਼ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੌਧਰੀ ਰਣਜੀਤ ਸਿੰਘ ਚੌਟਾਲਾ ਨੇ ਕਿਹਾ ਕਿ ਜੇਲ ਮੈਨੂਅਲ ਦੇ ਨਿਯਮਾਂ ਅਨੁਸਾਰ ਕਿਸੇ ਵੀ ਕੈਦੀ ਨੂੰ 70 ਦਿਨ ਦੀ ਪੈਰੋਲ ਅਤੇ 30 ਦਿਨਾਂ ਦੀ ਫਰਲੋ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਫਰਲੋ ਸਿਰਫ਼ ਇੱਕ ਵਾਰ ਹੀ ਦਿੱਤੀ ਜਾਂਦੀ ਹੈ। ਪੈਰੋਲ ਦੋ ਵਾਰ ਲਈ ਜਾ ਸਕਦੀ ਹੈ, ਇਹ ਕੈਦੀ ਦੀ ਮਰਜ਼ੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਦੀਆਂ ਜੇਲ੍ਹਾਂ ਵਿੱਚ 23 ਤੋਂ 24000 ਕੈਦੀ ਹਨ ਅਤੇ ਸਾਰਿਆਂ ਲਈ ਇੱਕੋ ਜਿਹੇ ਨਿਯਮ ਹਨ। 7 ਸਾਲ ਦੀ ਸਜ਼ਾ ਕੱਟਣ ਵਾਲਾ ਕੈਦੀ ਜ਼ਿਲ੍ਹਾ ਮੈਜਿਸਟਰੇਟ ਰਾਹੀਂ ਅਰਜ਼ੀ ਦੇ ਸਕਦਾ ਹੈ, ਉਨ੍ਹਾਂ ਤੱਕ ਐਪਲੀਕੇਸ਼ਨ ਪਹੁੰਚਦੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਦੀ ਸਜ਼ਾ 7 ਸਾਲ ਤੋਂ ਵੱਧ ਹੈ, ਉਨ੍ਹਾਂ ਦੀ ਅਰਜ਼ੀ ਡਿਵੀਜ਼ਨਲ ਕਮਿਸ਼ਨਰ ਕੋਲ ਲਈ ਜਾਂਦੀ ਹੈ।
ਇਹ ਵੀ ਪੜ੍ਹੋ: UP News: 'ਖਾਲਿਸਤਾਨੀ ਸਮਰਥਕ ਪੰਨੂ ਨੇ ਮੰਗਿਆ ਸੀ ਅਯੁੱਧਿਆ ਦਾ ਨਕਸ਼ਾ', ਰੇਕੀ ਕਰਨ ਵਾਲੇ ਮੁਲਜ਼ਮਾਂ ਦਾ ATS ਸਾਹਮਣੇ ਖੁਲਾਸਾ
ਉਨ੍ਹਾਂ ਦੱਸਿਆ ਕਿ ਗੁਰਮੀਤ ਰਾਮ ਰਹੀਮ ਨੂੰ 7 ਸਾਲ ਤੋਂ ਵੱਧ ਦੀ ਸਜ਼ਾ ਹੋ ਚੁੱਕੀ ਹੈ ਅਤੇ ਨਵਾਂ ਸਾਲ ਸ਼ੁਰੂ ਹੋ ਗਿਆ ਹੈ। ਉਨ੍ਹਾਂ ਤੱਕ ਡਿਵੀਜ਼ਨਲ ਕਮਿਸ਼ਨਰ ਕੋਲ ਅਰਜ਼ੀ ਪਹੁੰਚੀ ਅਤੇ ਉਸ ਨੂੰ ਪੈਰੋਲ ਦੇ ਦਿੱਤੀ ਗਈ ਅਤੇ ਅੱਜ ਸ਼ਾਮ 5:30 ਵਜੇ ਰਿਹਾਅ ਕਰ ਦਿੱਤਾ ਗਿਆ।
ਅਯੁੱਧਿਆ 'ਚ ਰਾਮ ਮੰਦਿਰ ਪ੍ਰਾਣ ਪ੍ਰਤੀਸ਼ਠਾ ਸਮਾਰੋਹ ਨੂੰ ਲੈ ਕੇ ਦੇਸ਼ ਭਰ 'ਚ ਦੇਸ਼ ਵਾਸੀਆਂ ਦੇ ਉਤਸ਼ਾਹ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਬਹੁਤ ਵਧੀਆ ਕੰਮ ਹੋ ਰਿਹਾ ਹੈ। ਭਗਵਾਨ ਰਾਮ ਤੋਂ ਵੱਡਾ ਕੋਈ ਨਹੀਂ ਹੈ। ਕਿੰਨੇ ਹਜ਼ਾਰ ਸਾਲ ਬੀਤ ਗਏ ਹਨ ਪਰ ਅੱਜ ਵੀ ਲੋਕ ਭਗਵਾਨ ਰਾਮ ਵਿੱਚ ਵਿਸ਼ਵਾਸ ਰੱਖਦੇ ਹਨ।
ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਕੋਈ ਵੀ ਆਪਣੇ ਮਾਤਾ-ਪਿਤਾ ਦਾ ਜਨਮ ਦਿਨ ਨਹੀਂ ਮਨਾਉਂਦਾ। ਪਰ ਹਰ ਸਾਲ ਦੀਵਾਲੀ 'ਤੇ ਦੇਸ਼ ਭਰ 'ਚ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ 22 ਤਰੀਕ ਨੂੰ ਸਾਰਿਆਂ ਨੂੰ ਇਸ ਦਿਨ ਨੂੰ ਧੂਮਧਾਮ ਨਾਲ ਮਨਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ: Gurmeet Ram Rahim: ਬਲਾਤਾਕਰੀ ਤੇ ਕਾਤਲ ਰਾਮ ਰਹੀਮ ਨੂੰ ਮੁੜ ਮਿਲੀ 50 ਦਿਨਾਂ ਦੀ ਪੈਰੋਲ, 4 ਸਾਲਾਂ 'ਚ 9ਵੀਂ ਵਾਰ ਆਵੇਗਾ ਬਾਹਰ