ਸੜਕ ਹਾਦਸੇ ਬਾਰੇ ਹਾਈ ਕੋਰਟ ਦਾ ਵੱਡਾ ਫੈਸਲਾ, ਕਾਹਲੀ ਤੇ ਲਾਪ੍ਰਵਾਹੀ ਨਾਲ ਡਰਾਈਵਿੰਗ ਨੂੰ ਤੇਜ਼ ਰਫਤਾਰ ਨਹੀਂ ਮੰਨਿਆ ਜਾ ਸਕਦਾ
ਅਦਾਲਤ ਨੇ ਕਿਹਾ ਕਿ ਜੇਕਰ ਟਰੱਕ ਡਰਾਈਵਰ ਲਾਪ੍ਰਵਾਹੀ ਨਾਲ ਟਰੱਕ ਚਲਾ ਰਿਹਾ ਸੀ ਤੇ ਉਸ ਦਾ ਬੀਮਾ ਕਰਵਾਇਆ ਗਿਆ ਸੀ, ਅਜਿਹੀ ਸਥਿਤੀ ਵਿੱਚ, ਬੀਮਾ ਕੰਪਨੀ ਨੂੰ ਉਸ ਨੂੰ ਉੱਚਿਤ ਮੁਆਵਜ਼ਾ ਦੇਣਾ ਚਾਹੀਦਾ ਹੈ।
Allahabad High Court ਨੇ ਨੈਸ਼ਨਲ ਇੰਸ਼ੋਰੈਂਸ ਕੰਪਨੀ ਨੂੰ ਟਰੱਕ ਹਾਦਸੇ 'ਚ ਨੌਜਵਾਨ ਦੀ ਮੌਤ 'ਤੇ 33 ਲੱਖ 50 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਹੁਕਮ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ ਨੌਜਵਾਨ ਦੀ ਅਚਾਨਕ ਹੋਈ ਮੌਤ ਕਿਸੇ ਵੀ ਮਾਤਾ-ਪਿਤਾ ਤੇ ਉਸ ਦੇ ਪਰਿਵਾਰ ਲਈ ਕਿਸੇ ਵੱਡੇ ਸਦਮੇ ਤੋਂ ਘੱਟ ਨਹੀਂ।
ਅਦਾਲਤ ਨੇ ਕਿਹਾ ਕਿ ਮਾਂ ਨੇ ਪਹਿਲਾਂ ਆਪਣਾ ਇਕਲੌਤਾ ਪੁੱਤਰ ਗੁਆ ਦਿੱਤਾ, ਉਸ ਤੋਂ ਬਾਅਦ ਪਤੀ ਦੀ ਵੀ ਮੌਤ ਹੋ ਗਈ। ਅਸੀਂ ਚੰਗੀ ਤਰ੍ਹਾਂ ਸਮਝਦੇ ਹਾਂ ਕਿ ਉਹ ਆਪਣੀ ਬਾਕੀ ਦੀ ਜ਼ਿੰਦਗੀ ਇਕੱਲੇ ਸੰਘਰਸ਼ਾਂ ਵਿਚ ਕਿਵੇਂ ਗੁਜ਼ਾਰ ਰਹੀ ਹੈ।
ਹਾਈਕੋਰਟ ਨੇ ਸਾਰੀਆਂ ਦਲੀਲਾਂ ਰੱਦ ਕੀਤੀਆਂ
ਇਸ ਨਿਰੀਖਣ ਦੇ ਨਾਲ ਅਦਾਲਤ ਨੇ ਬੀਮਾ ਕੰਪਨੀ ਨੂੰ ਟ੍ਰਿਬਿਊਨਲ ਦੇ ਅਵਾਰਡ ਤੋਂ ਅੱਠ ਪ੍ਰਤੀਸ਼ਤ ਵਿਆਜ ਅਦਾ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਨੇ ਬੀਮਾ ਕੰਪਨੀ ਦੀ ਇਸ ਦਲੀਲ ਨੂੰ ਵੀ ਰੱਦ ਕਰ ਦਿੱਤਾ ਕਿ ਟਰੱਕ ਦੀ ਸਪੀਡ ਤੇਜ਼ ਨਹੀਂ ਸੀ ਇਹ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਸਫਰ ਕਰ ਰਿਹਾ ਸੀ। ਅਦਾਲਤ ਨੇ ਕਿਹਾ ਕਿ ਲਾਪਰਵਾਹੀ ਨਾਲ ਪੂਰੀ ਤਰ੍ਹਾਂ ਨਾਲ ਗੱਡੀ ਚਲਾਉਣ ਨੂੰ ਹਮੇਸ਼ਾ ਤੇਜ਼ ਰਫ਼ਤਾਰ ਨਾਲ ਨਹੀਂ ਜੋੜਿਆ ਜਾ ਸਕਦਾ।
ਹਾਈਕੋਰਟ ਦਾ ਇਹ ਹੁਕਮ ਜਸਟਿਸ ਸੁਨੀਤਾ ਅਗਰਵਾਲ ਅਤੇ ਜਸਟਿਸ ਕ੍ਰਿਸ਼ਨਾ ਪਹਿਲ ਦੀ ਡਿਵੀਜ਼ਨ ਬੈਂਚ ਨੇ ਡਾ: ਅਨੂਪ ਕੁਮਾਰ ਭੱਟਾਚਾਰੀਆ (ਮੁਕੱਦਮੇ ਦੌਰਾਨ ਮ੍ਰਿਤਕ) ਅਤੇ ਲੀਨਾ ਭੱਟਾਚਾਰੀਆ ਦੀ ਅਪੀਲ 'ਤੇ ਦਿੱਤਾ ਹੈ। ਕੋਰਟ ਨੇ ਕਿਹਾ ਕਿ ਬੀਮਾ ਕੰਪਨੀ ਨੂੰ ਹਾਦਸੇ 'ਚ ਉਚਿਤ ਮੁਆਵਜ਼ਾ ਦੇਣਾ ਚਾਹੀਦਾ ਹੈ
ਅਵਾਰਡ ਦੇ ਖਿਲਾਫ ਦਾਇਰ ਅਪੀਲ ਵਿੱਚ ਅਪੀਲਕਰਤਾ ਨੇ ਦਲੀਲ ਦਿੱਤੀ ਸੀ ਕਿ ਟਰੱਕ ਡਰਾਈਵਰ ਘੋਰ ਲਾਪਰਵਾਹੀ ਨਾਲ ਟਰੱਕ ਚਲਾ ਰਿਹਾ ਸੀ ਅਤੇ ਉਸਦਾ ਬੀਮਾ ਕਰਵਾਇਆ ਗਿਆ ਸੀ। ਇਸ ਸਥਿਤੀ ਵਿੱਚ, ਬੀਮਾ ਕੰਪਨੀ ਨੂੰ ਉਚਿਤ ਮੁਆਵਜ਼ਾ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਮੋਦੀ ਸਰਕਾਰ ਨੇ ਕੁੜੀਆਂ ਦੇ ਵਿਆਹ ਦੀ ਉਮਰ ਵਧਾਉਣ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin