ਕੇਰਲ ਵਿੱਚ ਪੰਜ ਸਾਲ ਦੀ ਬੱਚੀ ਨਾਲ ਬਲਾਤਕਾਰ ਦੀ ਘਟਨਾ ਨੇ ਲੋਕਾਂ ਦੇ ਦਿਲਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ 'ਤੇ ਜਨਤਕ ਤੌਰ 'ਤੇ ਮੁਆਫੀ ਮੰਗ ਲਈ ਹੈ। ਜਿਨਸੀ ਸ਼ੋਸ਼ਣ ਅਤੇ ਗਲਾ ਘੁੱਟਣ ਦੀ ਇਸ ਘਟਨਾ ਤੋਂ ਬਾਅਦ ਕੇਰਲ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਮਾਫੀਨਾਮਾ ਸਾਂਝਾ ਕੀਤਾ ਹੈ। ਦੱਸ ਦਈਏ ਕਿ ਸ਼ੁੱਕਰਵਾਰ ਰਾਤ ਨੂੰ ਮਾਸੂਮ ਦੀ ਲਾਸ਼ ਦਲਦਲ ਖੇਤਰ 'ਚ ਬੋਰੀ 'ਚ ਬੰਦ ਮਿਲੀ ਸੀ। ਉਹ ਸ਼ੁੱਕਰਵਾਰ ਤੋਂ ਲਾਪਤਾ ਸੀ। ਮੁਲਜ਼ਮ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਕੇਰਲ ਪੁਲਿਸ ਨੇ ਇੱਕ ਪੋਸਟ ਵਿੱਚ ਕਿਹਾ, "ਮਾਫ ਕਰਨਾ ਬੇਟੀ!" ਪੁਲਿਸ ਨੇ ਕਿਹਾ ਕਿ ਬੱਚੀ ਨੂੰ ਸੁਰੱਖਿਅਤ ਉਸ ਦੇ ਮਾਪਿਆਂ ਕੋਲ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਬੇਕਾਰ ਗਈਆਂ। ਪੋਸਟ ਮਲਿਆਲਮ ਵਿੱਚ ਲਿਖੀ ਗਈ ਹੈ। ਪੁਲਿਸ ਨੇ ਕਿਹਾ, "ਲੜਕੀ ਨੂੰ ਜ਼ਿੰਦਾ ਉਸਦੇ ਮਾਪਿਆਂ ਕੋਲ ਪਹੁੰਚਾਉਣ ਦੀਆਂ ਸਾਡੀਆਂ ਕੋਸ਼ਿਸ਼ਾਂ ਅਸਫਲ ਰਹੀਆਂ। ਬੱਚੇ ਨੂੰ ਅਗਵਾ ਕਰਨ ਵਾਲੇ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।"
ਲਾਸ਼ ਦੀ ਪੋਸਟਮਾਰਟਮ ਰਿਪੋਰਟ ਦਾ ਹਵਾਲਾ ਦਿੰਦੇ ਹੋਏ, ਇੱਕ ਪੁਲਿਸ ਅਧਿਕਾਰੀ ਨੇ ਸਮਾਚਾਰ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਪੰਜ ਸਾਲ ਦੇ ਬੱਚੇ ਨਾਲ ਬਲਾਤਕਾਰ ਕੀਤਾ ਗਿਆ ਸੀ ਅਤੇ ਗਲਾ ਘੁੱਟ ਕੇ ਮਾਰਿਆ ਗਿਆ ਸੀ। ਲੜਕੀ ਦੇ ਮਾਤਾ-ਪਿਤਾ ਬਿਹਾਰ ਦੇ ਰਹਿਣ ਵਾਲੇ ਹਨ।
ਪੁਲੀਸ ਨੇ ਮੁਲਜ਼ਮ ਅਤੇ ਪੀੜਤ ਦੀ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਉਸੇ ਇਮਾਰਤ ਦੀ ਪਹਿਲੀ ਮੰਜ਼ਿਲ ’ਤੇ ਇੱਕ ਕਮਰੇ ਵਿੱਚ ਰਹਿ ਰਹੇ ਬਿਹਾਰ ਦੇ ਰਹਿਣ ਵਾਲੇ ਮੁਲਜ਼ਮ ਮਜ਼ਦੂਰ ਨੂੰ ਗ੍ਰਿਫ਼ਤਾਰ ਕਰ ਲਿਆ। ਇੱਥੇ ਬੱਚੀ ਵੀ ਆਪਣੇ ਮਾਤਾ-ਪਿਤਾ ਨਾਲ ਰਹਿੰਦੀ ਸੀ। ਪੁਲੀਸ ਨੂੰ ਮੁਲਜ਼ਮ ਤੋਂ ਪੁੱਛ-ਪੜਤਾਲ ਕਰਨ ਅਤੇ ਉਸ ਤੋਂ ਜਾਣਕਾਰੀ ਇਕੱਠੀ ਕਰਨ ਵਿੱਚ ਮੁਸ਼ਕਲ ਆਈ। ਉਹ ਨਸ਼ੇ ਦੀ ਹਾਲਤ ਵਿੱਚ ਸੀ। ਸ਼ਨੀਵਾਰ ਨੂੰ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial