ਨਵੀਂ ਦਿੱਲੀ: ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਅਤੇ ਰਵੀ ਸ਼ੰਕਰ ਪ੍ਰਸਾਦ ਨੇ ਕੇਂਦਰੀ ਮੰਤਰੀ ਮੰਡਲ ਦੇ ਵਿਸਥਾਰ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਹੈ। ਪ੍ਰਕਾਸ਼ ਜਾਵਡੇਕਰ ਸੂਚਨਾ ਅਤੇ ਪ੍ਰਸਾਰਣ ਮੰਤਰੀ ਦੇ ਨਾਲ ਨਾਲ ਵਾਤਾਵਰਣ, ਜੰਗਲਾਤ ਅਤੇ ਮੌਸਮ ਪਰਿਵਰਤਨ ਮੰਤਰਾਲੇ ਨੂੰ ਸੰਭਾਲ ਰਹੇ ਸਨ।


ਇਸ ਦੇ ਨਾਲ ਹੀ ਰਵੀ ਸ਼ੰਕਰ ਪ੍ਰਸਾਦ 'ਤੇ ਕਾਨੂੰਨ ਅਤੇ ਆਈਟੀ ਮੰਤਰਾਲੇ ਦੀ ਜ਼ਿੰਮੇਵਾਰੀ ਸੀ। ਇਨ੍ਹਾਂ ਦੋਵਾਂ ਮੰਤਰੀਆਂ ਦੇ ਅਸਤੀਫੇ ਤੋਂ ਬਾਅਦ ਹੁਣ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਵਾਲੇ ਮੰਤਰੀਆਂ ਦੀ ਗਿਣਤੀ 12 ਹੋ ਗਈ ਹੈ।


ਇਨ੍ਹਾਂ ਦੋਵਾਂ ਮੰਤਰੀਆਂ ਤੋਂ ਪਹਿਲਾਂ ਡੀਵੀ ਸਦਾਨੰਦ ਗੌੜਾ, ਥਾਵਰਚੰਦ ਗਹਿਲੋਤ, ਰਮੇਸ਼ ਪੋਖਰਿਆਲ ਨਿਸ਼ੰਕ, ਡਾ ਹਰਸ਼ ਵਰਧਨ, ਸੰਤੋਸ਼ ਕੁਮਾਰ ਗੰਗਵਾਰ ਨੇ ਕਰਨਾਟਕ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। 


ਇਸ ਤੋਂ ਇਲਾਵਾ ਸੰਜੇ ਧੋਤਰਾ, ਰਤਨ ਲਾਲ ਕਟਾਰੀਆ, ਪ੍ਰਤਾਪ ਚੰਦਰ ਸਾਰੰਗੀ ਅਤੇ ਦੇਬਾਸ਼੍ਰੀ ਚੌਧਰੀ ਨੇ ਵੀ ਮੰਤਰੀ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ