ਪੜਚੋਲ ਕਰੋ

ਲਾਲ ਕਿਲਾ ਹਿੰਸਾ ਕੇਸ: ਦੀਪ ਸਿੱਧੂ ਤੇ ਹੋਰ ਅਦਾਲਤ 'ਚ ਪੇਸ਼  

ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ ਸੋਮਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਸਾਹਵੇਂ ਪੇਸ਼ ਹੋਏ। ਉਹ ਇਸੇ ਵਰ੍ਹੇ ਗਣਤੰਤਰ ਦਿਵਸ ਮੌਕੇ ਅੰਦੋਲਨਕਾਰੀ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੌਰਾਨ ਲਾਲ ਕਿਲੇ ਉੱਤੇ ਵਾਪਰੀ ਹਿੰਸਕ ਘਟਨਾ ਦੇ ਮਾਮਲੇ ਵਿੱਚ ਮੁਲਜ਼ਮ ਹਨ।

ਨਵੀਂ ਦਿੱਲੀ: ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ ਅੱਜ ਸੋਮਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਸਾਹਵੇਂ ਪੇਸ਼ ਹੋਏ। ਉਹ ਇਸੇ ਵਰ੍ਹੇ ਗਣਤੰਤਰ ਦਿਵਸ ਮੌਕੇ ਅੰਦੋਲਨਕਾਰੀ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੌਰਾਨ ਲਾਲ ਕਿਲੇ ਉੱਤੇ ਵਾਪਰੀ ਹਿੰਸਕ ਘਟਨਾ ਦੇ ਮਾਮਲੇ ਵਿੱਚ ਮੁਲਜ਼ਮ ਹਨ।

ਅੱਜ ਦੀਪ ਸਿੱਧੂ ਦੇ ਨਾਲ ਹੋਰ ਵੀ ਕਈ ਮੁਲਜ਼ਮ ਵੀਡੀਓ ਕਾਨਫ਼ਰੰਸਿੰਗ ਰਾਹੀਂ ਚੀਫ਼ ਮੈਟਰੋਪਾਲਿਟਨ ਮੈਜਿਸਟ੍ਰੇਟ ਗਜੇਂਦਰ ਸਿੰਘ ਨਾਗਰ ਸਾਹਵੇਂ ਪੇਸ਼ ਹੋਏ। ਇਸ ਦੌਰਾਨ ਮਹਿੰਦਰ ਸਿੰਘ ਖ਼ਾਲਸਾ ਨਾਂ ਦੇ ਇੱਕ ਮੁਲਜ਼ਮ ਨੇ ਮੈਡੀਕਲ ਆਧਾਰ ਉੱਤੇ ਪੇਸ਼ੀ ਤੋਂ ਛੋਟ ਮੰਗੀ, ਜੋ ਪ੍ਰਵਾਨ ਕਰ ਲਈ ਗਈ।

ਚੀਫ਼ ਮੈਟਰੋਪਾਲਿਟਨ ਮੈਜਿਸਟ੍ਰੇਟ ਨੇ ਪੁਲਿਸ ਨੂੰ ਹਦਾਇਤ ਕੀਤੀ ਕਿ ਸਾਰੇ ਮੁਲਜ਼ਮਾਂ ਵਿਰੁੱਧ ਪੇਸ਼ ਹੋਈ ਚਾਰਜਸ਼ੀਟ ਉਨ੍ਹਾਂ ਤੱਕ ਪੁੱਜਦੀ ਕੀਤੀ ਜਾਵੇ ਤੇ ਇਸ ਮਾਮਲੇ ਦੀ ਅਗਲੀ ਸੁਣਵਾਈ 22 ਜੁਲਾਈ ਤੈਅ ਕਰ ਦਿੱਤੀ। ਪਿਛਲੇ ਮਹੀਨੇ ਅਦਾਲਤ ਨੇ ਲਾਲ ਕਿਲਾ ਹਿੰਸਾ ਮਾਮਲੇ ਵਿੱਚ ਪੇਸ਼ ਕੀਤੀ ਗਈ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ 12 ਜੁਲਾਈ ਨੂੰ ਸਾਰੇ ਮੁਲਜ਼ਮਾਂ ਨੂੰ ਅਦਾਲਤ ਸਾਹਵੇਂ ਪੇਸ਼ ਹੋਣ ਦਾ ਹੁਕਮ ਦਿੱਤਾ ਸੀ।

ਦੱਸ ਦੇਈਏ ਕਿ 26 ਜਨਵਰੀ ਨੂੰ ਅੰਦੋਲਨਕਾਰੀ ਕਿਸਾਨਾਂ ਦੀ ਟ੍ਰੈਕਟਰ ਰੈਲੀ ਦੌਰਾਨ ਪੁਲਿਸ ਨਾਲ ਝੜਪ ਹੋ ਗਈ ਸੀ। ਇਹ ਕਿਸਾਨ ਪਿਛਲੇ ਸਾਢੇ ਸੱਤ ਮਹੀਨਿਆਂ ਤੋਂ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਰੋਸ ਮੁਜ਼ਾਹਰੇ ਕਰ ਰਹੇ ਹਨ ਤੇ ਉਨ੍ਹਾਂ ਦੀ ਮੰਗ ਹੈ ਕਿ ਇਹ ਤਿੰਨੇ ਕਾਨੂੰਨ ਰੱਦ ਕੀਤੇ ਜਾਣ। ਉਸ ਟ੍ਰੈਕਟਰ ਰੈਲੀ ਦੌਰਾਨ ਕੁਝ ਵਿਅਕਤੀਆਂ ਨੇ ਲਾਲ ਕਿਲੇ ਦੇ ਗੁੰਬਦਾਂ ਉੱਤੇ ਨਿਸ਼ਾਨ ਸਾਹਿਬ ਲਹਿਰਾ ਦਿੱਤੇ ਸਨ। ਉੱਥੇ ਪੁਲਿਸ ਨਾਲ ਸੰਘਰਸ਼ ਵਿੱਚ ਕਈ ਜਣੇ ਜ਼ਖ਼ਮੀ ਹੋ ਗਏ ਸਨ।

ਦਿੱਲੀ ਪੁਲਿਸ ਅਨੁਸਾਰ ਉਨ੍ਹਾਂ ਕੋਲ ਇਲੈਕਟ੍ਰੌਨਿਕ ਸਬੂਤ ਹਨ, ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਦੀਪ ਸਿੱਧੂ ਲਾਲ ਕਿਲੇ ਵਿੱਚ ਲਾਠੀਆਂ ਤੇ ਝੰਡਿਆਂ ਨਾਲ ਲੈਸ ਆਪਣੇ ਸਮਰਥਕਾਂ ਨਾਲ ਦਾਖ਼ਲ ਹੋਏ ਸਨ। ਪੁਲਿਸ ਮੁਤਾਬਕ ਉੱਥੇ ਜਾਣਬੁੱਝ ਕੇ ਹਿੰਸਾ ਭੜਕਾਈ ਗਈ ਸੀ। ਦੀਪ ਸਿੱਧੂ ਨੂੰ ਇਸ ਮਾਮਲੇ ਵਿੱਚ ਦੋ ਮਹੀਨਿਆਂ ਤੋਂ ਵੀ ਵੱਧ ਸਮਾਂ ਜੇਲ੍ਹ ’ਚ ਰਹਿਣਾ ਪਿਆ ਤੇ 17 ਅਪ੍ਰੈਲ ਨੂੰ ਉਨ੍ਹਾਂ ਨੂੰ ਜ਼ਮਾਨਤ ਮਿਲੀ ਸੀ।
 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget