ਪੜਚੋਲ ਕਰੋ
(Source: ECI/ABP News)
ਆਖਰ ਫਸ ਗਏ ਹਨੀ ਸਿੰਘ, ਮੁਹਾਲੀ 'ਚ ਪਰਚਾ ਦਰਜ
ਰੈਪ ਸਿੰਗਰ ਹਨੀ ਸਿੰਘ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮੁਹਾਲੀ ‘ਚ ਮਾਮਲਾ ਦਰਜ ਹੋਇਆ ਹੈ। ਹਨੀ ਸਿੰਘ ‘ਤੇ ਉਸ ਦੇ ਨਵੇਂ ਗਾਣੇ ‘ਮੱਖਣਾ’ ‘ਚ ਔਰਤਾਂ ਨੂੰ ਲੈ ਕੇ ਇਤਰਾਜ਼ਯੋਗ ਤੇ ਅਸ਼ਲੀਲ ਸ਼ਬਦਾਂ ਦੀ ਵਰਤੋਂ ਕਰਨ ਦਾ ਇਲਜ਼ਾਮ ਲੱਗਿਆ ਹੈ। ਬੀਤੇ ਦਿਨੀਂ ਇਸ ਮਾਮਲੇ ‘ਤੇ ਸੂਬਾ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਕੋਲ ਸ਼ਿਕਾਇਤ ਦਿੱਤੀ ਸੀ।
![ਆਖਰ ਫਸ ਗਏ ਹਨੀ ਸਿੰਘ, ਮੁਹਾਲੀ 'ਚ ਪਰਚਾ ਦਰਜ Rapper Yo Yo Honey Singh booked for using vulgar lyrics in Makhna song ਆਖਰ ਫਸ ਗਏ ਹਨੀ ਸਿੰਘ, ਮੁਹਾਲੀ 'ਚ ਪਰਚਾ ਦਰਜ](https://static.abplive.com/wp-content/uploads/sites/5/2019/03/15171825/honey-singh-2.jpg?impolicy=abp_cdn&imwidth=1200&height=675)
ਚੰਡੀਗੜ੍ਹ: ਰੈਪ ਸਿੰਗਰ ਹਨੀ ਸਿੰਘ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮੁਹਾਲੀ ‘ਚ ਮਾਮਲਾ ਦਰਜ ਹੋਇਆ ਹੈ। ਹਨੀ ਸਿੰਘ ‘ਤੇ ਉਸ ਦੇ ਨਵੇਂ ਗਾਣੇ ‘ਮੱਖਣਾ’ ‘ਚ ਔਰਤਾਂ ਨੂੰ ਲੈ ਕੇ ਇਤਰਾਜ਼ਯੋਗ ਤੇ ਅਸ਼ਲੀਲ ਸ਼ਬਦਾਂ ਦੀ ਵਰਤੋਂ ਕਰਨ ਦਾ ਇਲਜ਼ਾਮ ਲੱਗਿਆ ਹੈ। ਬੀਤੇ ਦਿਨੀਂ ਇਸ ਮਾਮਲੇ ‘ਤੇ ਸੂਬਾ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਕੋਲ ਸ਼ਿਕਾਇਤ ਦਿੱਤੀ ਸੀ।
ਸੂਬਾ ਮਹਿਲਾ ਕਮਿਸ਼ਨ ਦੀ ਸ਼ਿਕਾਇਤ ‘ਤੇ ਹਨੀ ਸਿੰਘ ਤੇ ਭੂਸ਼ਨ ਕੁਮਾਰ ਖਿਲਾਫ ਪੰਜਾਬ ਦੇ ਮੁਹਾਲੀ ਦੇ ਮਟੌੜ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ‘ਤੇ ਸੈਕਸ਼ਨ 294 (ਗੀਤਾਂ ਰਾਹੀਂ ਅਸ਼ਲੀਲਤਾ ਫੈਲਾਉਣ) ਤੇ 506 (ਧਮਕਾਉਣ) ਸਮੇਤ ਕੁਝ ਹੋਰ ਧਾਰਾਵਾਂ ‘ਚ ਕੇਸ ਦਰਜ ਕੀਤਾ ਗਿਆ ਹੈ।
ਸੂਬਾ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੇ ਇਸ ਬਾਰੇ ਚਿੱਠ ਲਿਖ ਹਨੀ ਸਿੰਘ ‘ਤੇ ਕਾਰਵਾਈ ਦੀ ਮੰਗ ਕੀਤੀ ਸੀ। ਮਨੀਸ਼ਾ ਨੇ ਪੰਜਾਬ ਦੇ ਗ੍ਰਹਿ ਸਕੱਤਰ ਤੇ ਡੀਜੀਪੀ ਨੂੰ ਵੀ ਚਿੱਠੀ ਲਿਖ ਕੇ ਵਿਰੋਧ ਦਾ ਪ੍ਰਗਟਾਵਾ ਕੀਤਾ ਸੀ। ਉਨ੍ਹਾਂ ਕਿਹਾ, ‘ਅਸੀਂ ਪੁਲਿਸ ਨੂੰ ਕਿਹਾ ਕਿ ਉਹ 'ਮੱਖਣਾ' ਗਾਣੇ ‘ਚ ਮਹਿਲਾਵਾਂ ਲਈ ਵਰਤੀ ਭੱਦੀ ਸ਼ਬਦਾਵਲੀ ਕਰਕੇ ਸਿੰਗਰ ਖਿਲਾਫ ਐਫਆਈਆਰ ਦਰਜ ਕਰੇ।”
ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ‘ਚ ਗਾਣੇ ਨੂੰ ਬੈਨ ਕੀਤਾ ਜਾਣਾ ਚਾਹੀਦਾ ਹੈ। ਹਨੀ ਸਿੰਘ ਦਾ ਇਹ ਗਾਣਾ 2018 ਦਸੰਬਰ ‘ਚ ਰਿਲੀਜ਼ ਹੋਇਆ ਸੀ। ਇਸ ਨੂੰ ਹਨੀ ਸਿੰਘ ਦੇ ਨਾਲ-ਨਾਲ ਨੇਹਾ ਕੱਕੜ ਨੇ ਵੀ ਗਾਇਆ ਤੇ ਗਾਣੇ ਨੂੰ ਲੋਕਾਂ ਨੇ ਪਸੰਦ ਵੀ ਕੀਤਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)