ਚੰਡੀਗੜ੍ਹ: ਇਨ੍ਹੀਂ ਦਿਨੀਂ ਦੇਸ਼ ਵਿੱਚ ਹਾਦਸਿਆਂ ਦਾ ਦੌਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਹਿਮਾਚਲ ਦੇ ਜ਼ਿਲ੍ਹਾ ਬਿਲਾਸਪੁਰ ਨਮਹੋਲ ਦੇ ਦਗਸੇਚ ਨਜ਼ਦੀਕ ਇੱਕ ਨਿੱਜੀ ਬੱਸ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ 10 ਯਾਤਰੀ ਜ਼ਖ਼ਮੀ ਹੋ ਗਏ।
ਪ੍ਰਾਪਤ ਜਾਣਕਾਰੀ ਮੁਤਾਬਕ ਗੋਰੀਆ ਨਾਂ ਦੀ ਨਿੱਜੀ ਬੱਸ ਬਿਲਾਸਪੁਰ ਤੋਂ ਸ਼ਿਮਲਾ ਜਾ ਰਹੀ ਸੀ। ਪੁਲਿਸ ਮੌਕੇ ’ਤੇ ਪਹੁੰਚ ਚੁੱਕੀ ਹੈ। ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਆਰੰਭ ਦਿੱਤੇ ਗਏ ਹਨ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਬੀਤੇ ਦਿਨ ਹਰਿਆਣਾ ਦੇ ਸੋਨੀਪਤ 'ਚ ਭਿਆਨਕ ਹਾਦਸਾ ਵਾਪਰਿਆ ਸੀ ਜਿਸ ਵਿੱਚ 12 ਲੋਕਾਂ ਦੀ ਮੌਤ ਹੋ ਗਈ ਤੇ ਅੱਧੀ ਦਰਜਨ ਜ਼ਖ਼ਮੀ ਹੋਏ। ਇਹ ਹਦਸਾ ਟਰਾਲੇ ਵੱਲੋਂ ਕਾਰ ਤੇ ਦੋ ਮੋਟਰਸਾਈਕਲਾਂ ਨੂੰ ਲਪੇਟ ਵਿੱਚ ਲੈਣ ਕਰਕੇ ਵਾਪਰਿਆ ਸੀ।