(Source: ECI/ABP News)
Red Fort Violence: ਦੀਪ ਸਿੱਧੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ ਗਿਆ
26 ਜਨਵਰੀ ਨੂੰ ਹੋਈ ਹਿੰਸਾ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ 7 ਦਿਨਾਂ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਮੈਜਿਸਟਰੇਟ ਦੇ ਸਾਹਮਣੇ ਦੀਪ ਸਿੱਧੂ ਨੂੰ ਪੇਸ਼ ਕੀਤਾ। ਜਿੱਥੋਂ ਉਸਨੂੰ 14 ਦਿਨਾਂ ਲਈ ਜੇਲ ਭੇਜ ਦਿੱਤਾ ਗਿਆ।
![Red Fort Violence: ਦੀਪ ਸਿੱਧੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ ਗਿਆ Red Fort Violence: Deep Sidhu in judicial custody for 14 days Red Fort Violence: ਦੀਪ ਸਿੱਧੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ ਗਿਆ](https://feeds.abplive.com/onecms/images/uploaded-images/2021/02/23/433caa2d7949461a30e85b0ef7a8fbae_original.jpg?impolicy=abp_cdn&imwidth=1200&height=675)
ਨਵੀਂ ਦਿੱਲੀ: 26 ਜਨਵਰੀ ਨੂੰ ਹੋਈ ਹਿੰਸਾ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ 7 ਦਿਨਾਂ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਮੈਜਿਸਟਰੇਟ ਦੇ ਸਾਹਮਣੇ ਦੀਪ ਸਿੱਧੂ ਨੂੰ ਪੇਸ਼ ਕੀਤਾ। ਜਿੱਥੋਂ ਉਸਨੂੰ 14 ਦਿਨਾਂ ਲਈ ਜੇਲ ਭੇਜ ਦਿੱਤਾ ਗਿਆ।
ਕ੍ਰਾਈਮ ਬ੍ਰਾਂਚ ਨੇ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਪੇਸ਼ ਕਰਨਾ ਸੀ ਪਰ ਉਸਨੂੰ ਤਿਹਾੜ ਜੇਲ੍ਹ ਵਿੱਚ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਦਰਅਸਲ, ਅਪਰਾਧ ਸ਼ਾਖਾ ਦੇ ਸੂਤਰਾਂ ਦਾ ਮੰਨਣਾ ਹੈ ਕਿ ਦੀਪ ਸਿੱਧੂ ਨੂੰ ਹੋਰ ਰਿਮਾਂਡ ਦੀ ਲੋੜ ਨਹੀਂ ਸੀ। ਇਸ ਲਈ ਉਸਨੂੰ ਤਿਹਾੜ ਵਿੱਚ ਹੀ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਗਿਆ ਅਤੇ ਮੈਜਿਸਟਰੇਟ ਨੇ ਉਸਨੂੰ 14 ਦਿਨਾਂ ਲਈ ਜੇਲ ਭੇਜ ਦਿੱਤਾ।
ਕ੍ਰਾਈਮ ਬ੍ਰਾਂਚ ਨੇ ਦੀਪ ਸਿੱਧੂ ਦਾ ਦੋ ਵਾਰ ਰਿਮਾਂਡ ਲਿਆ ਹੈ। ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫਤਾਰ ਕੀਤਾ ਸੀ। ਇਸ ਮਗਰੋਂ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਪੂਰੇ ਅਪਰਾਧ ਦੇ ਦ੍ਰਿਸ਼ ਨੂੰ ਮੁੜ ਬਣਾਇਆ ਸੀ। ਦੀਪ ਸਿੱਧੂ ਅਤੇ ਹੋਰ ਮੁਲਜ਼ਮ ਇਕਬਾਲ ਸਿੰਘ ਨੂੰ ਲਾਲ ਕਿਲ੍ਹੇ ਲਿਜਾਇਆ ਗਿਆ ਸੀ। ਇੰਨਾ ਹੀ ਨਹੀਂ, ਦੀਪ ਸਿੱਧੂ ਨੂੰ ਉਸ ਰਸਤੇ 'ਤੇ ਵੀ ਲਿਜਾਇਆ ਗਿਆ ਸੀ।ਜਿੱਥੋਂ ਉਹ ਫਰਾਰ ਹੋ ਗਿਆ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)