ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੀਆਰਪੀਐਫ ਦੇ ਕਾਫਲੇ 'ਤੇ ਦਹਿਸ਼ਤੀ ਹਮਲਾ ਵਿੱਚ ਹੁਣ ਤਕ 30 ਜਵਾਨਾਂ ਦੇ ਸ਼ਹੀਦ ਤੇ 25 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਦੱਖਣੀ ਕਸ਼ਮੀਰ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 2500 ਜਵਾਨਾਂ ਦੇ ਕਾਫਲੇ ਇਹ ਹਮਲਾ ਕੀਤਾ ਗਿਆ। ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਨੇ ਲਈ ਹੈ।


ਯਾਦ ਰਹੇ 2004 ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਫਿਦਾਇਨ ਹਮਲਾ ਨਹੀਂ ਹੋਇਆ ਸੀ। ਇਸ ਹਮਲੇ ਮਗਰੋਂ ਭਾਰਤ ਸਰਕਾਰ ਨੇ ਸਖਤ ਤੇਵਰ ਵਿਾਏ ਹਨ। ਕੇਂਦਰੀ ਵਿਦੇਸ਼ ਰਾਜ ਮੰਤਰੀ ਜਨਰਲ ਵੀਕੇ ਸਿੰਘ ਨੇ ਕਿਹਾ ਹੈ ਕਿ ਜਵਾਨਾਂ ਦੇ ਖੂਨ ਦੀ ਇੱਕ-ਇੱਕ ਬੂੰਦ ਦਾ ਬਦਲਾ ਲਿਆ ਜਾਏਗਾ। ਉਨ੍ਹਾਂ ਕਿਹਾ ਕਿ ਇੱਕ ਸਿਪਾਹੀ ਤੇ ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਖੂਨ ਖੌਲ ਰਿਹਾ ਹੈ।

ਉਧਰ, ਸੀਆਰਪੀਐਫ ਨੇ ਇਸ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ ਹੈ। ਰੱਖਿਆ ਮਾਹਿਰਾਂ ਦਾ ਕਹਿਣਾ ਹੈ ਕਿ 2016 ਤੇ ਉੜੀ ਹਮਲੇ ਤੋਂ ਬਾਅਦ ਇਹ ਸਭ ਤੋਂ ਵੱਡਾ ਅੱਤਵਾਦੀ ਹੱਥ ਹੈ। ਉਨ੍ਹਾਂ ਨੇ ਇਸ ਹਮਲੇ ਪਿੱਛੇ ਪਾਕਿਸਤਾਨ ਦਾ ਹੱਥ ਹੋਣ ਦੀ ਗੱਲ ਕਹਿੰਦਿਆਂ ਸਬਕ ਸਿਖਾਉਣ ਦੀ ਸਲਾਹ ਦਿੱਤੀ ਹੈ।
ਵੱਖ-ਵੱਖ ਸਿਆਸੀ ਪਾਰਟੀਆਂ ਦੇ ਪ੍ਰਤੀਕਰਮ