Train Accident: ਪੱਛਮੀ ਬੰਗਾਲ 'ਚ ਹੋਏ ਰੇਲ ਹਾਦਸੇ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਘਟਨਾ ਦੀ ਜਾਂਚ ਦੇ ਆਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਹਾਦਸੇ ਨੂੰ ਬੇਹੱਦ ਮੰਦਭਾਗਾ ਦੱਸਿਆ ਹੈ
ਦੱਸ ਦੇਈਏ ਕਿ ਪੱਛਮੀ ਬੰਗਾਲ ਦੇ ਜਲਪਾਈਗੁੜੀ ਦੇ ਕੋਲ ਇੱਕ ਮਾਲ ਗੱਡੀ ਨੇ ਕੰਚਨਜੰਗਾ ਟਰੇਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਘਟਨਾ 'ਚ 7 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਲੋਕ ਜ਼ਖਮੀ ਹੋਏ ਹਨ।
ਘਟਨਾ ਤੋਂ ਬਾਅਦ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਘਟਨਾ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਜਾ ਰਿਹਾ ਹੈ। ਰੇਲਵੇ ਦੇ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ।
ਜ਼ਿਕਰ ਕਰ ਦਈਏ ਕਿ ਸੋਮਵਾਰ (17-06-2024) ਨੂੰ ਪੱਛਮੀ ਬੰਗਾਲ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ ਜਲਪਾਈਗੁੜੀ ਵਿੱਚ ਯਾਤਰੀਆਂ ਨਾਲ ਭਰੀ ਕੰਚਨਜੰਗਾ ਐਕਸਪ੍ਰੈਸ ਇੱਕ ਮਾਲ ਗੱਡੀ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕੰਚਨਜੰਗਾ ਐਕਸਪ੍ਰੈਸ ਦੇ ਕਈ ਡੱਬੇ ਪਟੜੀ ਤੋਂ ਉੱਤਰ ਗਏ।
ਦੱਸਿਆ ਜਾ ਰਿਹਾ ਹੈ ਕਿ ਹਾਦਸਾ ਸਵੇਰੇ 9.30 ਵਜੇ ਵਾਪਰਿਆ। ਟ੍ਰੇਨ ਨੰਬਰ 13174 ਕੰਚਨਜੰਗਾ ਐਕਸਪ੍ਰੈਸ ਇੱਕ ਮਾਲ ਗੱਡੀ ਨਾਲ ਟਕਰਾ ਗਈ। ਇਸ ਤੋਂ ਬਾਅਦ ਕੰਚਨਜੰਗਾ ਐਕਸਪ੍ਰੈਸ ਦੇ ਦੋ ਡੱਬੇ ਪਟੜੀ ਤੋਂ ਉੱਤਰ ਗਏ। ਹਾਲਾਂਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ। ਇਸ ਹਾਦਸੇ 'ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਾਦਸੇ ਤੋਂ ਬਾਅਦ ਦੀ ਵੀਡੀਓ ਸਾਹਮਣੇ ਆਈ ਹੈ।