Arvind Kejriwal Arrest: ਦਿੱਲੀ ਸ਼ਰਾਬ ਘੋਟਾਲਾ ਮਾਮਲੇ ਵਿੱਚ ED ਨੇ ਬੀਤੀ ਰਾਤ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਈਡੀ ਦੀ ਟੀਮ ਕੇਜਰੀਵਾਲ ਨੂੰ 10ਵੀਂ ਵਾਰ ਸੰਮਨ ਦੇਣ ਆਈ ਸੀ। ਗ੍ਰਿਫਤਾਰੀ ਤੋਂ ਬਾਅਦ ਈਡੀ ਕੇਜਰੀਵਾਲ ਨੂੰ ਆਪਣੇ ਦਫਤਰ ਲੈ ਗਈ। ਆਰਐਮਐਲ ਹਸਪਤਾਲ ਤੋਂ ਪਹੁੰਚੀ ਡਾਕਟਰਾਂ ਦੀ ਟੀਮ ਨੇ ਕੇਜਰੀਵਾਲ ਦਾ ਮੈਡੀਕਲ ਕੀਤਾ।
ਈਡੀ ਦੀ ਟੀਮ ਨੇ ਕੇਜਰੀਵਾਲ ਤੋਂ ਮੁੜ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਈਡੀ ਗਵਾਹਾਂ ਦੇ ਬਿਆਨਾਂ ਦੇ ਆਧਾਰ 'ਤੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਦੇ ਲਈ ਸੂਚੀ ਬਣਾਈ ਗਈ ਹੈ। ਰਿਪੋਰਟਾਂ ਮੁਤਾਬਕ ਕੇਜਰੀਵਾਲ ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ।
ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ED ਨੇ ਗੋਆ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਬਿਆਨ ਦਰਜ ਕੀਤੇ ਹਨ। ਗੋਆ ਤੋਂ ਆਪ ਦੇ ਵਿਧਾਇਕਾ ਨੇ ED ਸਾਹਮਣੇ ਮੰਨਿਆ ਹੈ ਕਿ ਸ਼ਰਾਬ ਘੁਟਾਲੇ ਦਾ ਪੈਸਾ ਉਹਨਾਂ ਕੋਲ ਆਇਆ ਹੈ। ਇਸ ਵੀ ਜਾਣਕਾਰੀ ਮਿਲੀ ਹੈ ਕਿ ਗੋਆ ਦੇ ਵਿਧਾਇਕਾਂ ਨੇ ED ਨੂੰ ਦੱਸਿਆ ਕਿ ਦਿੱਲੀ ਸ਼ਰਾਬ ਘੁਟਾਲੇ ਦਾ ਪੈਸੇ ਗੋਆ ਵਿੱਚ ਚੋਣਾਂ ਦੌਰਾਨ ਵਰਤਿਆ ਗਿਆ ਹੈ।
ਕੇਜਰੀਵਾਲ ਨੂੰ ਅੱਜ ਦੁਪਹਿਰ 2.30 ਵਜੇ ਪੀਐਮਐਲਏ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਈਡੀ ਕੇਜਰੀਵਾਲ ਦਾ ਰਿਮਾਂਡ ਲੈਣ ਦੀ ਕੋਸ਼ਿਸ਼ ਕਰੇਗੀ। ਦਿੱਲੀ ਦੇ ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਹੀ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ। ਜੇਲ੍ਹ ਤੋਂ ਸਰਕਾਰ ਚਲਾਏਗੀ।
ਇਸ ਤੋਂ ਇਲਾਵਾ ਸੁਪਰੀਮ ਕੋਰਟ 'ਚ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਸੁਣਵਾਈ ਹੋਵੇਗੀ। ਜਸਟਿਸ ਸੰਜੀਵ ਖੰਨਾ, ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਐਮ ਐਮ ਸੁੰਦਰੇਸ਼ ਦੀ ਬੈਂਚ ਇਸ ਦੀ ਸੁਣਵਾਈ ਕਰੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial