Ration Card list : ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ ਹੈ। ਜੇਕਰ ਤੁਸੀਂ ਵੀ ਰਾਸ਼ਨ ਕਾਰਡ ਧਾਰਕ ਹੋ ਤਾਂ ਤੁਹਾਡਾ ਕਾਰਡ ਜਲਦੀ ਹੀ ਰੱਦ ਹੋਣ ਵਾਲਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਲੱਖਾਂ ਲੋਕਾਂ ਦੇ ਰਾਸ਼ਨ ਕਾਰਡ ਰੱਦ ਕੀਤੇ ਜਾਣਗੇ। ਹੁਣ ਦੇਸ਼ ਦੇ ਲੱਖਾਂ ਲੋਕਾਂ ਨੂੰ ਮੁਫ਼ਤ ਰਾਸ਼ਨ ਦੀ ਸਹੂਲਤ ਨਹੀਂ ਮਿਲੇਗੀ।

10 ਲੱਖ ਕਾਰਡ ਕੀਤੇ ਜਾਣਗੇ ਰੱਦ 



ਸਰਕਾਰ ਨੇ ਦੱਸਿਆ ਹੈ ਕਿ ਦੇਸ਼ 'ਚ ਕਰੀਬ 10 ਲੱਖ ਲੋਕ ਫਰਜ਼ੀ ਤਰੀਕੇ ਨਾਲ ਮੁਫਤ ਰਾਸ਼ਨ ਦੀ ਸਹੂਲਤ ਦਾ ਲਾਭ ਲੈ ਰਹੇ ਹਨ। ਇਨ੍ਹਾਂ ਸਾਰੇ ਲੋਕਾਂ ਦੇ ਰਾਸ਼ਨ ਕਾਰਡ ਰੱਦ ਕਰ ਦਿੱਤੇ ਜਾਣਗੇ। ਕਰੀਬ 10 ਲੱਖ ਲੋਕਾਂ ਦੇ ਰਾਸ਼ਨ ਕਾਰਡਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਇਹ ਕਾਰਡ ਜਲਦੀ ਹੀ ਰੱਦ ਕਰ ਦਿੱਤੇ ਜਾਣਗੇ। ਸਰਕਾਰ ਨੇ ਇਸ ਦੀ ਸੂਚੀ ਤਿਆਰ ਕਰ ਲਈ ਹੈ।

 



ਦੱਸ ਦੇਈਏ ਕਿ ਜਿਨ੍ਹਾਂ ਲੋਕਾਂ ਦੇ ਕਾਰਡ ਫਰਜ਼ੀ ਪਾਏ ਗਏ ਹਨ, ਉਨ੍ਹਾਂ ਤੋਂ ਵੀ ਸਰਕਾਰ ਵੱਲੋਂ ਵਸੂਲੀ ਕੀਤੀ ਜਾਵੇਗੀ। ਇਸ ਸਮੇਂ ਦੇਸ਼ ਭਰ ਵਿੱਚ ਲਗਭਗ 80 ਕਰੋੜ ਲੋਕ ਮੁਫਤ ਰਾਸ਼ਨ ਦੀ ਸਹੂਲਤ ਦਾ ਲਾਭ ਲੈ ਰਹੇ ਹਨ। ਅਯੋਗ ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਕਣਕ, ਚਾਵਲ ਅਤੇ ਛੋਲੇ ਨਹੀਂ ਮਿਲਣਗੇ।

ਸੂਚੀ ਡਿੱਪੂ ਹੋਲਡਰ ਨੂੰ ਭੇਜੀ ਜਾਵੇਗੀ


ਸਰਕਾਰ ਨੇ ਦੱਸਿਆ ਹੈ ਕਿ ਸਾਰੇ ਅਯੋਗ ਲੋਕਾਂ ਦੀ ਪੂਰੀ ਸੂਚੀ ਡਿੱਪੂ ਹੋਲਡਰ ਨੂੰ ਭੇਜੀ ਜਾਵੇਗੀ। ਇਸ ਤੋਂ ਬਾਅਦ ਡਿੱਪੂ ਹੋਲਡਰ ਇਨ੍ਹਾਂ ਲੋਕਾਂ ਨੂੰ ਰਾਸ਼ਨ ਨਹੀਂ ਦੇਣਗੇ। ਡਿੱਪੂ ਹੋਲਡਰ ਨਾਵਾਂ ਦੀ ਨਿਸ਼ਾਨਦੇਹੀ ਕਰਨਗੇ ਅਤੇ ਅਜਿਹੇ ਕਾਰਡ ਧਾਰਕਾਂ ਦੀ ਰਿਪੋਰਟ ਜ਼ਿਲ੍ਹਾ ਹੈੱਡਕੁਆਰਟਰ ਨੂੰ ਭੇਜਣਗੇ। ਜਿਸ ਤੋਂ ਬਾਅਦ ਉਨ੍ਹਾਂ ਦੇ ਕਾਰਡ ਰੱਦ ਕਰ ਦਿੱਤੇ ਜਾਣਗੇ।

NFSA ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਿਹੜੇ ਕਾਰਡ ਧਾਰਕਾਂ ਨੇ ਇਨਕਮ ਟੈਕਸ ਅਦਾ ਕੀਤਾ ਹੈ ਜਾਂ ਜਿਨ੍ਹਾਂ ਕੋਲ 10 ਵਿੱਘੇ ਤੋਂ ਵੱਧ ਜ਼ਮੀਨ ਹੈ, ਉਨ੍ਹਾਂ ਦੇ ਨਾਂ ਸੂਚੀ ਵਿੱਚੋਂ ਕੱਟੇ ਜਾਣਗੇ। ਅਜਿਹੇ ਲੋਕਾਂ ਨੂੰ ਮੁਫਤ ਰਾਸ਼ਨ ਨਹੀਂ ਮਿਲੇਗਾ। ਇਸ ਦੇ ਨਾਲ ਹੀ ਕੁਝ ਲੋਕ ਅਜਿਹੇ ਵੀ ਹਨ ਜੋ ਮੁਫਤ ਰਾਸ਼ਨ ਦਾ ਕਾਰੋਬਾਰ ਕਰਦੇ ਹਨ। ਅਜਿਹੇ ਲੋਕਾਂ ਦੀ ਪਛਾਣ ਵੀ ਕਰ ਲਈ ਗਈ ਹੈ। ਇਨ੍ਹਾਂ ਲੋਕਾਂ ਦੇ ਕਾਰਡ ਵੀ ਰੱਦ ਕਰ ਦਿੱਤੇ ਜਾਣਗੇ।