ਪੜਚੋਲ ਕਰੋ
(Source: ECI/ABP News)
RBI ਗਵਰਨਰ ਉਰਜਿਤ ਪਟੇਲ ਨੇ ਦਿੱਤਾ ਅਸਤੀਫ਼ਾ
![RBI ਗਵਰਨਰ ਉਰਜਿਤ ਪਟੇਲ ਨੇ ਦਿੱਤਾ ਅਸਤੀਫ਼ਾ rbi governer urjit patel resigns RBI ਗਵਰਨਰ ਉਰਜਿਤ ਪਟੇਲ ਨੇ ਦਿੱਤਾ ਅਸਤੀਫ਼ਾ](https://static.abplive.com/wp-content/uploads/sites/5/2018/12/10173535/urjit-patel.jpg?impolicy=abp_cdn&imwidth=1200&height=675)
ਚੰਡੀਗੜ੍ਹ: ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਦੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਲਾਂਕਿ ਉਨ੍ਹਾਂ ਦਾ ਕਾਰਜਕਾਲ ਸਤੰਬਰ 2019 ਨੂੰ ਖ਼ਤਮ ਹੋਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਨਿੱਜੀ ਕਾਰਨਾਂ ਕਰਕੇ ਇਹ ਅਸਤੀਫ਼ਾ ਦੇ ਰਹੇ ਹਨ। ਉਹ ਸਤੰਬਰ 2016 ਨੂੰ RBI ਗਵਰਨਰ ਚੁਣੇ ਗਏ ਸਨ।
ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਉਰਜਿਤ ਪਟੇਲ ਨੇ ਨੋਟਬੰਦੀ ਦੇ ਅੰਕੜੇ ਜਾਰੀ ਕੀਤੇ ਸਨ ਜੋ ਕੇਂਦਰ ਦੀ ਮੋਦੀ ਸਰਕਾਰ ਨੂੰ ਪਸੰਦ ਨਹੀਂ ਆਏ। ਉਨ੍ਹਾਂ ਵੱਲੋਂ ਅੰਕੜੇ ਜਾਰੀ ਕਰਨ ਬਾਅਦ ਵਿਰੋਧੀ ਧਿਰ ਲਗਾਤਾਰ ਮੋਦੀ ਸਰਕਾਰ ਨੂੰ ਘੇਰ ਰਿਹਾ ਸੀ। ਪਿਛਲੇ ਸਮੇਂ ਦੌਰਾਨ ਰਿਜ਼ਰਵ ਬੈਂਕ ਦੀ ਖੁਦਮੁਖਤਿਆਰੀ ਤੇ ਕੁਝ ਹੋਰ ਕਾਰਨਾਂ ਕਰਕੇ RBI ’ਤੇ ਸਰਕਾਰ ਵਿੱਚ ਖਾਸਾ ਤਣਾਅ ਵਧ ਗਿਆ ਸੀ। ਉਦੋਂ ਤੋਂ ਹੀ ਲੱਗ ਰਿਹਾ ਸੀ ਕਿ ਉਹ ਅਹੁਦਾ ਛੱਡ ਸਕਦੇ ਹਨ।
ਇਸ ਮਾਮਲੇ ਸਬੰਧੀ ਉਰਜਿਤ ਪਟੇਲ ਦਾ ਲੰਮੇ ਸਮੇਂ ਤੋਂ ਸਰਕਾਰ ਨਾਲ ਵਿਵਾਦ ਚੱਲ ਰਿਹਾ ਸੀ। ਹੁਣ ਉਨ੍ਹਾਂ ਦੇ ਅਸਤੀਫੇ ਮਗਰੋਂ ਮੋਦੀ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਅੱਜ ਹੀ ਮੋਦੀ ਦੇ ਮੰਤਰੀ ਤੇ ਰਾਸ਼ਟਰੀ ਲੋਕ ਸਮਤਾ ਪਾਰਟੀ (ਆਰਐਲਐਸਪੀ) ਦੇ ਪ੍ਰਧਾਨ ਉਪੇਂਦਰ ਕੁਸ਼ਵਾਹਾ ਨੇ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਨਾਲ ਸਬੰਧ ਤੋੜਨ ਬਾਅਦ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਮੋਦੀ ਸਰਕਾਰ ’ਤੇ ਇਲਜ਼ਾਮਾਂ ਦੀ ਝੜੀ ਲਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਆਸਾਂ ’ਤੇ ਖਰੀ ਨਹੀਂ ਉੱਤਰੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਕਾਰੋਬਾਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)