ਪੜਚੋਲ ਕਰੋ
Advertisement
2000 ਦੇ ਨੋਟ ਬਾਰੇ ਨਵਾਂ ਦਾਅਵਾ, RBI ਨੇ ਕੀਤਾ ਸਪਸ਼ਟ
ਆਰਬੀਆਈ ਨੇ ਸੋਸ਼ਲ ਮੀਡੀਆ 'ਤੇ ਕੀਤੇ ਜਾ ਰਹੇ ਅਜਿਹੇ ਸਾਰੇ ਦਾਅਵਿਆਂ ਨੂੰ ਗਲਤ ਕਰਾਰ ਦਿੰਦਿਆਂ ਮਹਿਜ਼ ਅਫ਼ਵਾਹ ਦੱਸਿਆ ਹੈ। RBI ਨੇ ਕਿਹਾ ਹੈ ਕਿ ਇਹ ਜਾਣਕਾਰੀ ਸਹੀ ਨਹੀਂ, ਅਜਿਹਾ ਕੋਈ ਹੁਕਮ ਨਹੀਂ ਦਿੱਤਾ ਗਿਆ।
ਨਵੀਂ ਦਿੱਲੀ: ਨੋਟਬੰਦੀ ਮਗਰੋਂ ਲਿਆਂਦੇ ਗਏ 2 ਹਜ਼ਾਰ ਰੁਪਏ ਦੇ ਨੋਟ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋ ਹਜ਼ਾਰ ਰੁਪਏ ਦੇ ਨੋਟ ਬੰਦ ਹੋਣ ਜਾ ਰਹੇ ਹਨ। ਆਰਬੀਆਈ ਨੇ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਹਨ।
ਕਈ ਸੋਸ਼ਲ ਮੀਡੀਆ ਯੂਜ਼ਰਸ ਨੇ ਅਫਵਾਹਾਂ ਫੈਲਾਈਆਂ ਕਿ ਕਸ਼ਮੀਰ ਦੀ ਸਥਿਤੀ ਦੇ ਮੱਦੇਨਜ਼ਰ ਦੋ ਹਜ਼ਾਰ ਰੁਪਏ ਦੇ ਨੋਟ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਬਾਰੇ ਪ੍ਰਤੀਕਿਰਿਆ ਦਿੰਦਿਆਂ ਆਰਬੀਆਈ ਨੇ ਸੋਸ਼ਲ ਮੀਡੀਆ 'ਤੇ ਕੀਤੇ ਜਾ ਰਹੇ ਅਜਿਹੇ ਸਾਰੇ ਦਾਅਵਿਆਂ ਨੂੰ ਗਲਤ ਕਰਾਰ ਦਿੰਦਿਆਂ ਮਹਿਜ਼ ਅਫ਼ਵਾਹ ਦੱਸਿਆ ਹੈ। RBI ਨੇ ਕਿਹਾ ਹੈ ਕਿ ਇਹ ਜਾਣਕਾਰੀ ਸਹੀ ਨਹੀਂ, ਅਜਿਹਾ ਕੋਈ ਹੁਕਮ ਨਹੀਂ ਦਿੱਤਾ ਗਿਆ।
ਯਾਦ ਰਹੇ 8 ਨਵੰਬਰ, 2016 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 500 ਤੇ 1000 ਹਜ਼ਾਰ ਰੁਪਏ ਦੇ ਪੁਰਾਣੇ ਨੋਟ ਤੁਰੰਤ ਬੰਦ ਕਰਨ ਦਾ ਐਲਾਨ ਕੀਤਾ ਸੀ ਤੇ ਇਸ ਤੋਂ ਬਾਅਦ ਆਰਬੀਆਈ ਨੇ 500 ਤੇ 2000 ਰੁਪਏ ਦੇ ਨਵੇਂ ਨੋਟ ਜਾਰੀ ਕੀਤੇ ਸੀ।There are social media reports about cancellation of RBI officers' leave/LFC. It is clarified that this information is not correct and no such order has been issued by the RBI.
— ReserveBankOfIndia (@RBI) August 17, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement